ETV Bharat / state

ਸਰਕਾਰ ਅਤੇ ਰਵਨੀਤ ਬਿੱਟੂ 'ਤੇ ਸੁਖਬੀਰ ਬਾਦਲ ਨੇ ਸਾਧਿਆ ਨਿਸ਼ਾਨਾ, ਰਾਜੋਆਣਾ 'ਤੇ ਵੀ ਕਿਹਾ... - punjab newss

ਸੁਖਬੀਰ ਬਾਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸਵਾਲ ਖੜੇ ਕੀਤੇ ਅਤੇ ਕਿਹਾ ਕਿ ਪੰਜਾਬ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੋਈ ਕੰਮ ਨਹੀਂ ਕਰ ਰਹੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ।

ਸਰਕਾਰ ਅਤੇ ਰਵਨੀਤ ਬਿੱਟੂ 'ਤੇ ਸੁਖਬੀਰ ਬਾਦਲ ਨੇ ਸਾਧਿਆ ਨਿਸ਼ਾਨਾ

author img

By

Published : Sep 29, 2022, 5:34 PM IST

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਲੁਧਿਆਣਾ ਦੇ ਵਿਚ ਨਿਗਮ ਚੋਣਾਂ ਨੂੰ ਲੈ ਕੇ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਕਈ ਹਲਕਿਆਂ ਦੇ ਵਿੱਚ ਮੀਟਿੰਗ ਕਰਨ ਤੋਂ ਬਾਅਦ ਉਨ੍ਹਾਂ ਲੁਧਿਆਣਾ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ।

ਇਸ ਦੌਰਾਨ ਸੁਖਬੀਰ ਬਾਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸਵਾਲ ਖੜੇ ਕੀਤੇ ਅਤੇ ਕਿਹਾ ਕਿ ਪੰਜਾਬ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੋਈ ਕੰਮ ਨਹੀਂ ਕਰ ਰਹੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ।

ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਪਰਾਲੀ ਦਾ ਪ੍ਰਬੰਦ ਕਰਵਾਇਆ ਜਾਵੇਗਾ, ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਪਰ ਕੋਈ ਵੀ ਮੁਆਵਜ਼ਾ ਨਹੀਂ ਦਿੱਤਾ ਗਿਆ। ਸੁਖਬੀਰ ਬਾਦਲ ਨੇ ਵੀ ਕਿਹਾ ਕਿ ਸਰਕਾਰ ਸਿਰਫ ਵਿਗਿਆਪਨ ਅਤੇ ਪੈਸੇ ਖਰਚ ਰਹੀ ਹੈ, 700 ਕਰੋੜ ਰੁਪਏ ਸਰਕਾਰ ਨੇ ਵਿਗਿਆਪਨ ਅਤੇ ਖਰਚ ਦਿੱਤੇ ਪਰ ਕੰਮ ਕੋਈ ਨਹੀਂ ਕੀਤਾ।

ਸਰਕਾਰ ਅਤੇ ਰਵਨੀਤ ਬਿੱਟੂ 'ਤੇ ਸੁਖਬੀਰ ਬਾਦਲ ਨੇ ਸਾਧਿਆ ਨਿਸ਼ਾਨਾ

ਸੁਖਬੀਰ ਬਾਦਲ ਨੇ ਇਸ ਦੌਰਾਨ ਫੌਜਾ ਸਿੰਘ ਸਰਾਰੀ 'ਤੇ ਵੀ ਆਪਣੀ ਤਿੱਖੀ ਪ੍ਰਤੀਕਿਰਿਆ ਜਾਰੀ ਕੀਤੀ। ਇਸ ਦੌਰਾਨ ਸੁਖਬੀਰ ਬਾਦਲ ਨੂੰ ਜਦੋਂ ਐਸਜੀਪੀਸੀ ਸੰਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਰਵਨੀਤ ਬਿੱਟੂ ਬਾਰੇ ਹੁਣ ਉਹ ਕੀ ਕਹਿਣ, ਉਹ ਉਸ ਦੀ ਗੱਲ 'ਤੇ ਕੁਝ ਨਹੀਂ ਕਹਿਣਾ ਚਾਹੁੰਦੇ।

ਇਸ ਦੌਰਾਨ ਰਾਜੋਆਣਾ ਦੇ ਮੁੱਦੇ 'ਤੇ ਵੀ ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਸ ਨੂੰ ਰਿਹਾਅ ਕੀਤਾ ਜਾਵੇ। ਸੂਬਾ ਸਰਕਾਰ 'ਤੇ ਵਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਵਿਚ ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਪੰਜਾਬ ਦੀ ਸਰਕਾਰ ਕੇਜ਼ਰੀਵਾਲ ਚਲਾ ਰਿਹਾ ਹੈ।

ਭਗਵੰਤ ਮਾਨ ਦੇ ਵਿਦੇਸ਼ ਦੌਰੇ ਨੂੰ ਲੈ ਕੇ ਵੀ ਸੁਖਬੀਰ ਬਾਦਲ ਨੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਉਥੇ ਜਾ ਕੇ ਵੱਡੀਆਂ-ਵੱਡੀਆਂ ਗੱਲਾਂ ਭਗਵੰਤ ਮਾਨ ਕਰਦਾ ਰਿਹਾ ਪਰ ਉਸ ਨੇ ਪੂਰੇ ਪੰਜਾਬ ਦੀ ਬੇਇਜਤੀ ਕਰਵਾਈ ਹੈ। ਸੂਬੇ ਦਾ ਮੁੱਖ ਮੰਤਰੀ ਹੋਣ ਦੇ ਬਾਵਜੂਦ ਉਸ ਨੂੰ ਸ਼ਰਾਬ ਜਿਆਦਾ ਪੀਣ ਕਰਕੇ ਜਹਾਜ਼ ਵਿਚੋ ਉਤਰ ਦਿੱਤਾ ਗਿਆ।

ਇਹ ਵੀ ਪੜ੍ਹੋ: ਇਟਲੀ ਵਿੱਚ ਹੋਣ ਵਾਲੀ ਕਿੱਕ ਬਾਕਸਿੰਗ ਵਰਲਡ ਚੈਂਪੀਅਨਸ਼ਿਪ ਵਿੱਚ ਭਾਗ ਲਵੇਗੀ ਮੋਗਾ ਦੀ ਖੁਸ਼ਪ੍ਰੀਤ

ETV Bharat Logo

Copyright © 2025 Ushodaya Enterprises Pvt. Ltd., All Rights Reserved.