ਲੁਧਿਆਣਾ: ਦੇਸ਼ ਦੇ ਪਹਿਲਵਾਨਾਂ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਮੁਖੀ ਬ੍ਰਿਜ ਭੂਸ਼ਣ ਸਿੰਘ ਨੂੰ ਗ੍ਰਿਫਤਾਰ ਕਰਨ ਅਤੇ ਉਸ ਉਤੇ ਕਾਰਵਾਈ ਕਰਵਾਉਣ ਲਈ ਮੋਰਚਾ ਖੋਲ੍ਹਿਆ ਹੋਇਆ ਹੈ। ਪਿਛਲੇ ਦਿਨੀਂ ਨਵੇਂ ਸੰਸਦ ਭਵਨ ਦੇ ਉਦਘਾਟਨ ਮੌਕੇ ਉਨ੍ਹਾਂ ਨਾਲ ਹੱਥੋਪਾਈ ਕੀਤੀ ਗਈ। ਜਿਸ ਤੋਂ ਬਾਅਦ ਪਹਿਲਵਾਨਾਂ ਨੇ ਆਪਣੇ ਮੈਡਲ ਗੰਗਾ ਵਿੱਚ ਵਹਾਉਣ ਦੀ ਗੱਲ ਕਹੀ ਪਰ ਕਿਸਾਨ ਅੱਗੂ ਨਿਰੇਸ਼ ਟਿਕੈਤ ਨੇ ਪਹਿਲਵਾਨਾਂ ਨੂੰ ਅਜਿਹਾ ਕਰਨ ਤੋਂ ਰੋਕ ਦਿੱਤਾ।
ਪਹਿਲਵਾਨਾਂ ਨਾਲ ਕਿਸਾਨ: ਜਿਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਵੱਲੋਂ ਇਸ ਉਤੇ ਸਖ਼ਤ ਨੋਟਿਸ ਲਿਆ ਗਿਆ ਹੈ ਅਤੇ ਪਹਿਲਵਾਨਾਂ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ। 1 ਜੂਨ ਯਾਨੀ ਕੱਲ੍ਹ ਉਹ ਪੰਜਾਬ ਭਰ ਦੇ ਜ਼ਿਲ੍ਹਾ ਡੀਸੀ ਦਫ਼ਤਰਾਂ ਵਿੱਚ ਜਾ ਕੇ ਮੰਗ ਪੱਤਰ ਸੌਂਪਣਗੇ। ਜਿਸ ਤੋਂ ਬਾਅਦ 3 ਜੂਨ ਨੂੰ ਉਨ੍ਹਾਂ ਦੀ ਇੱਕ ਕੌਂਮੀ ਪੱਧਰ ਦੀ ਅਹਿਮ ਮੀਟਿੰਗ ਹੋਵੇਗੀ। ਜਿਸ ਵਿੱਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਇਕੱਠੀਆਂ ਹੋ ਕੇ ਅਗਲੀ ਰਣਨੀਤੀ ਤਿਆਰ ਕਰਨਗੀਆਂ। ਜਿਸ ਤੋਂ ਬਾਅਦ ਉਨ੍ਹਾਂ ਕਿਹਾ ਕਿ 5 ਜੂਨ ਨੂੰ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਪਹਿਲਵਾਨਾਂ ਨਾਲ ਅੱਤਿਆਚਾਰ ਕਰਨ ਵਾਲਿਆਂ ਦੇ ਪੁਤਲੇ ਫੂਕੇ ਜਾਣਗੇ। ਉਨ੍ਹਾਂ ਕਿਹਾ ਕਿ ਅਸੀਂ ਪਹਿਲਵਾਨਾਂ ਦੇ ਨਾਲ ਹਾਂ ਅਤੇ ਕਿਸਾਨ ਜਥੇਬੰਦੀਆਂ ਉਨ੍ਹਾਂ ਦਾ ਪੂਰਾ ਸਾਥ ਦੇਣਗੀਆਂ।
