ETV Bharat / state

Honey Trap: ਸੋਸ਼ਲ ਮੀਡੀਆ ਸਟਾਰ ਜਸਨੀਤ ਦੇ ਸਾਥੀ ਲੱਕੀ ਸੰਧੂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ - ਹਨੀ ਟ੍ਰੈਪ

ਹਨੀ ਟ੍ਰੈਪ ਮਾਮਲੇ ਵਿੱਚ ਅੱਜ ਸੋਸ਼ਲ ਮੀਡੀਆ ਸਟਾਰ ਜਸਨੀਤ ਕੌਰ ਦੇ ਸਾਥੀ ਲੱਕੀ ਸੰਧੂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਅਦਾਲਤ ਵੱਲੋਂ ਪੁਲਿਸ ਨੂੰ ਲੱਕੀ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਮਿਲਿਆ ਹੈ।

Social media star Jasneet's partner Lucky Sandhu was arrested by the police
ਸੋਸ਼ਲ ਮੀਡੀਆ ਸਟਾਰ ਜਸਨੀਤ ਦੇ ਸਾਥੀ ਲੱਕੀ ਸੰਧੂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
author img

By

Published : May 1, 2023, 7:08 PM IST

ਸੋਸ਼ਲ ਮੀਡੀਆ ਸਟਾਰ ਜਸਨੀਤ ਦੇ ਸਾਥੀ ਲੱਕੀ ਸੰਧੂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਲੁਧਿਆਣਾ : ਮਸ਼ਹੂਰ ਸੋਸ਼ਲ ਮੀਡੀਆ ਸਟਾਰ ਜਸਨੀਤ ਕੌਰ ਦੇ ਸਾਥੀ ਲੱਕੀ ਸੰਧੂ ਨੂੰ ਪੁਲਿਸ ਨੇ ਹਨੀ ਟ੍ਰੈਪ ਮਾਮਲੇ 'ਚ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅੱਜ ਉਸ ਨੂੰ ਲੁਧਿਆਣਾ ਦੀ ਅਦਾਲਤ 'ਚ ਪੇਸ਼ ਕਰ ਕੇ ਪੁਲਿਸ ਨੇ 2 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ, ਜਿਸ 'ਤੇ ਸਾਹਨੇਵਾਲ ਪੁਲਿਸ ਵਲੋਂ ਵੀ ਆਰਮਜ਼ ਐਕਟ ਤਹਿਤ ਨਵੀਂ ਐਫਆਈਆਰ ਦਰਜ ਕੀਤੀ ਗਈ ਹੈ। ਜਦਕਿ ਜਸਨੀਤ ਕੌਰ ਨੂੰ ਪਹਿਲਾਂ ਮਾਡਲ ਟਾਊਨ ਲੁਧਿਆਣਾ ਪੁਲਿਸ ਨੇ ਵਪਾਰੀ ਵੱਲੋਂ ਦਿੱਤੀ ਗਈ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੀੜਤ ਨੇ ਦੱਸਿਆ ਕਿ ਲੱਕੀ ਸੰਧੂ ਵੱਲੋਂ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ। ਇਸ ਮਾਮਲੇ 'ਚ ਪੁਲਿਸ ਨੂੰ ਕਈ ਦਿਨਾਂ ਤੋਂ ਲੱਕੀ ਸੰਧੂ ਦੀ ਭਾਲ ਸੀ, ਆਖਿਰਕਾਰ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਸਾਰਾ ਮਾਮਲਾ ਸੀਆਈਏ ਸਟਾਫ ਨੂੰ ਸੌਂਪ ਦਿੱਤਾ ਗਿਆ ਹੈ। ਅੱਜ ਲੱਕੀ ਸੰਧੂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਨੇ ਉਸ ਦਾ 2 ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ।

