ਲੁਧਿਆਣਾ: ਸ਼ਹਿਰ ਵਿੱਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਪੀੜਤਾਂ ਦਾ ਆਂਕੜਾ 728 ਤੱਕ ਪਹੁੰਚ ਚੁੱਕਿਆ ਹੈ। ਇਸ ਤੋਂ ਇਲਾਵਾ ਪੁਲਿਸ ਦੇ ਮੁਲਾਜ਼ਮ ਵੀ ਲਗਾਤਾਰ ਕੋਰੋਨਾ ਪੌਜ਼ੀਟਿਵ ਪਾਏ ਜਾ ਰਹੇ ਹਨ।
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦਫਤਰ ਵਿੱਚ ਤੈਨਾਤ ਡੀਸੀਪੀ ਦੇ ਕੋਰੋਨਾ ਪੌਜ਼ੀਟਿਵ ਆਉਣ ਤੋਂ ਬਾਅਦ ਪੁਲਿਸ ਕਮਿਸ਼ਨਰ ਦਫ਼ਤਰ ਦੇ ਵਿੱਚ ਹੁਣ ਸਖਤੀ ਵਧਾ ਦਿੱਤੀ ਗਈ ਹੈ ਲੋਕਾਂ ਨੂੰ ਮੇਲ ਅਤੇ ਸ਼ਿਕਾਇਤ ਬਾਕਸ ਵਿੱਚ ਹੀ ਆਪਣੀਆਂ ਸ਼ਿਕਾਇਤਾਂ ਪਾਉਣ ਲਈ ਕਿਹਾ ਜਾ ਰਿਹਾ ਹੈ।
ਲੁਧਿਆਣਾ ਦੇ ਡੀਸੀਪੀ ਅਖਿਲ ਚੌਧਰੀ ਨਾਲ ਸਾਡੀ ਟੀਮ ਵੱਲੋਂ ਵਿਸ਼ੇਸ਼ ਤੌਰ ਉੱਤੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਦਫ਼ਤਰ ਦੇ ਵਿੱਚ ਹੁਣ ਪਬਲਿਕ ਡੀਲਿੰਗ ਨੂੰ ਘਟਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੇਲ ਆਈਡੀ ਦਿੱਤੀ ਜਾ ਰਹੀ ਹੈ ਕਿ ਉਸੇ ਉੱਤੇ ਉਹ ਆਪਣੀਆਂ ਸ਼ਿਕਾਇਤਾਂ ਭੇਜਣ।
ਉਨ੍ਹਾਂ ਨੇ ਕਿਹਾ ਕਿ ਦਫਤਰ ਦੇ ਵਿੱਚ ਵੀ ਸੈਨੀਟਾਈਜ਼ਰ ਮਸ਼ੀਨਾਂ ਲਾਈਆਂ ਗਈਆਂ ਹਨ ਤੇ ਇਸ ਤੋਂ ਇਲਾਵਾ ਟੈਂਪਰੇਚਰ ਆਦਿ ਵੀ ਚੈੱਕ ਕੀਤੇ ਜਾਂਦੇ ਹਨ। ਡੀਸੀਪੀ ਅਖਿਲ ਚੌਧਰੀ ਨੇ ਕਿਹਾ ਕਿ ਪਬਲਿਕ ਡੀਲਿੰਗ ਬੰਦ ਨਹੀਂ ਕੀਤੀ ਗਈ ਬੱਸ ਥੋੜੀ ਘਟਾਈ ਗਈ ਹੈ ਤਾਂ ਜੋ ਲੋਕ ਆਨਲਾਈਨ ਆਪਣੀਆਂ ਸ਼ਿਕਾਇਤਾਂ ਭੇਜਣ। ਉਨ੍ਹਾਂ ਕਿਹਾ ਕਿ ਪੁਲਿਸ ਹਰ ਵੇਲੇ ਲੋਕਾਂ ਦੀ ਮਦਦ ਲਈ ਤਿਆਰ ਹੈ।