ETV Bharat / state

ਭੀੜ ਨੇ ਲੁਧਿਆਣਾ ’ਚ ਮੂੰਹ ਬੰਨ੍ਹ ਤਲਵਾਰਾਂ ਤੇ ਡਾਂਗਾਂ ਨਾਲ ਭੰਨ੍ਹਿਆ ਰੇਲਵੇ ਸਟੇਸ਼ਨ ’ਤੇ ਪਿਆ ਸਮਾਨ, CCTV ਆਈ ਸਾਹਮਣੇ - ਡਾਂਗਾਂ ਨਾਲ ਭੰਨ੍ਹਿਆ ਰੇਲਵੇ ਸਟੇਸ਼ਨ ’ਤੇ ਪਿਆ ਸਮਾਨ

ਲੁਧਿਆਣਾ ਵਿੱਚ ਕੁਝ ਨੌਜਵਾਨਾਂ ਵੱਲੋਂ ਭਾਰੀ ਹੰਗਾਮਾ ਕੀਤਾ ਗਿਆ ਹੈ। ਨੌਜਵਾਨਾਂ ਨੇ ਮੂੰਹ ਬੰਨ੍ਹ ਰੇਲਵੇ ਸਟੇਸ਼ਨ ਤੇ ਸਮਾਨ ਦੀ ਭੰਨਤੋੜ ਕੀਤੀ ਗਈ ਹੈ। ਇਸ ਮਾਮਲੇ ਵਿੱਚ ਭੀੜ ਵਿੱਚ ਮੌਜੂਦ ਕੁਝ ਨੌਜਵਾਨਾਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

ਲੁਧਿਆਣਾ ਚ ਭੀੜ ਵੱਲੋਂ ਰੇਲਵੇ ਸਟੇਸ਼ਨ ਦੀ ਭੰਨਤੋੜ

author img

By

Published : Jun 18, 2022, 3:57 PM IST

Updated : Jun 18, 2022, 4:27 PM IST

ਲੁਧਿਆਣਾ: ਅਗਨੀਪਥ ਸਕੀਮ ਦਾ ਪੂਰੇ ਭਾਰਤ ਵਿੱਚ ਵਿਰੋਧ ਹੋ ਰਿਹਾ ਹੈ ਅਤੇ ਦੇਸ਼ ਦੇ ਕਈ ਹਿੱਸਿਆਂ ਵਿੱਚ ਨੌਜਵਾਨਾਂ ਵੱਲੋਂ ਰੇਲ ਗੱਡੀਆਂ ਅਤੇ ਹੋਰ ਵਾਹਨਾਂ ਨੂੰ ਅੱਗ ਦੇ ਹਵਾਲੇ ਕੀਤਾ ਜਾ ਰਿਹਾ ਹੈ। ਇਸ ਅੱਗ ਸੇਕ ਪੰਜਾਬ ਤੱਕ ਵੀ ਪਹੁੰਚ ਚੁੱਕਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਨੌਜਵਾਨਾਂ ਵੱਲੋਂ ਸੜਕਾਂ ਤੇ ਆਕੇ ਇਸ ਸਕੀਮ ਦਾ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ।

ਇਸ ਵਿਚਾਲੇ ਲੁਧਿਆਣਾ ਤੋਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿੱਥੇ ਨੌਜਵਾਨਾਂ ਦੀ ਇੱਕ ਭੀੜ ਵੱਲੋਂ ਜ਼ਬਰਦਸਤ ਹੰਗਾਮਾ ਕੀਤਾ ਗਿਆ ਹੈ। ਇਸ ਘਟਨਾ ਦੀ ਸੀਸੀਟੀਵੀ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ ਵਿੱਚ ਉਨ੍ਹਾਂ ਵੱਲੋਂ ਰੇਲਵੇ ਸਟੇਸ਼ਨ ਪਹੁੰਚ ਕਾਫੀ ਭੰਨਤੋੜ ਕੀਤੀ ਗਈ ਹੈ। ਇਸ ਪੂਰੇ ਹੰਗਾਮੇ ਤੋਂ ਬਾਅਦ ਇਸ ਘਟਨਾ ਦੀ ਜਾਣਕਾਰੀ ਪੁਲਿਸ ਪ੍ਰਸ਼ਾਸਨ ਨੂੰ ਮਿਲੀ ਜਿਸ ਤੋਂ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪੈ ਗਈ।

