ਲੁਧਿਆਣਾ: ਪੰਜਾਬ ਦੇ ਸਿੱਖਿਆ ਅਤੇ ਖੇਡ ਮੰਤਰੀ ਪਰਗਟ ਸਿੰਘ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਸਾਹਨੇਵਾਲ (Vidhan Sabha constituency Sahnewal) ਵਿਖੇ ਨੌਰਥ ਬਾਸਕਟਬਾਲ ਚੈਂਪੀਅਨਸ਼ਿਪ (North Basketball Championship) ਦੇ ਵਿੱਚ ਮੁੱਖ ਮਹਿਮਾਨ ਵਜੋਂ ਹਿੱਸਾ ਲੈਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਪਰਗਟ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਬੇਹੱਦ ਜ਼ਰੂਰੀ ਹੈ ਕਿ ਉਨ੍ਹਾਂ ਨੂੰ ਖੇਡਾਂ ਵੱਲ ਲਾਇਆ ਜਾਵੇ ਜਿਸ ਕਰਕੇ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਪੰਜਾਬ ਸਰਕਾਰ ਲਗਾਤਾਰ ਉਪਰਾਲੇ ਕਰ ਰਹੀ ਹੈ।
ਇਹ ਵੀ ਪੜੋ: ਹੈਲੀਕਾਪਟਰ ਹਾਦਸਾ: ਭਾਰਤੀ ਹਵਾਈ ਸੈਨਾ ਦੇ ਚਾਰ ਜਵਾਨਾਂ ਦੀਆਂ ਲਾਸ਼ਾਂ ਦੀ ਪਛਾਣ
ਹਾਲਾਂਕਿ ਇਸ ਦੌਰਾਨ ਜਦੋਂ ਪਰਗਟ ਸਿੰਘ ਨੂੰ ਰਾਜਨੀਤੀ ਸਬੰਧੀ ਸਵਾਲ ਕੀਤਾ ਗਿਆ ਤਾਂ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਅੱਜ ਸਪੋਰਟਸ ਦੀ ਗੱਲ ਕਰਨੀ ਚਾਹੀਦੀ ਹੈ ਖੇਡਾਂ ਬਾਰੇ ਵਿਚਾਰ ਚਰਚਾ ਹੋਣੀ ਚਾਹੀਦੀ ਹੈ ਜੋ ਕਿ ਇਕ ਵੱਡਾ ਮੁੱਦਾ ਹੈ ਪਰਗਟ ਸਿੰਘ ਨੇ ਕਿਹਾ ਕਿ ਜੋ ਐਸੋਸੀਏਸ਼ਨਾਂ ਬਾਸਕਿਟਬਾਲ ਦੇ ਮੁਕਾਬਲੇ ਕਰਵਾ ਰਹੀ ਹੈ ਪੰਜਾਬ ਸਰਕਾਰ ਦਾ ਕੰਮ ਉਨ੍ਹਾਂ ਨੂੰ ਇਨਫਰਾਸਟਰੱਕਚਰ ਮੁਹੱਈਆ ਕਰਵਾਉਣਾ ਹੈ ਜੋ ਉਹ ਮੁਹੱਈਆ ਕਰਵਾ ਰਹੇ ਹਨ।