ETV Bharat / state

ਅਧਿਆਪਕ ਦਿਵਸ ਮੌਕੇ ਅਧਿਆਪਕ ਨੇ ਲਾਏ ਧਰਨੇ - Legal action will be taken

ਸਾਹਨੇਵਾਲ ਵਿੱਚ ਡਿਪਟੀ ਡੀ.ਓ. ਨੇ ਇੱਕ ਮਹਿਲਾ ਅਧਿਆਪਕ ਦਾ ਅਪਮਾਨ ਕੀਤਾ। ਜਿਸ ਦੇ ਵਿਰੋਧ ਵਿੱਚ ਬਾਕੀ ਅਧਿਆਪਕਾਂ ਨੇ ਡਿਪਟੀ ਡੀਈਓ ਦੇ ਦਫ਼ਤਰ ਬਾਹਰ ਧਰਨਾ ਲਗਾਕੇ ਡਿਪਟੀ ਡੀ.ਓ. ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ।

ਅਧਿਆਪਕ ਦਿਵਸ ਮੌਕੇ ਅਧਿਆਪਕ ਨੇ ਲਾਏ ਧਰਨੇ
ਅਧਿਆਪਕ ਦਿਵਸ ਮੌਕੇ ਅਧਿਆਪਕ ਨੇ ਲਾਏ ਧਰਨੇ
author img

By

Published : Sep 5, 2021, 5:59 PM IST

ਲੁਧਿਆਣਾ: ਇੱਕ ਪਾਸੇ ਜਿੱਥੇ ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਮਾਗਮ ਕਰਵਾ ਕੇ ਅਧਿਆਪਕਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ, ਤਾਂ ਦੂਜੇ ਪਾਸੇ ਅਧਿਆਪਕਾਂ ਵੱਲੋਂ ਡਿਪਟੀ ਡੀ.ਓ. ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਕਿਹਾ, ਕਿ ਸਾਹਨੇਵਾਲ ਵਿੱਚ ਡਿਪਟੀ ਡੀ.ਓ. ਨੇ ਇੱਕ ਮਹਿਲਾ ਅਧਿਆਪਕ ਦਾ ਅਪਮਾਨ ਕੀਤਾ। ਹੁਣ ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਡਿਪਟੀ ਡੀਓ ਨੂੰ ਅਹੁਦੇ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਜਿਸ ਦੇ ਸਬੰਧ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਧਿਆਪਕਾਂ ਨੇ ਕਿਹਾ, ਕਿ ਡਿਪਟੀ ਡੀ.ਈ.ਓ. ਵੱਲੋਂ ਪਹਿਲਾਂ ਵੀ ਮਹਿਲਾ ਅਧਿਆਪਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾਂਦਾ ਰਿਹਾ ਹੈ। ਇਨ੍ਹਾਂ ਹੀ ਨਹੀਂ ਉਨ੍ਹਾਂ ਨੇ ਮਹਿਲਾ ਅਧਿਆਪਕਾਂ ਨੂੰ ਬਲੈਕਮੇਲ ਕਰਨ ਦੇ ਇਲਜ਼ਾਮ ਲਗਾਏ। ਅਤੇ ਡਿਪਟੀ ਡੀ.ਓ. ਨੂੰ ਬਰਖਾਸਤ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਨੇ ਕਿਹਾ, ਕਿ ਜਦੋਂ ਦਾ ਕਾਰਵਾਈ ਨਹੀਂ ਹੋ ਜਾਂਦੀ ਸੰਘਰਸ਼ ਜਾਰੀ ਰਹੇਗਾ।

ਅਧਿਆਪਕ ਦਿਵਸ ਮੌਕੇ ਅਧਿਆਪਕ ਨੇ ਲਾਏ ਧਰਨੇ

ਉਥੇ ਹੀ ਡੀ.ਈ.ਓ. ਮੈਡਮ ਨੇ ਕਿਹਾ, ਕਿ ਟੀਚਰਜ਼-ਡੇ ਮੌਕੇ ਅਧਿਆਪਕਾਂ ਦਾ ਸਨਮਾਨ ਪੂਰੇ ਵਰਗ ਲਈ ਬਹੁਤ ਹੀ ਵੱਡੇ ਸਨਮਾਨ ਵਾਲੀ ਗੱਲ ਹੈ। ਅਤੇ ਡਿਪਟੀ ਡੀ.ਓ. ਉੱਪਰ ਲੱਗੇ ਇਲਜਾਮਾਂ ਬਾਰੇ ਉਨ੍ਹਾਂ ਨੇ ਕਿਹਾ, ਕਿ ਇਸ ਦੀ ਜਾਂਚ ਕੀਤੀ ਜਾਵੇਗੀ। ਜੇਕਰ ਕੋਈ ਵੀ ਮਾਮਲੇ ਵਿੱਚ ਮੁਲਜ਼ਮ ਪਾਇਆ ਗਿਆ, ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਦਿੱਲੀ ਲਈ ਕਿਸਾਨਾਂ ਦਾ ਵੱਡਾ ਜਥਾ ਰਵਾਨਾ

ETV Bharat Logo

Copyright © 2024 Ushodaya Enterprises Pvt. Ltd., All Rights Reserved.