ਲੁਧਿਆਣਾ : ਸੁਖਪਾਲ ਖਹਿਰਾ ਵੀਰਵਾਰ ਨੂੰ ਲੁਧਿਆਣਾ ਵਿਖੇ ਬੁੱਢੇ ਨਾਲੇ ਦਾ ਜਾਇਜ਼ਾ ਲੈਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ਼ਿਵਪੁਰੀ ਇਲਾਕੇ ਦਾ ਦੌਰਾ ਕੀਤਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਲੁਧਿਆਣਾ ਨਗਰ ਨਿਗਮ ਬੁੱਢੇ ਨਾਲੇ ਦੇ ਇਸ ਹਾਲ ਲਈ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ 'ਤੇ ਠੱਲ੍ਹ ਪਾਉਣ ਲਈ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਮੁੱਖ ਮੰਤਰੀ ਪੰਜਾਬ 'ਤੇ ਵੀ ਰੱਜ ਕੇ ਨਿਸ਼ਾਨੇ ਸਾਧੇ।
ਇਹ ਵੀ ਬਣੋ : ਕੀ ਵਿਦਿਆਰਥੀ ਯੂਨੀਅਨਾਂ ਵਿਦਿਆਰਥੀ ਮੁੱਦਿਆ ਮੌਕੇ ਹੋਣਗੀਆਂ ਇੱਕਠੀਆਂ?
ਸੁਖਪਾਲ ਖਹਿਰਾ ਨੇ ਕਿਹਾ ਕਿ ਜਦੋਂ ਲੋਕਾਂ ਨੂੰ ਪਾਣੀ ਦੀ ਲੋੜ ਸੀ ਉਦੋਂ ਸਤਲੁਜ 'ਚ ਪਾਣੀ ਨਹੀਂ ਛੱਡਿਆ ਗਿਆ ਅਤੇ ਹੁਣ ਅਚਾਨਕ ਸਤਲੁਜ ਵਿੱਚ ਪਾਣੀ ਛੱਡਣ ਕਾਰਨ ਹੜ੍ਹ ਜਿਹੇ ਹਾਲਾਤ ਪੈਦਾ ਕਰ ਦਿੱਤੇ ਜਿਸ ਲਈ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਇਸ ਦੇ ਨਾਲ ਉਨ੍ਹਾਂ ਇਹ ਵੀ ਕਿਹਾ ਕਿ ਬੀਬੀਐੱਮਬੀ ਨੇ ਵੀ ਆਪਣਾ ਕੰਮ ਸਹੀ ਤਰ੍ਹਾਂ ਨਹੀਂ ਕੀਤਾ। ਸੁਖਪਾਲ ਖਹਿਰਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਨੇ ਬੁੱਢੇ ਨਾਲੇ ਦਾ ਹੱਲ ਕਰਨ ਦੀ ਥਾਂ ਸਿਰਫ਼ ਸਿਆਸਤ ਕੀਤੀ ਹੈ।