ETV Bharat / state

ਲੁਧਿਆਣਾ 'ਚ ਕਿਸਾਨਾਂ ਵੱਲੋਂ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ, ਸਾਥ ਦੇਣ ਪੁੱਜੇ ਸਿੱਪੀ ਗਿੱਲ

ਲੁਧਿਆਣਾ ਦੇ ਕਿਸਾਨਾਂ ਵੱਲੋਂ ਇਕਜੁੱਟ ਹੋ ਕੇ ਰਿਲਾਇੰਸ ਦੇ ਪੈਟਰੋਲ ਪੰਪ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੰਜਾਬੀ ਗਾਇਕ ਅਤੇ ਅਦਾਕਾਰ ਸਿੱਪੀ ਗਿੱਲ ਵੀ ਉੱਥੋਂ ਲੰਘਦੇ ਹੋਏ ਇਸ ਧਰਨੇ ਵਿੱਚ ਸ਼ਾਮਿਲ ਹੋਏ।

Sippy Gill joins farmers' dharna in Ludhiana
ਲੁਧਿਆਣਾ 'ਚ ਕਿਸਾਨਾਂ ਵੱਲੋਂ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ, ਸਾਥ ਦੇਣ ਪੁੱਜੇ ਸਿੱਪੀ ਗਿੱਲ
author img

By

Published : Oct 21, 2020, 7:30 PM IST

ਲੁਧਿਆਣਾ: ਕੇਂਦਰ ਸਰਕਾਰ ਖਿਲਾਫ਼ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਧਰਨੇ ਜਾਰੀ ਹਨ। ਇਸ ਦੇ ਚੱਲਦਿਆਂ ਅੱਜ ਲੁਧਿਆਣਾ ਦੇ ਕਿਸਾਨਾਂ ਵੱਲੋਂ ਇਕਜੁੱਟ ਹੋ ਕੇ ਰਿਲਾਇੰਸ ਦੇ ਪੈਟਰੋਲ ਪੰਪ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੰਜਾਬੀ ਗਾਇਕ ਅਤੇ ਅਦਾਕਾਰ ਸਿੱਪੀ ਗਿੱਲ ਵੀ ਉੱਥੋਂ ਲੰਘਦੇ ਹੋਏ ਇਸ ਧਰਨੇ ਵਿੱਚ ਸ਼ਾਮਿਲ ਹੋਏ।

Sippy Gill joins farmers' dharna in Ludhiana
ਲੁਧਿਆਣਾ 'ਚ ਕਿਸਾਨਾਂ ਵੱਲੋਂ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ, ਸਾਥ ਦੇਣ ਪੁੱਜੇ ਸਿੱਪੀ ਗਿੱਲ

ਇਸ ਮੌਕੇ ਗਾਇਕ ਸਿੱਪੀ ਗਿੱਲ ਨੇ ਕਿਹਾ ਕਿ ਕੇਂਦਰ ਦੀ ਸੁੱਤੀ ਸਰਕਾਰ ਨੂੰ ਜਗਾਉਣ ਲਈ ਇਹ ਕਦਮ ਚੁੱਕਣੇ ਜ਼ਰੂਰੀ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਬਿੱਲ ਪਾਸ ਕੀਤੇ ਗਏ ਹਨ, ਉਹ ਇੱਕ ਚੰਗਾ ਕਦਮ ਹੈ। ਇਸ ਦੇ ਨਾਲ ਹੀ ਕਿਹਾ ਕਿ ਜੇਕਰ ਪੰਜਾਬ ਸਰਕਾਰ ਪਹਿਲਾਂ ਹੀ ਇਹ ਬਿੱਲ ਵਿਧਾਨ ਸਭਾ ਵਿੱਚ ਪਾਸ ਕਰਦੀ ਤਾਂ ਹੋਰ ਚੰਗੀ ਗੱਲ ਸੀ। ਉਨ੍ਹਾਂ ਅੱਗੇ ਇਹ ਵੀ ਕਿਹਾ ਕਿ ਜੋ ਐਨਆਰਆਈ ਭਰਾ ਵਿਦੇਸ਼ਾਂ ਵਿੱਚੋਂ ਆ ਕੇ ਇੱਥੇ ਕਿਸਾਨਾਂ ਦੇ ਨਾਲ ਧਰਨੇ 'ਤੇ ਡਟੇ ਹੋਏ ਹਨ, ਉਹ ਉਨ੍ਹਾਂ ਦੀ ਸ਼ਲਾਘਾ ਕਰਦੇ ਹਨ।

ਉੱਥੇ ਹੀ ਮਹਿਲਾ ਕਿਸਾਨ ਆਗੂ ਸਿਮਰਨਜੀਤ ਕੌਰ ਗਿੱਲ ਨੇ ਕਿਹਾ ਕਿ ਪਹਿਲੀ ਵਾਰ ਪੰਜਾਬ ਦੇ ਸਾਰੇ ਵਿਧਾਇਕਾਂ ਨੇ ਇਕੱਠੇ ਹੋ ਕੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਮਤਾ ਪਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਵੀ ਕੁਝ ਖਾਮੀਆਂ ਹਨ, ਉਨ੍ਹਾਂ ਕਿਹਾ ਕਿ ਮਸਲਾ ਐਮਐਸਪੀ ਦੇ ਨਾਲ ਖਰੀਦ ਦਾ ਵੀ ਹੈ। ਜੇਕਰ ਐਫਸੀਆਈ ਫਸਲ ਹੀ ਨਹੀਂ ਖਰੀਦੇਗੀ ਤਾਂ ਐਮਐਸਪੀ ਦਾ ਕੀ ਕਰਾਂਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.