ਲੁਧਿਆਣਾ: ਸਲੇਮ ਟਾਬਰੀ ਦੇ ਇੱਕ ਨਿੱਜੀ ਸਕੂਲ ਦੀ ਵਿਦਿਆਰਥਣ ਨੇ ਆਪਣੇ ਸਕੂਲ ਦੇ ਪ੍ਰਿੰਸੀਪਲ ਉੱਤੇ ਹੀ ਉਸ ਨਾਲ ਛੇੜਛਾੜ ਕਰਨ ਦੇ ਦੋਸ਼ ਲਗਾਏ ਹਨ। ਇਸ ਤੋਂ ਬਾਅਦ ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਨੇ ਸਕੂਲ ਦੇ ਬਾਹਰ ਜੰਮ ਕੇ ਹੰਗਾਮਾ ਕੀਤਾ। ਫ਼ਿਰ ਮੌਕੇ 'ਤੇ ਪੁਲਿਸ ਪਹੁੰਚੀ ਤੇ ਪਰਿਵਾਰਕ ਮੈਂਬਰਾਂ ਨੂੰ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ।
ਵਿਦਿਆਰਥਣ ਨੇ ਦੋਸ਼ ਲਗਾਇਆ ਕਿ ਪ੍ਰਿੰਸੀਪਲ ਸਿਰਫ਼ ਕੁੜੀਆਂ ਨੂੰ ਹੀ ਆਪਣੇ ਕਮਰੇ ਵਿੱਚ ਬੁਲਾਉਂਦਾ ਹੈ। ਇਸੇ ਤਰ੍ਹਾਂ ਉਸ ਨੂੰ ਬੁਲਾਇਆ ਗਿਆ ਤੇ ਉਸ ਨਾਲ ਛੇੜਛਾੜ ਕੀਤੀ ਗਈ। ਪੀੜਤ ਦੀ ਮਾਂ ਨੇ ਮੰਗ ਕੀਤੀ ਹੈ ਕਿ ਇਸ ਸਕੂਲ ਨੂੰ ਬੰਦ ਕਰਵਾਇਆ ਜਾਵੇ। ਇਸ ਸਮੇਂ ਸਕੂਲ ਦਾ ਪ੍ਰਿੰਸੀਪਲ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ।
ਦੂਜੇ ਪਾਸੇ ਮੌਕੇ 'ਤੇ ਪਹੁੰਚੇ ਏਸੀਪੀ ਅਨਿਲ ਕੁਮਾਰ ਕੋਹਲੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਾਮਲੇ ਸਬੰਧੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਦੇ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਮੁਲਜ਼ਮ ਦੀ ਭਾਲ ਕਰ ਕੇ ਉਸ ਨੂੰ ਜਲਦ ਹੀ ਗ੍ਰਿਫ਼ਤ ਵਿੱਚ ਲਿਆ ਜਾਵੇਗਾ।
ਇਹ ਵੀ ਪੜ੍ਹੋ: ਦਿੱਲੀ ਚੋਣਾਂ: ਅਕਾਲੀਆਂ ਨੂੰ ਮੁੜ ਆਇਆ ਭਾਜਪਾ ਦਾ ਹੇਜ, ਸਮਰਥਨ ਦਾ ਕੀਤਾ ਐਲਾਨ