ਲੁਧਿਆਣਾ : ਲੁਧਿਆਣਾ ਦੇ ਚੰਡੀਗੜ੍ਹ ਰੋਡ ਦੇ ਬੂਡੇਵਾਲ ਰੋਡ ‘ਤੇ ਸਥਿਤ ਇਕ ਧਾਗਾ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ, ਅੱਗ ਨੇ ਦੇਖਦੇ ਹੀ ਦੇਖਦੇ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਲੱਗਣ ਦੀ ਸੂਚਨਾ ਅੱਗ ਬੁਝਾਊ ਦਸਤੇ ਨੂੰ ਦਿੱਤੀ ਗਈ ਜਿਸ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ ਕਰੀਬ 60 ਗੱਡੀਆਂ ਨੇ ਕਈ ਘੰਟਿਆਂ ਦੇ ਮਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ।
ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਨਹੀਂ ਪਤਾ ਚੱਲ ਪਾਇਆ ਹੈ ਪਰ ਕਿਆਸ ਲਾਏ ਜਾ ਰਹੇ ਹਨ ਕਿ ਅੱਗ ਸ਼ਾਰਟ ਸਰਕਟ ਨਾਲ ਲੱਗੀ ਹੋ ਸਕਦੀ ਹੈ। ਹਾਲਾਂਕਿ ਇਸ ਘਟਨਾ ਵਿੱਚ ਕਿਸੇ ਵੀ ਪ੍ਰਕਾਰ ਦੇ ਜਾਨੀ ਨੁਕਸਾਨ ਹੋਣ ਦੀ ਖਬਰ ਨਹੀਂ ਹੈ ਪਰ ਲੱਖਾਂ ਰੁਪਏ ਦਾ ਫੈਕਟਰੀ ਚ ਪਿਆ ਕੱਚਾ ਅਤੇ ਤਿਆਰ ਮਾਲ ਜਲ ਕੇ ਸੁਆਹ ਹੋ ਗਿਆ।
ਓਧਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ‘ਤੇ ਸੂਚਨਾ ਮਿਲੀ ਸੀ ਕਿ ਧਾਗਾ ਫੈਕਟਰੀ ਨੂੰ ਅੱਗ ਲੱਗੀ ਹੈ ਜਿਸ ਦੀ ਸੂਚਨਾ ਅੱਗ ਬੁਝਾਊ ਦਸਤੇ ਨੂੰ ਦਿੱਤੀ ਗਈ ਸੀ ਅਤੇ ਕੁਝ ਹੀ ਦੇਰ ਬਾਅਦ ਅੱਗ ਬੁਝਾਊ ਦਸਤੇ ਦੀਆਂ ਪਹੁੰਚੀਆਂ ਤੇ ਗੱਡੀਆਂ ਨੇ ਅੱਗ ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ।ਉਨ੍ਹਾਂ ਦੱਸਿਆ ਕਿ ਅੱਗ ਇੰਨੀ ਭਿਆਨਕ ਸੀ ਉਨ੍ਹਾਂ ਨੂੰ ਖੰਨਾ, ਮਾਛੀਵਾੜਾ, ਸਮਰਾਲਾ ਕੁਹਾਰਾ ਅਦਿ ਤੋਂ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਉਣੀਆਂ ਪਈਆਂ।
ਇਹ ਵੀ ਪੜ੍ਹੋ: PROTEST: ਮਹਿੰਗਾਈ ਖ਼ਿਲਾਫ਼ ਯੂਥ ਕਾਂਗਰਸ ਨੇ ਸਾੜਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