ਲੁਧਿਆਣਾ: ਕੋਰੋਨਾ ਦੇ ਚੱਲਦਿਆਂ ਲੱਗੇ ਲੌਕ ਡਾਊਨ ਕਾਰਨ ਸਭ ਕੁਝ ਬੰਦ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਸੂਬੇ 'ਚ ਸਕੂਲ ਅਤੇ ਕਾਲਜ ਵੀ ਬੰਦ ਸੀ। ਜਿਸ ਦੇ ਚੱਲਦਿਆਂ ਵਿਦਿਆਰਥੀਆਂ ਨੂੰ ਅਗਲੀ ਜ਼ਮਾਤ 'ਚ ਪ੍ਰਮੋਟ ਕਰ ਦਿੱਤਾ ਗਿਆ ਸੀ। ਇਸ ਦੇ ਚੱਲਦਿਆਂ ਹੁਣ ਬਾਰ੍ਹਵੀਂ ਕਲਾਸ ਦੇ ਵਿਦਿਆਰਥੀ ਪੇਪਰਾਂ ਨੂੰ ਲੈ ਕੇ ਚਿੰਤਤ ਹਨ।
ਇਸ ਦੇ ਨਾਲ ਹੀ ਕੁਝ ਵਿਦਿਆਰਥੀ ਘਰ ਦੀ ਆਰਥਿਕ ਮੰਦੀ ਦੇ ਚੱਲਦਿਆ ਕੰਮ 'ਤੇ ਲੱਗ ਚੁੱਕੇ ਹਨ। ਇਸ ਦੇ ਨਾਲ ਹੀ ਕੁਝ ਵਿਦਿਆਰਥੀਆਂ ਵਲੋਂ ਸਿਹਤ ਸਹੂਲਤਾਂ ਨੂੰ ਲੈਕੇ ਚਿੰਤਾ ਪ੍ਰਗਟ ਕੀਤੀ, ਉਨ੍ਹਾਂ ਦਾ ਕਹਿਣਾ ਕਿ ਸਰਕਾਰ ਪ੍ਰਸ਼ਾਸਨ ਦੇ ਨਾਲ-ਨਾਲ ਉਨ੍ਹਾਂ ਦੀ ਸਿਹਤ ਵੱਲ ਵੀ ਧਿਆਨ ਦੇਵੇ। ਇਸ ਦੇ ਨਾਲ ਹੀ ਕੁਝ ਵਿਦਿਆਰਥੀਆਂ ਦਾ ਕਹਿਣਾ ਕਿ ਸਰਕਾਰ ਉਨ੍ਹਾਂ ਨੂੰ ਤਿਆਰੀ ਲਈ ਸਮਾਂ ਦੇਵੇ ਅਤੇ ਨਾਲ ਹੀ ਸਿਲੇਬਸ ਵੀ ਘੱਟ ਕੀਤਾ ਜਾਵੇ ।
ਇਸ ਦੇ ਚੱਲਦਿਆਂ ਵਿਦਿਆਰਥੀਆਂ ਦਾ ਕਹਿਣਾ ਕਿ ਕੋਰੋਨਾ ਦੇ ਚੱਲਦਿਆਂ ਸਰਕਾਰ ਵਲੋਂ ਆਨਲਾਈਨ ਪੜ੍ਹਾਈ ਕੀਤੀ ਗਈ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਚੰਗੀ ਤਰ੍ਹਾਂ ਸਮਝਣ 'ਚ ਮੁਸ਼ਕਿਲ ਆਈ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਬਾਰ੍ਹਵੀ ਜ਼ਮਾਤ ਦੇ ਵਿਦਿਆਰਥੀਆਂ ਦੀ ਪ੍ਰੀਖਿਆਂ ਲੈਣ ਦਾ ਜੋ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਨੂੰ ਵਿਦਿਆਰਥੀਆਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਕਿ ਜੇਕਰ ਸਰਕਾਰ ਪੇਪਰ ਲੈਣਾ ਚਾਹੁੰਦੀ ਹੈ ਤਾਂ ਕੁਝ ਸਮਾਂ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਕੁਝ ਵਿਦਿਆਰਥੀਆਂ ਦਾ ਕਹਿਣਾ ਕਿ ਸਰਕਾਰ ਨੂੰ ਪੇਪਰ ਲੈਣ ਸਮੇਂ ਸਿਲੇਬਸ 'ਚ ਕਟੌਤੀ ਕਰਨੀ ਚਾਹੀਦੀ ਹੈ ਜਾਂ ਵਿਦਿਆਰਥੀਆਂ ਨੂੰ ਕੁਝ ਸਮਾਂ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ:Punjab Congress Conflict: ਸ਼ਿਕਾਇਤਾਂ ਲੈ ਦਿੱਲੀ ਲਈ ਰਵਾਨਾ ਹੋਏ ਕਾਂਗਰਸੀ ਵਿਧਾਇਕ