ਲੁਧਿਆਣਾ: ਪੈਰਾ ਤਾਇਕਵਾਂਡੋ ਚੈਂਪੀਅਨਸ਼ਿਪ (Para Taekwondo Championship) ਵਿੱਚ ਵਿਸ਼ਵ ਪੱਧਰੀ ਪ੍ਰਤੀਯੋਗਿਤਾ ਦੇ ਵਿਚ ਸਿਲਵਰ ਮੈਡਲ (Silver medal) ਹਾਸਿਲ ਕਰਨ ਵਾਲੇ ਗੁਰਸਿੱਖ ਨੌਜਵਾਨ ਚੰਨਦੀਪ ਸਿੰਘ ਦਾ ਲੁਧਿਆਣਾ ਵਿਚ ਬੈੱਲਫ੍ਰਾਂਸ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।
ਉਨ੍ਹਾਂ ਦੇ ਸਨਮਾਨ ਲਈ ਇੱਕ ਵੱਡਾ ਕੇਕ ਤਿਆਰ ਕਰਵਾ ਕੇ ਉਨ੍ਹਾਂ ਤੋਂ ਕਟਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਰਹੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਚੰਨਦੀਪ ਸਿੰਘ ਨੇ ਆਪਣੀਆਂ ਉਪਲੱਬਧੀਆਂ ਦੱਸੀਆਂ ਅਤੇ ਕਿਹਾ ਕਿ ਹੁਣ ਉਹ ਦੋ ਸਾਲ ਬਾਅਦ ਹੋਣ ਜਾ ਰਹੇ ਪੈਰਾ ਓਲੰਪਿਕਸ (Paralympics) ਲਈ ਤਿਆਰੀਆਂ ਕਰ ਰਹੇ ਹਨ।
ਚੰਨਦੀਪ ਨੇ ਕਿਹਾ ਕਿ ਉਨ੍ਹਾਂ ਦੀ ਇਸ ਉਪਲੱਬਧੀ ਵਿਚ ਉਨ੍ਹਾਂ ਦੇ ਪਰਿਵਾਰ ਦਾ ਵੱਡਾ ਹਿੱਸਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਡਾ.ਹਰਜਿੰਦਰ ਸਿੰਘ ਕੁਕਰੇਜਾ ਦਾ ਉਨ੍ਹਾਂ ਦਾ ਸਨਮਾਨ ਕਰਨ ਤੇ ਵਿਸ਼ੇਸ਼ ਧੰਨਵਾਦ ਵੀ ਕੀਤਾ।
ਉਧਰ ਉਸਦੇ ਪਰਿਵਾਰ ਨੇ ਵੀ ਕਿਹਾ ਕਿ ਉਨ੍ਹਾਂ ਨੂੰ ਆਪਣੇ ਬੇਟੇ ਤੇ ਮਾਣ ਹੈ। ਦੂਜੇ ਪਾਸੇ ਹਰਜਿੰਦਰ ਸਿੰਘ ਕੁਕਰੇਜਾ ਨੇ ਕਿਹਾ ਕਿ ਚੰਨਦੀਪ ਨੇ ਜੋ ਦੇਸ਼ ਦਾ ਨਾਂ ਰੋਸ਼ਨ ਕੀਤਾ ਹੈ ਉਸ ਦੇ ਅੱਗੇ ਇਹ ਸਨਮਾਨ ਕੁਝ ਵੀ ਨਹੀਂ ਹੈ ਉਨ੍ਹਾਂ ਕਿਹਾ ਕਿ ਸਾਡੀਆਂ ਸਰਕਾਰਾਂ ਅਜਿਹੇ ਨੌਜਵਾਨਾਂ ਲਈ ਯਤਨ ਕਰਨੇ ਚਾਹੀਦੇ ਨੇ ਤਾਂ ਜੋ ਉਹ ਵੱਧ ਤੋਂ ਵੱਧ ਮਿਡਲ ਆਪਣੇ ਦੇਸ਼ ਲਈ ਲਿਆ ਸਕਣ।
ਇਹ ਵੀ ਪੜੋ:ਸੁਖਬੀਰ ਬਾਦਲ ਦੇ ਡਰੀਮ ਪ੍ਰਾਜੈਕਟ ਦੀਆਂ ਅੰਮ੍ਰਿਤਸਰ ਵਿੱਚ ਇੱਕ ਵਾਰ ਫੇਰ ਲੱਗੀਆਂ ਬਰੇਕਾਂ