ਲੁਧਿਆਣਾ : ਪੰਜਾਬ ਵਿੱਚ 12ਵੀਂ ਜਮਾਤ ਦੀ ਅੰਗਰੇਜ਼ੀ ਦੀ ਪ੍ਰੀਖਿਆ 24 ਫਰਵਰੀ ਨੂੰ ਪ੍ਰਸ਼ਨ ਪੱਤਰ ਲੀਕ ਹੋਣ ਤੋਂ ਬਾਅਦ ਰੱਦ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਵਿਭਾਗ ਵੱਲੋਂ ਅਗਲੀ ਤਰੀਕ 24 ਮਾਰਚ ਦਾ ਐਲਾਨ ਕਰ ਦਿੱਤਾ ਗਿਆ। ਇਸ ਮਿਤੀ ਨੂੰ ਵੀ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਦੋ ਪ੍ਰੀਖਿਆ ਕੇਂਦਰਾਂ ਵਿੱਚ ਪੁਰਾਣੇ ਲੀਕ ਹੋਏ ਪ੍ਰਸ਼ਨ ਪੱਤਰ ਵੰਡੇ ਗਏ। ਇਹ ਪ੍ਰੀਖਿਆ ਕੇਂਦਰ ਲੁਧਿਆਣਾ ਅਤੇ ਫਿਰੋਜ਼ਪੁਰ ਵਿੱਚ ਮੌਜੂਦ ਹਨ। ਇਹ ਲੁਧਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਲਵਾਰਾ ਅਤੇ ਫ਼ਿਰੋਜ਼ਪੁਰ ਦੇ ਸਾਹਿਬਜ਼ਾਦਾ ਫਤਿਹ ਸਿੰਘ ਪਬਲਿਕ ਸਕੂਲ ਹਨ।
ਇਨ੍ਹਾਂ ਦੋਵਾਂ ਪ੍ਰੀਖਿਆ ਕੇਂਦਰਾਂ ਦੇ ਕੁੱਲ 185 ਵਿਦਿਆਰਥੀ 22 ਮਈ ਨੂੰ ਤੀਜੀ ਵਾਰ ਅੰਗਰੇਜ਼ੀ ਦੀ ਪ੍ਰੀਖਿਆ ਦੇਣਗੇ। ਅਧਿਕਾਰੀਆਂ ਦੀ ਲਾਪ੍ਰਵਾਹੀ ਉਸ ਸਮੇਂ ਫੜੀ ਗਈ ਜਦੋਂ ਪ੍ਰੀਖਿਆ ਦੀ ਚੈਕਿੰਗ ਕਰ ਰਹੇ ਸਟਾਫ ਨੇ ਨਿਸ਼ਾਨਦੇਹੀ ਸਮੇਂ ਵੱਖ-ਵੱਖ ਪ੍ਰਸ਼ਨ ਪੱਤਰ ਦੇਖੇ। ਲੁਧਿਆਣਾ ਦੇ ਪ੍ਰੀਖਿਆ ਕੇਂਦਰ ਗੁਰੂਸਰ ਸੁਧਾਰ ਦੇ ਜੀਐਚਜੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ 118 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਇਸ ਸਕੂਲ ਦੇ ਪ੍ਰਬੰਧਕਾਂ ਵੱਲੋਂ ਦੱਸਿਆ ਜਾਂਦਾ ਹੈ ਕਿ ਸਕੂਲ ਨੂੰ 12 ਮਈ ਨੂੰ ਬਾਅਦ ਦੁਪਹਿਰ ਇੱਕ ਈਮੇਲ ਮਿਲੀ ਸੀ ਕਿ ਪ੍ਰੀਖਿਆ 18 ਮਈ ਨੂੰ ਮੁੜ ਕਰਵਾਈ ਜਾਵੇਗੀ, ਇੰਨੇ ਘੱਟ ਸਮੇਂ ਵਿੱਚ ਵਿਦਿਆਰਥੀਆਂ ਲਈ ਨਵੀਂ ਪ੍ਰੀਖਿਆ ਲਈ ਆਪਣੇ ਆਪ ਨੂੰ ਤਿਆਰ ਕਰਨਾ ਸੰਭਵ ਨਹੀਂ ਸੀ। ਇਸ ਲਈ ਉਨ੍ਹਾਂ ਵੱਲੋਂ ਸਬੰਧਿਤ ਅਧਿਕਾਰੀਆਂ ਤਕ ਪਹੁੰਚ ਕੀਤੀ ਗਈ।
- Dharamsot Got Bail: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਜੇਲ੍ਹ ਤੋਂ ਰਿਹਾਅ, ਹਾਈ ਕੋਰਟ ਨੇ ਦਿੱਤੀ ਜ਼ਮਾਨਤ
- ਭਲਕੇ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਮ ਕਮੇਟੀ ਦੀ ਮੀਟਿੰਗ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਹੈੱਡ ਗ੍ਰੰਥੀ ਦੀਆਂ ਸੇਵਾਵਾਂ ਹੋ ਸਕਦੀਆਂ ਨੇ ਸਮਾਪਤ !
- ਪੰਜਾਬ ਭਾਜਪਾ ਦੀ ਸੂਬਾ ਕਾਰਜਕਾਰਨੀ ਦੀ ਸੂਚੀ ਜਾਰੀ, ਸੰਸਦ ਮੈਂਬਰ ਤੋਂ ਲੈ ਕੇ ਸਾਬਕਾ ਵਿਧਾਇਕ ਸ਼ਾਮਲ
ਲੁਧਿਆਣਾ ਦੇ ਡੀਸੀ ਨੂੰ ਮਿਲ ਚੁੱਕੇ ਵਿਦਿਆਰਥੀਆਂ : ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਨੂੰ ਬੇਨਤੀ ਕਰਨ ਤੋਂ ਬਾਅਦ ਬੋਰਡ ਨੇ 22 ਮਈ ਨੂੰ ਨੇੜਲੇ ਕੇਂਦਰ 'ਤੇ ਪ੍ਰੀਖਿਆ ਦੁਬਾਰਾ ਕਰਵਾਉਣ ਲਈ ਸਹਿਮਤੀ ਦਿੱਤੀ ਹੈ। ਪ੍ਰੀਖਿਆ ਸਵੇਰੇ 10.30 ਵਜੇ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਸਥਿਤੀ ਨੇ ਮਾਪਿਆਂ ਅਤੇ ਵਿਦਿਆਰਥੀਆਂ ਵਿੱਚ ਭਾਰੀ ਚਿੰਤਾ ਪੈਦਾ ਕਰ ਦਿੱਤੀ ਹੈ। ਵਿਦਿਆਰਥੀਆਂ ਨੇ ਆਪਣੇ ਮਾਪਿਆਂ ਨਾਲ 15 ਮਈ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨਾਲ ਵੀ ਗੱਲਬਾਤ ਕੀਤੀ ਸੀ ਅਤੇ ਵਿਦਿਆਰਥੀਆਂ ਨੇ ਇਸ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਵੀ ਕੀਤੀ ਸੀ।
ਬੋਰਡ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ : ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ ਨੇ ਕਿਹਾ ਕਿ ਪ੍ਰੀਖਿਆ ਕੇਂਦਰ 'ਤੇ ਸਟਾਫ਼ ਦੀ ਅਣਗਹਿਲੀ ਕਾਰਨ ਇਹ ਸਥਿਤੀ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਬੋਰਡ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।