ਲੁਧਿਆਣਾ: ਸਕੂਲੀ ਵਿਦਿਆਰਥੀਆਂ ਨੂੰ ਸਵੈ-ਰੱਖਿਆ ਦੀ ਸਿਖਲਾਈ ਦੇਣ ਲਈ ਲੁਧਿਆਣਾ ਵਿਖੇ ਇੱਕ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ, ਜਿਸ ਵਿੱਚ ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਆਈ.ਏ.ਐਸ. ਅਧਿਕਾਰੀ ਅਪਰਨਾ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਸਵੈ-ਰੱਖਿਆ ਦੀ ਸਿਖਲਾਈ ਦਿੱਤੀ ਗਈ। ਇਸ ਮੌਕੇ ਉਨ੍ਹਾਂ ਨੂੰ ਕਈ ਤਰ੍ਹਾਂ ਦੇ ਦਾਅ ਪੇਚ ਵੀ ਸਿਖਾਏ ਗਏ ਅਤੇ ਨਾਲ ਹੀ ਇਹ ਵੀ ਦੱਸਿਆ ਗਿਆ ਕਿ ਲੋੜ ਪੈਣ 'ਤੇ ਹੀ ਇਨ੍ਹਾਂ ਦੀ ਵਰਤੋਂ ਕਿਵੇਂ ਕੀਤੀ ਜਾਵੇ। ਅੱਜ ਲੁਧਿਆਣਾ ਦੇ ਪੀ ਏ ਯੂ ਸਰਕਾਰੀ ਸਕੂਲ ਵਿੱਚ 6ਵੀਂ ਤੋਂ 9ਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੂੰ ਸਵੈ-ਰੱਖਿਆ ਦੇ ਗੁਰ ਸਿਖਾਏ ਗਏ।
ਔਰਤਾਂ ਨੂੰ ਸਿਖਣੀ ਚਾਹੀਦੀ ਹੈ ਆਤਮ-ਰੱਖਿਆ : ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਹਰ ਔਰਤ ਲਈ ਇਹ ਸਿੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਕਸਰ ਹੀ ਸਮਾਜ ਵਿਚ ਕਮਜ਼ੋਰ ਟਾਰਗੇਟ ਲੱਭ ਕੇ ਉਸ ਨੂੰ ਨਿਸ਼ਾਨੇ ਉੱਤੇ ਲਿਆ ਜਾਂਦਾ ਹੈ। ਇਸ ਕਰਕੇ ਲੜਕੀਆਂ ਨੂੰ ਅਕਸਰ ਹੀ ਕਮਜ਼ੋਰ ਸਮਝਿਆ ਜਾਂਦਾ ਹੈ। ਅਜਿਹੇ ਵਿੱਚ ਉਨ੍ਹਾਂ ਨੂੰ ਆਤਮ-ਰਖਿਆ ਦੀ ਸਿਖਲਾਈ ਲੈਣੀ ਬੇਹੱਦ ਜ਼ਰੂਰੀ ਹੈ ਉਨ੍ਹਾਂ ਦੱਸਿਆ ਕਿ ਜਿਵੇਂ ਘਰੇਲੂ ਹਿੰਸਾ ਦੇ ਮਾਮਲੇ ਵਧ ਰਹੇ ਨੇ ਜਿਸ ਤਰ੍ਹਾਂ ਬਲਾਤਕਾਰ ਦੇ ਮਾਮਲੇ ਵਧ ਰਹੇ ਹਨ।
ਨਿਜੀ ਸਕੂਲਾਂ ਨੂੰ ਜੁੜਨ ਦਾ ਸੱਦਾ: ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਆਈਏਐਸ ਅਫ਼ਸਰ ਅਪਰਣਾ ਵੱਲੋਂ ਅੱਜ ਇਹ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਛੇਵੀਂ ਜਮਾਤ ਤੋਂ ਲੈ ਕੇ ਨੌਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੂੰ ਇਹ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਿਜੀ ਸਕੂਲ ਸਾਡੇ ਨਾਲ ਜੁੜਨਾ ਚਹੁੰਦੇ ਹਨ ਤਾਂ ਉਹ ਵੀ ਜੁੜ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਿਲਹਾਲ ਵੱਡੀਆਂ ਜਮਾਤਾਂ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਨੇ ਇਸ ਤੋਂ ਬਾਅਦ ਅਸੀਂ ਸਰਕਾਰੀ ਸਕੂਲਾਂ ਦੀਆਂ ਹੋਰਨਾਂ ਵਿਦਿਆਰਥਣਾਂ ਨੂੰ ਇਹ ਸਿਖਲਾਈ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: Young Man Committed Suicide: ਭਵਾਨੀਗੜ੍ਹ ਦੇ ਰਹਿਣ ਵਾਲੇ ਵਿਅਕਤੀ ਨੇ ਕੀਤੀ ਖੁਦਕੁਸ਼ੀ, ਬਣਾਇਆ ਵੀਡੀਓ
ਦੂਜੇ ਪਾਸੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਰਕਾਰੀ ਸਕੂਲ ਦੀ ਅਧਿਆਪਿਕਾ ਨੇ ਦੱਸਿਆ ਕਿ ਅੱਜ ਦੇ ਯੁੱਗ ਦੇ ਵਿੱਚ ਜਿਸ ਤਰ੍ਹਾਂ ਮਹਿਲਾਵਾਂ ਉੱਤੇ ਅੱਤਿਆਚਾਰ ਵਧ ਰਿਹਾ ਹੈ ਅਤੇ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਖਾਸ ਕਰਕੇ ਮਹਿਲਾਵਾਂ ਤੋਂ ਸਨੈਚਿੰਗ ਆਦਿ ਕੀਤੀ ਜਾਂਦੀ ਹੈ, ਅਜਿਹੇ ਵਿੱਚ ਉਨ੍ਹਾ ਨੂੰ ਸਿਖਲਾਈ ਦੇਣੀ ਬੇਹੱਦ ਜਰੂਰੀ ਹੈ।