ਖੰਨਾ/ਲੁਧਿਆਣਾ: ਦੀਆਂ ਅਨਾਜ ਮੰਡੀਆਂ ਵਿੱਚ ਮਜ਼ਦੂਰਾਂ ਦੀ ਹੜਤਾਲ ਖਤਮ ਹੋ ਗਈ ਹੈ। 11 ਅਕਤੂਬਰ ਨੂੰ ਤਨਖਾਹਾਂ ਵਿੱਚ ਵਾਧੇ ਬਾਰੇ ਕੈਬਨਿਟ 'ਚ ਫੈਸਲਾ ਲੈਣ ਦਾ ਵਾਅਦਾ ਕੀਤਾ ਗਿਆ ਹੈ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ 'ਚ ਹੜਤਾਲ ਖਤਮ ਹੋਣ ਤੋਂ ਬਾਅਦ ਮਜ਼ਦੁਰਾਂ ਨੇ ਮੁੜ੍ਹ ਤੋਂ ਕੰਮ ਸ਼ੁਰੂ ਕਰ ਦਿੱਤਾ। ਜਿਸ ਕਾਰਨ ਆੜ੍ਹਤੀ ਅਤੇ ਕਿਸਾਨਾਂ ਨੇ ਸੁੱਖ ਦਾ ਸਾਹ ਲਿਆ। ਮਾਮਲੇ ਸਬੰਧੀ ਐਸਡੀਐਮ ਸਵਾਤੀ ਟਿਵਾਣਾ ਅਤੇ ਆੜ੍ਹਤੀ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਮੌਕੇ ’ਤੇ ਪਹੁੰਚ ਕੇ ਮਜ਼ਦੂਰਾਂ ਨੂੰ ਭਰੋਸਾ ਦਿੱਤਾ ਜਿਸ ਮਗਰੋਂ ਕੰਮ ਸ਼ੁਰੂ ਕਰਵਾਇਆ ਗਿਆ। ਮਜ਼ਦੂਰ ਯੂਨੀਅਨ ਪੰਜਾਬ ਦੇ ਚੇਅਰਮੈਨ ਦਰਸ਼ਨ ਲਾਲ ਨੇ ਕਿਹਾ ਕਿ 2011 ਤੋਂ ਬਾਅਦ ਮਜ਼ਦੂਰੀ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਜਿਸ ਸਬੰਧੀ ਪੰਜਾਬ ਸਰਕਾਰ ਨਾਲ ਲਗਾਤਾਰ ਗੱਲਬਾਤ ਹੋ ਰਹੀ ਸੀ,ਪਰ ਕਿਸੇ ਨੇ ਨਹੀਂ ਸੁਣੀ।
7 ਅਕਤੂਬਰ ਤੋਂ ਸ਼ੁਰੂ ਕੀਤੀ ਗਈ ਸੀ ਹੜਤਾਲ : ਦੱਸਣਯੋਗ ਹੈ ਕਿ ਪੰਜਾਬ ਦੀਆਂ ਮੰਡੀਆਂ ਵਿੱਚ 7 ਅਕਤੂਬਰ ਤੋਂ ਹੜਤਾਲ ਸ਼ੁਰੂ ਕੀਤੀ ਗਈ। ਇਸ ਕਾਰਨ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਸਮੇਤ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਹੋਰ ਕੰਮ ਪ੍ਰਭਾਵਿਤ ਹੋਏ। ਐਤਵਾਰ ਨੂੰ ਐਸਡੀਐਮ ਸਵਾਤੀ ਟਿਵਾਣਾ ਨੇ ਖੰਨਾ ਮੰਡੀ ਪਹੁੰਚ ਕੇ ਮਜ਼ਦੂਰ ਆਗੂਆਂ ਨਾਲ ਗੱਲਬਾਤ ਕੀਤੀ। ਐਸਡੀਐਮ ਨੇ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਨੇ ਪੰਜਾਬ ਮੰਡੀਕਰਨ ਬੋਰਡ ਦੇ ਚੇਅਰਮੈਨ ਨਾਲ ਗੱਲ ਕੀਤੀ ਹੈ। 11 ਅਕਤੂਬਰ ਨੂੰ ਮੰਤਰੀ ਮੰਡਲ 'ਚ ਤਨਖ਼ਾਹਾਂ 'ਚ ਵਾਧੇ ਸਬੰਧੀ ਫ਼ੈਸਲਾ ਲਿਆ ਜਾਵੇਗਾ ਅਤੇ ਮਜ਼ਦੂਰੀ 'ਚ ਵਾਧਾ ਹੋਵੇਗਾ। ਇਸ ਭਰੋਸੇ ਤੋਂ ਬਾਅਦ ਹੜਤਾਲ ਖਤਮ ਕਰ ਦਿੱਤੀ ਗਈ।
