ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ( sukhbir singh badal) ਲੁਧਿਆਣਾ ਪਹੁੰਚੇ ਇਸ ਦੌਰਾਨ ਉਨ੍ਹਾਂ ਲੁਧਿਆਣਾ ਪੂਰਬੀ ਤੋਂ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਹੱਕ 'ਚ ਪ੍ਰਚਾਰ ਕਰਨ ਲਈ ਪਹੁੰਚੇ ਹਾਲਾਂਕਿ ਇਸ ਦੌਰਾਨ ਉਹਨਾਂ ਨੇ ਪ੍ਰੈੱਸ ਵਾਰਤਾ ਦਾ ਕੋਈ ਸਮਾਂ ਨਹੀਂ ਰੱਖਿਆ ਪਰ ਲਖੀਮਪੁਰ ਦੇ ਮੁੱਦੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਜਿੱਦ ਕਰਕੇ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ ਉਨ੍ਹਾਂ ਕਿਹਾ ਕਿ ਪ੍ਰਧਾਨਮੰਤਰੀ ਕਾਨੂੰਨ ਰੱਦ ਕਰ ਦੇਣ ਕਿਉਂਕਿ ਨਾ ਕਰਨ ਕਰਕੇ ਕਿਸਾਨਾਂ ਦੀਆਂ ਜਾਨਾਂ ਜਾ ਰਹੀਆਂ ਨੇ ਤੇ ਆਉਣ ਵਾਲੇ ਸਮੇਂ ਵਿੱਚ ਹੋਰ ਜ਼ਿਆਦਾ ਨੁਕਸਾਨ ਵੀ ਹੋ ਸਕਦਾ ਹੈ।
ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਲਖੀਮਪੁਰ ਦੀ ਘਟਨਾ ਦੀ ਉਹ ਸਖਤ ਸ਼ਬਦਾਂ 'ਚ ਨਿੰਦਾ ਕਰਦੇ ਨੇ ਅਤੇ ਜੋ ਵੀ ਇਸ ਲਈ ਜ਼ਿੰਮੇਵਾਰ ਹੈ ਪੁਲੀਸ ਨੂੰ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪ੍ਰਧਾਨਮੰਤਰੀ ਨੂੰ ਤੁਰੰਤ ਤਿੰਨੇ ਕਾਲੇ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਨੇ ਇਸਦੇ ਨਾਲ ਹੀ ਉਹਨਾਂ ਨੇ ਪੱਤਰਕਾਰਾਂ ਤੋਂ ਕੋਈ ਵੀ ਸਵਾਲ ਲੈਣ ਤੋਂ ਇਨਕਾਰ ਕਰਦਿਆਂ ਆਪਣੀ ਗੱਲ ਰੱਖਕੇ ਚਲੇ ਗਏ।
ਉਨ੍ਹਾਂ ਨੇ ਆਪਣੀ ਸਪੀਚ ਦੇ ਦੌਰਾਨ ਇਹ ਜ਼ਰੂਰ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਦੇ ਸਰਕਾਰੀ ਸਕੂਲ ਦੇ 33 ਫੀਸਦੀ ਵਿਦਿਆਰਥੀਆਂ ਨੂੰ ਵੱਡੇ ਕਾਲਜਾਂ ਯੂਨੀਵਰਸਿਟੀਆਂ ਖਾਸ ਕਰਕੇ ਪ੍ਰਾਈਵੇਟ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵੀ ਰਾਖਵਾਂਕਰਨ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਬਿਜਲੀ ਨੂੰ ਲੈ ਕੇ ਵੀ ਚੁੱਕੇ ਜਾ ਰਹੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਅਕਾਲੀ ਦਲ ਕੋਲ ਇਸ ਲਈ ਪੂਰਾ ਪਲੈਨ ਹੈ ਅਕਾਲੀ ਦਲ ਪੰਜਾਬ ਦੇ ਵਿੱਚ ਬਿਜਲੀ ਦੀ ਪੂਰਤੀ ਲਈ ਦੱਸ ਹਜ਼ਾਰ ਮੈਗਾਵਾਟ ਦਾ ਸੋਲਰ ਸਿਸਟਮ ਲਗਾਵੇਗਾ ਜਿਸ ਨਾਲ ਲੁਧਿਆਣਾ ਦੀ ਇੰਡਸਟਰੀ ਦੇ ਨਾਲ ਪੰਜਾਬ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਬਿਜਲੀ ਦੀ ਸਪਲਾਈ ਹੋਵੇਗੀ ਅਤੇ ਉਸ ਨੇ ਇੱਕ ਵਾਰ ਹੀ ਖਰਚਾ ਆਵੇਗਾ।
ਇਸ ਦੇ ਨਾਲ ਹੀ ਇਸ ਦੌਰਾਨ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਲੁਧਿਆਣਾ ਵਿੱਚ ਬੀਤੇ ਪੰਜ ਸਾਲਾਂ ਅੰਦਰ ਕੋਈ ਵਿਕਾਸ ਨਹੀਂ ਹੋਇਆ ਉਨ੍ਹਾਂ ਕਿਹਾ ਕਿ ਇਥੋਂ ਦਾ ਜੋ ਗੁੰਡਾ ਮੰਤਰੀ ਹੈ ਉਸ ਨੇ ਕੁਝ ਨਹੀਂ ਕਰਵਾਇਆ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਬਦਲੇ 6 ਜ਼ਿਲ੍ਹਿਆਂ ਦੇ ਡੀਸੀ