ਮੁਲਜ਼ਮ ਦੇ ਯੂਥ ਕਾਂਗਰਸ ਪਾਰਟੀ ਦੇ ਨਾਲ ਵੀ ਸਬੰਧ : ਇਸ ਤੋਂ ਪਹਿਲਾਂ ਸੋਸ਼ਲ ਮੀਡੀਆ ਸਟਾਰ ਜਸਨੀਤ ਕੌਰ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਨੂੰ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵੱਲੋਂ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ। ਕਾਫੀ ਲੰਮੇ ਸਮੇਂ ਤੋਂ ਲੱਕੀ ਸੰਧੂ ਫਰਾਰ ਚੱਲ ਰਿਹਾ ਸੀ, ਪੀੜਿਤ ਪੱਖ ਦੇ ਵਕੀਲ ਨੇ ਦੱਸਿਆ ਹੈ ਕਿ ਅਦਾਲਤ ਵਿੱਚ ਇਹ ਗੱਲ ਸਾਫ਼ ਹੈ ਕਿ ਮੁਲਜ਼ਮ ਦੇ ਯੂਥ ਕਾਂਗਰਸ ਪਾਰਟੀ ਦੇ ਨਾਲ ਵੀ ਸਬੰਧ ਰਹੇ ਹਨ। ਵਕੀਲ ਨੇ ਦੱਸਿਆ ਹੈ ਕਿ ਉਸ ਦੇ ਕੋਲੋਂ ਕੋਈ ਅਸਲਾ ਵੀ ਬਰਾਮਦ ਹੋਇਆ ਹੈ ਉਨ੍ਹਾਂ ਦੱਸਿਆ ਕਿ ਮਹਿਲਾ ਇਹ ਕੰਮ ਕਰ ਨਹੀਂ ਸਕਦੀ ਉਸ ਦੇ ਹੋਰ ਵੀ ਸਾਥੀ ਹਨ ਜਿਸ ਦੀ ਤਫਤੀਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Immigration Fraud in Pathankot: ਗੈਰਕਾਨੂੰਨੀ ਢੰਗ ਨਾਲ ਇੰਮੀਗ੍ਰੇਸ਼ਨ ਚਲਾਉਣ ਵਾਲੇ ਦੋ ਮੁਲਜ਼ਮ ਗ੍ਰਿਫਤਾਰ, ਪਾਸਪੋਰਟ ਵੀ ਹੋਏ ਬਰਾਮਦ

ਸੋਸ਼ਲ ਮੀਡੀਆ ਸਟਾਰ ਜਸਨੀਤ ਨੂੰ ਪੁਲਿਸ ਵੱਲੋਂ ਬੀਤੇ ਦਿਨੀਂ ਗ੍ਰਿਫਤਾਰ ਕੀਤਾ ਗਿਆ ਸੀ। ਉਸ ਉਤੇ ਸੋਸ਼ਲ ਮੀਡੀਆ ਤੇ ਲੁਧਿਆਣਾ ਦੇ ਇਕ ਕਾਰੋਬਾਰੀ ਨੂੰ ਬਲੈਕਮੇਲ ਕਰਨ ਦੇ ਇਲਜ਼ਾਮ ਲੱਗੇ। ਇਨ੍ਹਾਂ ਇਲਜ਼ਾਮਾਂ ਵਿਚਕਾਰ ਹੀ ਉਸ ਨੂੰ ਜੁਡੀਸ਼ੀਅਲ ਰਿਮਾਂਡ ਉਤੇ ਭੇਜਿਆ ਗਿਆ ਸੀ। ਇਸ ਪੂਰੇ ਮਾਮਲੇ ਵਿੱਚ ਗੈਂਗਸਟਰਾਂ ਵੱਲੋਂ ਲੁਧਿਆਣਾ ਦੇ ਕਾਰੋਬਾਰੀ ਨੂੰ ਫੋਨ ਕਰ ਕੇ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਸਨ, ਜਿਸ ਦੇ ਇਲਜ਼ਾਮਾਂ ਉਤੇ ਲੱਕੀ ਸਿੱਧੂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : Ludhiana Gas Leak Case: ਗੈਸ ਲੀਕ ਮਾਮਲੇ ਵਿੱਚ ਪ੍ਰਸ਼ਾਸਨਕ ਅਫਸਰਾਂ ਦੀ ਹੋਈ ਅਹਿਮ ਬੈਠਕ, ਲਿਆ ਜਾਵੇਗਾ ਵੱਡਾ ਐਕਸ਼ਨ

ETV Bharat Logo

Copyright © 2025 Ushodaya Enterprises Pvt. Ltd., All Rights Reserved.