ਲੁਧਿਆਣਾ ਚ ਭੀੜ ਵੱਲੋਂ ਰੇਲਵੇ ਸਟੇਸ਼ਨ ਦੀ ਭੰਨਤੋੜ

ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਜੁਆਇੰਟ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਨੌਜਵਾਨਾਂ ਫੌਜ ਦੀ ਭਰਤੀ ਦੀ ਲਿਖਤੀ ਪੇਪਰ ਨਹੀਂ ਹੋ ਸਕਿਆ ਉਨ੍ਹਾਂ ਨੂੰ ਇੱਥੇ ਬੁਲਾਇਆ ਗਿਆ ਸੀ ਪਰ ਨੌਜਵਾਨਾਂ ਵਿੱਚ ਹੀ ਮੌਜੂਦ ਕੁਝ ਨੌਜਵਾਨਾਂ ਵੱਲੋਂ ਉਸ ਇਕੱਠ ਨੂੰ ਇੱਕ ਮੌਬ ਦਾ ਰੂਪ ਦੇ ਦਿੱਤਾ ਅਤੇ ਉਨ੍ਹਾਂ ਵਿੱਚੋਂ ਕੁਝ ਨੌਜਵਾਨਾਂ ਵੱਲੋਂ ਪੁਲਿਸ ਦੀ ਗੱਡੀ ਦੀ ਵੀ ਭੰਨਤੋੜ ਕੀਤੀ ਗਈ ਹੈ।

ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਨੌਜਵਾਨਾਂ ਵੱਲੋਂ ਮੂੰਹ ਬੰਨ੍ਹ ਕੇ ਭੰਨ-ਤੋੜ ਕੀਤੀ ਗਈ ਹੈ ਅਤੇ ਪ੍ਰਦਰਸ਼ਨਕਾਰੀਆਂ ਵਿੱਚੋਂ ਕੁਝ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਵੱਟਸਐਪ ਗਰੁੱਪ ਰਾਹੀਂ ਪ੍ਰਦਰਸ਼ਨ ਲਈ ਬੁਲਾਇਆ ਗਿਆ ਸੀ ਅਤੇ ਕੁਝ ਨੌਜਵਾਨਾਂ ਵੱਲੋਂ ਉਨ੍ਹਾਂ ਨੂੰ ਭੜਕਾਇਆ ਗਿਆ ਹੈ।

ਪੁਲਿਸ ਅਧਿਕਾਰੀ ਨੇ ਖਦਸ਼ਾ ਜਤਾਇਆ ਹੈ ਕਿ ਹੰਗਾਮਾ ਕਰ ਰਹੇ ਨੌਜਵਾਨਾਂ ਦੇ ਮੂੰਹ ਬੰਨ੍ਹੇ ਹੋਏ ਸਨ ਜਿਸ ਤੋਂ ਲੱਗਦਾ ਹੈ ਕਿ ਪਹਿਲਾਂ ਹੀ ਪਲੈਨਿੰਗ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਿਰਾਸਤ ਵਿੱਚ ਲੈ ਕੇ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਦੋ ਮਾਮਲੇ ਦਰਜ ਕੀਤਾ ਜਾ ਰਹੇ ਹਨ ਜਿਸ ਵਿੱਚ ਇੱਕ ਜੀਆਰਪੀਐਫ ਵੱਲੋਂ ਇੱਕ ਪੁਲਿਸ ਵੱਲੋਂ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਚੌਥੇ ਦਿਨ ਵੀ ਅਗਨੀਪਖ ਯੋਜਨਾ ਦਾ ਵਿਰੋਧ ਜਾਰੀ, ਬੰਦ ਦਾ ਦਿੱਤਾ ਸੱਦਾ

Last Updated : Jun 18, 2022, 4:27 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.