ਲੁਧਿਆਣਾ : ਪੁਲਿਸ ਲਾਈਨ ਨੇੜੇ ਦੀਪ ਨਗਰ ਚੌਕ ਕੋਲ ਅੱਜ ਉਸ ਵੇਲੇ ਹਾਦਸਾ ਵਾਪਰ ਗਿਆ ਜਦੋਂ ਵਿਦਿਆਰਥੀਆਂ ਨਾਲ ਭਰਿਆ ਇੱਕ ਆਟੋ ਕਾਰ ਵਿੱਚ ਟਕਰਾਉਣ ਕਾਰਨ ਉੱਲਟ ਗਿਆ।
ਜਾਣਕਾਰੀ ਮੁਤਾਬਕ ਆਟੋ ਵਿੱਚ 9 ਵਿਦਿਆਰਥਣਾਂ ਅਤੇ ਇੱਕ ਵਿਦਿਆਰਥੀ ਸਵਾਰ ਸੀ। ਇਸ ਹਾਦਸੇ ਵਿੱਚ ਸਾਰੇ ਹੀ ਵਿਦਿਆਰਥੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇੱਥੇ ਬੱਚਿਆਂ ਦੀ ਹਾਲਤ ਫ਼ਿਲਹਾਲ ਸਥਿਰ ਦੱਸੀ ਜਾ ਰਹੀ ਹੈ, ਉੱਥੇ ਹੀ 2 ਵਿਦਿਆਰਥੀਆਂ ਨੂੰ ਹੀ ਗੰਭੀਰ ਸੱਟਾਂ ਵੀ ਵੱਜੀਆਂ ਹਨ।
ਤੁਹਾਨੂੰ ਦੱਸ ਦਈਏ ਕਿ ਅੱਜ ਤੋਂ ਪੰਜਾਬ ਸਕੂਲ ਬੋਰਡ ਦੇ ਇਮਤਿਹਾਨ ਸ਼ੁਰੂ ਹੋ ਗਏ ਹਨ ਅਤੇ ਇਹ ਸਾਰੇ ਵਿਦਿਆਰਥੀ 8ਵੀਂ ਜਮਾਤ ਦੇ ਬੋਰਡ ਦੇ ਪੇਪਰ ਦੇਣ ਜਾ ਰਹੇ ਸਨ।
ਇਹ ਵੀ ਪੜ੍ਹੋ : ਹੁਣ ਵਾਰੀ ਆ ਇਮਤਿਹਾਨਾਂ ਦੀ, ਪੰਜਾਬ ਬੋਰਡ ਦੀਆਂ ਪ੍ਰੀਖਿਆਵਾਂ ਸ਼ੁਰੂ
ਏ.ਐੱਸ.ਆਈ ਸੁਖਦੀਪ ਸਿੰਘ ਨੇ ਦੱਸਿਆ ਕਿ ਮੌਕੇ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਆਟੋ ਦੀ ਰਫ਼ਤਾਰ ਜ਼ਿਆਦਾ ਤੇਜ਼ ਹੋਣ ਕਾਰਨ ਇਹ ਹਾਦਸਾ ਵਾਪਰਿਆ। ਉਨ੍ਹਾਂ ਕਿਹਾ ਕਿ ਆਟੋ ਡਰਾਇਵਰ ਉੱਤੇ ਮਾਮਲਾ ਦਰਜ ਕੀਤਾ ਜਾਵੇਗਾ।
ਉੱਧਰ ਦੂਜੇ ਪਾਸੇ ਡੀਐੱਮਸੀ ਹਸਪਤਾਲ ਦੇ ਸੀਨੀਅਰ ਡਾਕਟਰਾਂ ਨੇ ਕਿਹਾ ਹੈ ਕਿ ਬੱਚਿਆਂ ਦੀ ਹਾਲਤ ਹੁਣ ਸਥਿਰ ਹੈ ਸਿਰਫ਼ ਇੱਕ ਬੱਚੇ ਨੂੰ ਹੀ ਸੱਟ ਲੱਗੀ ਹੈ ਜਿਸ ਦਾ ਆਪ੍ਰੇਸ਼ਨ ਕੀਤਾ ਜਾਵੇਗਾ।