ਲੁਧਿਆਣਾ: ਜਨਤਾ ਕਲੋਨੀ ਦੀ ਗਲੀ ਨੰ 6 ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦ ਲਲਿਤ ਕੁਮਾਰ ਨਾਮ ਦੇ ਨੌਜਵਾਨ ਨੇ ਛੱਤ ਵਾਲੇ ਪੱਖੇ ਦੇ ਨਾਲ ਫਾਹਾ ਲੈਕੇ ਖੁਦਕੁਸ਼ੀ ਕਰ ਲਈ। ਲਲਿਤ ਹੀਸਾਰ ਦਾ ਰਹਿਣ ਵਾਲਾ ਸੀ ਅਤੇ ਪਰਫਰੈਕ ਨਾਂ ਦੀ ਕੰਪਨੀ ਵਿੱਚ ਕੰਮ ਕਰਦਾ ਸੀ।
ਘਟਨਾ ਬਾਰੇ ਸੂਚਨਾ ਮਿਲਦੇ ਹੀ ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈਕੇ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੂੰ ਬਾਲੇ ਤੱਕ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਪਤਾ ਲੱਗ ਸਕਿਆ ਹੈ। ਮ੍ਰਿਤਕ ਦੇ ਗੁਆਂਢੀਆਂ ਨੇ ਦੱਸਿਆ ਕਿ ਲਲਿਤ ਕਿਸੇ ਫੈਕਟਰੀ ਵਿੱਚ ਬਤੌਰ ਸੁਪਰਵਾਇਜ਼ਰ ਕੰਮ ਕਰਦਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਇਕੱਲਾ ਹੀ ਰਹਿੰਦਾ ਸੀ।