ETV Bharat / state

ਪੈਟਰੋਲ ਤੇ ਡੀਜ਼ਲ 'ਤੇ ਸੂਬਾ ਅਤੇ ਕੇਂਦਰ ਸਰਕਾਰ ਨੂੰ ਘਟਾਉਣਾ ਚਾਹੀਦੈ 10 ਰੁਪਏ ਟੈਕਸ: ਮਹੇਸ਼ਇੰਦਰ ਗਰੇਵਾਲ - ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ

ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਖਿਲਾਫ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਭਰ ਵਿੱਚ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੌਰਾਨ ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਪੈਟਰੋਲ ਤੇ ਡੀਜ਼ਲ 'ਤੇ 10 ਰੁਪਏ ਸੂਬਾ ਤੇ 10 ਰੁਪਏ ਕੇਂਦਰ ਸਰਕਾਰ ਨੂੰ ਟੈਕਸ ਘਟਾਉਣਾ ਚਾਹੀਦਾ ਹੈ।

ਫ਼ੋਟੋ।
ਫ਼ੋਟੋ।
author img

By

Published : Jul 7, 2020, 12:38 PM IST

ਲੁਧਿਆਣਾ: ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਖਿਲਾਫ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਭਰ ਵਿੱਚ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਤਹਿਤ ਲੁਧਿਆਣਾ ਵਿੱਚ ਵੀ ਅਕਾਲੀ ਦਲ ਵੱਲੋਂ ਭਾਜਪਾ ਸਰਕਾਰ ਅਤੇ ਸੂਬੇ ਦੀ ਕਾਂਗਰਸ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਅਕਾਲੀ ਦਲ ਦੀ ਲੁਧਿਆਣਾ ਲੀਡਰਸ਼ਿਪ ਵੀ ਮੌਜੂਦ ਰਹੀ।

ਵੇਖੋ ਵੀਡੀਓ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਦੇ ਵਿੱਚ ਕਟੌਤੀ ਹੋਣੀ ਚਾਹੀਦੀ ਹੈ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਭ ਤੋਂ ਵੱਧ ਟੈਕਸ ਲਗਾ ਰਹੀ ਹੈ। 10 ਰੁਪਏ ਪ੍ਰਤੀ ਲੀਟਰ ਸੂਬਾ ਸਰਕਾਰ ਅਤੇ 10 ਰੁਪਏ ਪ੍ਰਤੀ ਲੀਟਰ ਕੇਂਦਰ ਸਰਕਾਰ ਨੂੰ ਘਟਾਉਣਾ ਚਾਹੀਦਾ ਹੈ।

ਫ਼ੋਟੋ।

ਉਨ੍ਹਾਂ ਕਿਹਾ ਕਿ ਉਹ ਨਾ ਸਿਰਫ ਸੂਬਾ ਸਗੋਂ ਕੇਂਦਰ ਸਰਕਾਰ ਨੂੰ ਵੀ ਸ਼ਾਂਤਮਈ ਢੰਗ ਨਾਲ ਸਮਝਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਬੇਅਦਬੀ ਮਾਮਲੇ ਉੱਤੇ ਵੀ ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦੀ ਤਹਿ ਤੱਕ ਜਾਂਚ ਹੋਣੀ ਚਾਹੀਦੀ ਹੈ, ਕਿਉਂਕਿ ਖੱਟਰਾਂ ਨੇ ਕਿਹਾ ਹੈ ਕਿ ਦਾਦੂਵਾਲ ਨੂੰ ਸਬਕ ਸਿਖਾਉਣ ਲਈ ਡੇਰਾ ਮੁਖੀ ਵੱਲੋਂ ਇਹ ਪੂਰੀ ਸਾਜ਼ਿਸ਼ ਰਚੀ ਗਈ ਸੀ।

ਫ਼ੋਟੋ।

ਇਸ ਤੋਂ ਇਲਾਵਾ ਸੁਖਦੇਵ ਸਿੰਘ ਢੀਂਡਸਾ ਵੱਲੋਂ ਨਵੀਂ ਪਾਰਟੀ ਦਾ ਐਲਾਨ ਕੀਤੇ ਜਾਣ ਉੱਤੇ ਵੀ ਉਨ੍ਹਾਂ ਕਿਹਾ ਕਿ ਸਰਕਾਰ ਦੇ ਵਿੱਚ ਵੱਡੇ ਅਹੁਦੇ ਲੈਣ ਦੇ ਚਾਹਵਾਨ ਢੀਂਡਸਾ ਪਰਿਵਾਰ ਅਕਾਲੀ ਦਲ ਉੱਤੇ ਇਲਜ਼ਾਮ ਲਾ ਰਿਹਾ ਹੈ, ਪਾਰਟੀ ਤੋਂ ਵੱਡਾ ਕੋਈ ਲੀਡਰ ਨਹੀਂ ਹੁੰਦਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.