ਵਿਦੇਸ਼ਾ 'ਚ ਨਾਂ ਰੌਸ਼ਨ ਕਰਨ ਵਾਲਿਆਂ ਨਾਲ ਮਾੜਾ ਸਲੂਕ: ਜਾਣਕਾਰੀ ਸਾਂਝੀ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਰਨਲ ਸੈਕਟਰੀ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪਹਿਲਵਾਨਾ ਦੇ ਨਾਲ ਜਿਸ ਤਰ੍ਹਾਂ ਦਾ ਕੇਂਦਰ ਸਰਕਾਰ ਵੱਲੋਂ ਸਲੂਕ ਕੀਤਾ ਜਾ ਰਿਹਾ ਹੈ ਉਹ ਨਿੰਦਣਯੋਗ ਹੈ ਉਨ੍ਹਾਂ ਕਿਹਾ ਕਿ ਉਨਾਂ ਨੂੰ ਪੈਦਲ ਮਾਰਚ ਕੱਢਣ ਜਿਸ ਦਾ ਸੰਵਿਧਾਨ ਸਾਨੂੰ ਹੱਕ ਦਿੰਦਾ ਹੈ ਉਸ ਤੋਂ ਰੋਕਿਆ ਗਿਆ ਉਹ ਸ਼ਾਂਤਮਈ ਢੰਗ ਦੇ ਨਾਲ ਮਾਰਚ ਕੱਢਣਾ ਚਾਹੁੰਦੇ ਸਨ ਪਰ ਉਨ੍ਹਾਂ ਪਹਿਲਵਾਨਾਂ ਦੇ ਪੁਲਿਸ ਵੱਲੋਂ ਤਸ਼ੱਦਦ ਕੀਤੀ ਗਈ ਜੋ ਕਿ ਸਾਡੇ ਦੇਸ਼ ਦੇ ਲਈ ਮੈਡਲ ਲੈ ਕੇ ਆਉਂਦੇ ਹਨ ਅਤੇ ਸਾਡੇ ਦੇਸ਼ ਦਾ ਨਾਂ ਵਿਦੇਸ਼ਾਂ ਵਿੱਚ ਚਮਕਾਉਂਦੇ ਹਨ।
3 ਜੂਨ ਨੂੰ ਕਿਸਾਨਾਂ ਦੀ ਮੀਟਿੰਗ: ਸੰਯੁਕਤ ਕਿਸਾਨ ਮੋਰਚੇ ਦੇ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸਾਰੇ ਹੀ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਪਹਿਲਵਾਨਾਂ ਦੇ ਨਾਲ ਹਨ। ਉਨ੍ਹਾਂ ਕਿਹਾ ਕਿ 3 ਜੂਨ ਨੂੰ ਇਕ ਅਹਿਮ ਬੈਠਕ ਕੌਮੀ ਪੱਧਰ ਤੇ ਸੰਯੁਕਤ ਕਿਸਾਨ ਮੋਰਚੇ ਦੀ ਹੋਣ ਜਾ ਰਹੀ ਹੈ ਜਿਸ ਵਿਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਹਿੱਸਾ ਲੈਣਗੇ ਜਿਸ ਤੋਂ ਬਾਅਦ ਅਗਲੀ ਰਣਨੀਤੀ ਤਿਆਰ ਕਰਨੀ ਹੈ ਅਤੇ ਕਿਸ ਤਰ੍ਹਾਂ ਪਹਿਲਵਾਨਾਂ ਨੂੰ ਸਮਰਥਨ ਕਰਨਾ ਹੈ ਇਸ ਸਬੰਧੀ ਬੈਠਕ ਵਿੱਚ ਵਿਚਾਰ ਵਟਾਂਦਰਾ ਹੋਵੇਗਾ।
ਪੁਤਲੇ ਫੂਕੇ ਮੁਜ਼ਾਰੇ: ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ਪੱਧਰ ਤੇ ਇਕ ਜੂਨ ਯਾਨੀ ਨੇ ਕੱਲ੍ਹ ਪ੍ਰਧਾਨ ਮੰਤਰੀ ਦੇ ਨਾਂਅ 'ਤੇ ਸਾਰੇ ਹੀ ਪੰਜਾਬ ਦੇ ਜ਼ਿਲਿਆਂ ਦੇ ਵਿੱਚ ਮੰਗ ਪੱਤਰ ਸੌਂਪੇ ਜਾਣਗੇ। ਇਸ ਤੋਂ ਇਲਾਵਾ 5 ਜੂਨ ਦੇ ਵਿਚ ਪਿੰਡਾਂ ਦੇ ਵਿਚ ਪਹਿਲਵਾਨਾਂ ਨੂੰ ਤੰਗ ਕਰਨ ਵਾਲਿਆਂ ਦੇ ਪੁਤਲੇ ਫੂਕੇ ਜਾਣਗੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਹਿਲਵਾਨਾਂ ਨੂੰ ਤੰਗ ਕੀਤਾ ਜਾ ਰਿਹਾ ਹੈ ਇਹ ਬਹੁਤ ਨਿੰਦਣਯੋਗ ਹੈ।