ਲੁਧਿਆਣਾ: ਦਾਣਾ ਮੰਡੀ ਵਿੱਚ ਲਿਫਟਿੰਗ ਦਾ ਕੰਮ ਨਾ ਹੋਣ ਕਰਕੇ ਮੰਡੀ ਦੇ ਵਿੱਚ ਕਣਕ ਦੇ ਢੇਰ ਲੱਗੇ ਪਏ ਹਨ। ਲੁਧਿਆਣਾ ਦੀ ਦਾਣਾ ਮੰਡੀ ਦਾ ਜਦੋਂ ਦੌਰਾ ਕੀਤਾ ਤਾਂ ਕਣਕ ਦੇ ਅੰਬਾਰ ਲੱਗੇ ਹੋਏ ਸਨ ਇਸ ਸਬੰਧੀ ਜਦੋਂ ਮੰਡੀ ਲੁਧਿਆਣਾ ਦੇ ਚੇਅਰਮੈਨ ਦਰਸ਼ਨ ਲਾਲ ਬਵੇਜਾ ਨੂੰ ਸਵਾਲ ਕੀਤਾ ਗਿਆ ਉਨ੍ਹਾਂ ਕਿਹਾ ਕਿ ਇੱਕ ਦੋ ਦਿਨਾਂ ਵਿੱਚ ਕਣਕ ਦੀ ਪੂਰੀ ਤਰ੍ਹਾਂ ਲਿਫਟਿੰਗ ਹੋ ਜਾਵੇਗੀ
ਲੁਧਿਆਣਾ ਮੰਡੀ ਦੇ ਚੇਅਰਮੈਨ ਦਰਸ਼ਨ ਲਾਲ ਬਵੇਜਾ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੇ ਇਕ ਦੋ ਦਿਨ ਵਿੱਚ ਮੰਡੀ ਪੂਰੀ ਤਰ੍ਹਾਂ ਖਾਲੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਲਿਫਟਿੰਗ ਦੀ ਸਮੱਸਿਆ ਜ਼ਰੂਰ ਆਈ ਹੈ ਪਰ ਇਹ ਫਸਲ ਪਹਿਲਾਂ ਹੀ ਵਿਕ ਚੁੱਕੀ ਹੈ ਇਸ ਦੀ ਅਦਾਇਗੀ ਵੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਮੰਡੀਆਂ 'ਚ ਬੀਤੇ ਸਾਲਾਂ ਨਾਲੋਂ ਇਸ ਸਾਲ ਘੱਟ ਫਸਲ ਆਈ ਹੈ, ਜਿਸ ਦਾ ਵੱਡਾ ਕਾਰਨ ਕੌਮਾਂਤਰੀ ਪੱਧਰ ਉੱਤੇ ਕਣਕ ਦੀ ਵਧੀਆਂ ਕੀਮਤਾਂ ਨੇ ਅਤੇ ਇਸ ਵਾਰ ਪ੍ਰਾਈਵੇਟ ਵਪਾਰੀਆਂ ਨੇ ਵੱਡੀ ਤਾਦਾਦ 'ਚ ਕਣਕ ਖਰੀਦੀ ਹੈ। ਜਿਸ ਕਰਕੇ ਕਿਸਾਨਾਂ ਦੀ ਕਣਕ ਸਿੱਧਾ ਉਨ੍ਹਾਂ ਦੇ ਸਟੋਰੇਜ 'ਤੇ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਮੰਡੀ ਦੇ ਵਿੱਚ ਪ੍ਰਾਈਵੇਟ ਅਦਾਰਿਆਂ ਵੱਲੋਂ ਵੀ ਕਣਕ ਖ਼ਰੀਦੀ ਗਈ ਹੈ ਜਿਨ੍ਹਾਂ ਦੀ ਕਣਕ ਇੱਥੇ ਹੀ ਪਈ ਹੈ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਉਨ੍ਹਾਂ ਨੂੰ ਸਟੋਰੇਜ ਦੀ ਕੋਈ ਸਮੱਸਿਆ ਹੋਵੇ। ਉਨ੍ਹਾਂ ਕਿਹਾ ਕਿ ਜਲਦ ਹੀ ਜਿੰਨੀਆਂ ਵੀ ਪ੍ਰਾਈਵੇਟ ਅਦਾਰੇ ਹਨ ਉਹ ਵੀ ਇੱਥੋਂ ਆਪਣੀ ਕਣਕ ਚੁੱਕ ਲੈਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਈ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ ਪੁਲਿਸ ਨੇ ਜ਼ਾਅਲੀ ਸਬ ਇੰਸਪੈਕਟਰ ਤੇ ਮਹਿਲਾ ਕਾਂਸਟੇਬਲ ਨੂੰ ਕੀਤਾ ਕਾਬੂ