ਦੋਰਾਹਾ: ਪਿੰਡ ਬਰਮਾਲੀਪੁਰ ਵਿੱਚ ਇੱਕ 4 ਸਾਲ ਦੇ ਮਾਸੂਮ ਬੱਚੇ ਨੂੰ ਆਵਾਰਾ ਕੁੱਤੇ ਵੱਲੋਂ ਨੋਚ-ਨੋਚ ਕੇ ਖਾ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਕੁੱਤੇ ਵੱਲੋਂ ਬੱਚੇ 'ਤੇ ਕੀਤਾ ਗਿਆ ਹਮਲਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ। ਵਿਡੀਉ ਵਿੱਚ ਦੇਖਿਆ ਜਾ ਸਕਦਾ ਹੈ ਕਿ ਬੱਚਾ ਗਲੀ ਵਿੱਚ ਖੇਡ ਰਿਹਾ ਸੀ ਅਤੇ ਜਦੋਂ ਬੱਚੇ ਨੇ ਕੁੱਤੇ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਅਚਾਨਕ ਬੱਚੇ 'ਤੇ ਹਮਲਾ ਕਰ ਦਿੱਤਾ। ਇਸ ਹਮਲੇ 'ਚ ਬੱਚੇ ਦਾ ਗੱਲ੍ਹ ਕੱਟ ਦਿੱਤਾ ਅਤੇ ਫ਼ਿਰ ਉਸ ਦੀ ਲੱਤ ਨੂੰ ਵੀ ਜਖ਼ਮੀ ਕਰ ਦਿੱਤਾ।
ਫ਼ਿਲਹਾਲ ਪਰਿਵਾਰਕ ਮੈਂਬਰਾਂ ਨੇ ਬੱਚੇ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ।
ਬੱਚੇ ਦੇ ਪਿਤਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਹੋ ਜਿਹੇ ਅਵਾਰਾ ਕੁੱਤਿਆਂ ਨੂੰ ਜਲਦੀ ਤੋਂ ਜਲਦੀ ਕਾਬੂ ਵਿੱਚ ਕੀਤਾ ਜਾਵੇ ਤਾਂ ਕਿ ਅਜਿਹੇ ਹਮਲਿਆ 'ਤੇ ਨਕੇਲ ਪਾਈ ਜਾ ਸਕੇ।