ਲੁਧਿਆਣਾ: ਸੂਬਾ ਸਰਕਾਰ ਨੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫੈਸਲਾ ਕੀਤਾ। ਨਾਲ ਹੀ ਸਰਕਾਰ ਨੇ ਇਹ ਵੀ ਐਲਾਨ ਕੀਤਾ ਹੈ ਕਿ ਸੀਬੀਐਸਈ ਵੱਲੋਂ ਅਪਣਾਏ ਜਾਣ ਵਾਲੇ ਫ਼ਾਰਮੂਲੇ ਦੇ ਆਧਾਰ ’ਤੇ ਹੀ ਨਤੀਜਾ ਐਲਾਨਿਆ ਜਾਵੇਗਾ। ਪੰਜਾਬ ਸਰਕਾਰ ਦੇ ਇਸ ਫੈਸਲੇ ਤੋਂ ਵਿਦਿਆਰਥੀਆਂ ਚ ਨਾਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ।
ਜ਼ਿਲ੍ਹੇ ਚ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਦੇ ਫੈਸਲੇ ਕੀਤੇ ਜਾਣ ਤੋਂ ਬਾਅਦ ਵਿਦਿਆਰਥੀਆਂ ਚ ਨਿਰਾਸ਼ਾ ਪਾਈ ਜਾ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਡੇਢ ਸਾਲ ਚ ਉਨ੍ਹਾਂ ਦੀ ਬਾਰ੍ਹਵੀਂ ਜਮਾਤ ਪੂਰੀ ਹੋਈ ਹੈ। ਉਨ੍ਹਾਂ ਨੂੰ ਇਸ ਗੱਲ ਦਾ ਪਤਾ ਨਹੀਂ ਹੈ ਕਿ ਉਹ ਕਿੰਨ੍ਹਾ ਪੜੇ ਹਨ ਅਤੇ ਕਿਨ੍ਹਾ ਨਹੀਂ। ਗਿਆਰ੍ਹਵੀਂ ਜਮਾਤ ਨੂੰ ਉਨ੍ਹਾਂ ਨੇ ਗੰਭੀਰਤਾ ਨਾਲ ਨਹੀਂ ਲਿਆ ਜਿਸ ਕਾਰਨ ਉਨ੍ਹਾਂ ਦੇ ਨਤੀਜੇ ’ਤੇ ਕਾਫੀ ਅਸਰ ਪਵੇਗਾ।
ਵਿਦਿਆਰਥੀਆਂ ਦਾ ਇਹ ਵੀ ਕਹਿਣਾ ਹੈ ਕਿ ਜਿਵੇਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੂਰੇ ਪੂਰੇ ਨੰਬਰ ਦੇ ਕੇ ਖ਼ੁਸ਼ ਕੀਤਾ ਗਿਆ ਤਾਂ ਉਨ੍ਹਾਂ ਨੂੰ ਵੀ ਚੰਗੇ ਨੰਬਰ ਦਿੱਤੇ ਜਾਣ। ਵਿਦਿਆਰਥੀਆਂ ਨੇ ਕਿਹਾ ਡੇਢ ਸਾਲ ਦੇ ਵਿੱਚ ਬਾਰ੍ਹਵੀਂ ਜਮਾਤ ਪੂਰੀ ਕੀਤੀ ਹੈ ਅਜਿਹੇ ਅਸੀਂ ਪਹਿਲੇ ਵਿਦਿਆਰਥੀ ਬਣੇ ਹਨ।