11 ਅਕਤੂਬਰ ਨੂੰ ਹੋਵੇਗਾ ਅਗਲਾ ਫੈਸਲਾ: ਆੜ੍ਹਤੀ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਕਿਹਾ ਕਿ ਸਰਕਾਰ ਮਜ਼ਦੂਰਾਂ ਦੀਆਂ ਮੰਗਾਂ ਪੂਰੀਆਂ ਕਰੇਗੀ। ਮੀਟਿੰਗ 11 ਅਕਤੂਬਰ ਨੂੰ ਹੋਣ ਜਾ ਰਹੀ ਹੈ। ਮਜ਼ਦੂਰਾਂ ਵੱਲੋਂ ਹੜਤਾਲ ਖਤਮ ਕਰਨ ਦਾ ਪਹਿਲਾਂ ਕੀਤਾ ਗਿਆ ਐਲਾਨ ਸ਼ਲਾਘਾਯੋਗ ਹੈ। ਕਿਉਂਕਿ ਮਜ਼ਦੂਰਾਂ ਤੋਂ ਬਿਨਾਂ ਸਾਰਾ ਕੰਮ ਰੁਕ ਗਿਆ ਸੀ। ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਭਾਵਿਤ ਹੋ ਰਹੀ ਸੀ। ਪਰ ਸਰਕਾਰ ਨੇ ਚੰਗਾ ਫੈਸਲਾ ਲਿਆ ਹੈ ਜਿਸ ਕਾਰਨ ਕੋਈ ਰੁਕਾਵਟ ਨਹੀਂ ਆਵੇਗੀ।
- Sports Minister Meet Hayer congratulates Players : ਖੇਡ ਮੰਤਰੀ ਮੀਤ ਹੇਅਰ ਨੇ ਭਾਰਤੀ ਖੇਡ ਦਲ ਤੇ ਪੰਜਾਬੀ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ
- Assembly elections 2023 Dates : ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ, ਅੱਜ ਚੋਣ ਕਮਿਸ਼ਨ ਕਰੇਗਾ ਤਰੀਕਾਂ ਦਾ ਐਲਾਨ
- Bathinda To Delhi Flight : ਮਾਲਵਾ ਖੇਤਰ ਲਈ ਵੱਡੀ ਖੁਸ਼ਖਬਰੀ ! ਬਠਿੰਡਾ ਤੋਂ ਦਿੱਲੀ ਲਈ ਉਡਾਨ ਹੋਈ ਸ਼ੁਰੂ
ਐਸਡੀਐਮ ਸਵਾਤੀ ਟਿਵਾਣਾ ਨੇ ਦੱਸਿਆ ਕਿ ਮਜ਼ਦੂਰ ਆਗੂਆਂ ਨੂੰ ਸਮਝਾਇਆ ਗਿਆ ਕਿ ਹੜਤਾਲ ਕਾਰਨ ਮੰਡੀਆਂ ਵਿੱਚ ਕੰਮ ਪ੍ਰਭਾਵਿਤ ਹੋ ਰਿਹਾ ਹੈ। ਜਦਕਿ ਸਰਕਾਰ ਉਨ੍ਹਾਂ ਦੀ ਮੰਗ ਪੂਰੀ ਕਰਨ ਜਾ ਰਹੀ ਹੈ। ਅਜਿਹੀ ਸਥਿਤੀ ਵਿੱਚ ਹੜਤਾਲ ਦਾ ਕੋਈ ਮਤਲਬ ਨਹੀਂ ਰਹਿ ਜਾਂਦਾ। ਇਸਤੋਂ ਬਾਅਦ ਯੂਨੀਅਨ ਨੇ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ। ਹੁਣ ਖੰਨਾ ਮੰਡੀ ਵਿੱਚ ਕੰਮ ਸ਼ੁਰੂ ਕਰਾ ਦਿੱਤਾ ਗਿਆ ਹੈ।