ਲੁਧਿਆਣਾ: ਐਸਟੀਐਫ ਵੱਲੋਂ ਨਸ਼ੇ ਖ਼ਿਲਾਫ਼ ਮੁਹਿੰਮ ਦੇ ਤਹਿਤ ਸ਼ੁੱਕਰਵਾਰ ਨੂੰ ਵੱਡੀ ਕਾਮਯਾਬੀ ਹੱਥ ਲੱਗੀ। ਤਾਜਪੁਰਾ ਰੋਡ ਅੰਮ੍ਰਿਤ ਕੰਢੇ ਨੇੜੇ ਪੁਲਿਸ ਨੇ ਇੱਕ ਬਰੇਜ਼ਾ ਕਾਰ ਸਵਾਰ ਕੋਲੋਂ 710 ਗ੍ਰਾਮ ਹੈਰੋਇਨ ਬਰਾਮਦ ਕੀਤੀ। ਐਸਟੀਐਫ ਟੀਮ ਵੱਲੋਂ ਵਿਸ਼ੇਸ਼ ਤੌਰ 'ਤੇ ਨਾਕਾਬੰਦੀ ਕੀਤੀ ਗਈ ਅਤੇ ਤਲਾਸ਼ੀ ਦੌਰਾਨ ਇਹ ਬਰਾਮਦੀ ਹੋਈ, ਜਿਸ ਦੀ ਕੀਮਤ ਕੌਮਾਂਤਰੀ ਬਾਜ਼ਾਰ 'ਚ ਕਰੋੜ ਰੁਪਏ ਦੱਸੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਟੀਐਫ ਲੁਧਿਆਣਾ ਰੇਂਜ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਸ਼ਨਾਖ਼ਤ ਹਰਸ਼ ਵਰਮਾ ਵਜੋਂ ਹੋਈ ਹੈ। ਹਰਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ 6 ਮਹੀਨਿਆਂ ਤੋਂ ਹੈਰੋਇਨ ਵੇਚਣ ਦਾ ਧੰਦਾ ਕਰਦਾ ਸੀ।
ਇਹ ਵੀ ਪੜ੍ਹੋ: ਕੋਰੋਨਾ ਵਾਇਰਸ ਦਾ ਕਹਿਰ: ਚੀਨ 'ਚ ਮੌਤਾਂ ਦੀ ਗਿਣਤੀ ਹੋਈ 1471, 60 ਹਜ਼ਾਰ ਲੋਕ ਪੀੜਤ
ਇਸ ਦੇ ਨਾਲ ਹੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁਲਜ਼ਮ ਹੈਰੋਇਨ ਦੀ ਇਹ ਖੇਪ ਦਿੱਲੀ ਤੋਂ ਕਿਸੇ ਨੀਗਰੋ ਤੋਂ ਲੈ ਕੇ ਆਇਆ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਪੁੱਛਗਿੱਛ ਲਈ ਰਿਮਾਂਡ 'ਤੇ ਭੇਜਿਆ ਜਾਵੇਗਾ।