ਲੁਧਿਆਣਾ: ਸਪੈਸ਼ਲ ਟਾਸਕ ਫ਼ੋਰਸ ਵਲੋਂ ਪਿੰਡ ਖੁਆਜਕੇ ਟੀ ਪੁਆਇੰਟ 'ਤੇ ਨਾਕਾਬੰਦੀ ਦੌਰਾਨ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਕੋਲੋਂ 550 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਇਸ ਸਬੰਧੀ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਦੋਸ਼ੀ ਇੱਕ ਫਿਟਨੈਸ ਸੈਂਟਰ ਵਿੱਚ ਟ੍ਰੇਂਨਿੰਗ ਦੇ ਕੰਮ ਦੇ ਨਾਲ- ਨਾਲ ਨਸ਼ਾ ਤਸਕਰਾਂ ਨੂੰ ਰੁਪਏ ਵੀ ਫਾਇਨੰਸ ਕਰਦਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਖ਼ੁਦ ਵੀ ਨਸ਼ਾ ਕਰਨ ਦਾ ਆਦੀ ਹੈ।
ਪੁਲਿਸ ਨੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰਕੇ 2 ਦਿਨ ਦਾ ਰਿਮਾਂਡ ਹਾਸਿਲ ਕੀਤਾ ਹੈ।