ETV Bharat / state

ਲੁਧਿਆਣਾ ਦੀ ਧਾਗਾ ਫੈਕਟਰੀ 'ਚ ਲੱਗੀ ਭਿਆਨਕ ਅੱਗ, ਕਰੋੜਾਂ ਦੇ ਨੁਕਸਾਨ ਦਾ ਖ਼ਦਸ਼ਾ

ਲੁਧਿਆਣਾ ਦੇ ਤਾਜਪੁਰ ਰੋਡ 'ਤੇ ਡਾ. ਮਦਨ ਧਾਗਾ ਫੈਕਟਰੀ ਦੇ ਗੁਦਾਮ ਵਿੱਚ ਭਿਆਨਕ ਅੱਗ ਲੱਗ ਗਈ। ਜਿਸ ਤੋਂ ਬਾਅਦ ਫੈਕਟਰੀ ਵਿੱਚ ਕੰਮ ਕਰ ਰਹੀ ਸਾਰੀ ਲੇਬਰ ਬਾਹਰ ਆ ਗਈ। ਲੇਬਰ ਨੇ ਪਹਿਲਾਂ ਖੁਦ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਇੰਨ੍ਹੀ ਜਿਆਦਾ ਸੀ, ਜਿਸ ਕਾਰਨ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ ਗਿਆ।

ਲੁਧਿਆਣਾ ਦੀ ਧਾਗਾ ਫੈਕਟਰੀ 'ਚ ਲੱਗੀ ਭਿਆਨਕ ਅੱਗ

author img

By

Published : Oct 31, 2021, 1:23 PM IST

ਲੁਧਿਆਣਾ: ਲੁਧਿਆਣਾ ਦੇ ਤਾਜਪੁਰ ਰੋਡ 'ਤੇ ਡਾ. ਮਦਨ ਧਾਗਾ ਫੈਕਟਰੀ ਦੇ ਗੁਦਾਮ ਵਿੱਚ ਭਿਆਨਕ ਅੱਗ ਲੱਗ ਗਈ। ਜਿਸ ਤੋਂ ਬਾਅਦ ਫੈਕਟਰੀ ਵਿੱਚ ਕੰਮ ਕਰ ਰਹੀ ਸਾਰੀ ਲੇਬਰ ਬਾਹਰ ਆ ਗਈ। ਲੇਬਰ ਨੇ ਪਹਿਲਾਂ ਖੁਦ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਇੰਨ੍ਹੀ ਜਿਆਦਾ ਸੀ, ਜਿਸ ਕਾਰਨ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ ਗਿਆ।

ਬ੍ਰਿਗੇਡ ਵਿਭਾਗ ਨੇ 10 ਗੱਡੀਆਂ ਫੈਕਟਰੀ ਵੱਲ ਰਵਾਨਾ ਕੀਤੀਆਂ ਅਤੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕੀਤਾ। ਇਸ ਫੈਕਟਰੀ ਵਿੱਚ ਧਾਗੇ ਬਣਾਏ ਜਾਂਦੇ ਸਨ, ਜਿਸ ਕਰਕੇ ਗੋਦਾਮ ਵਿੱਚ ਐਕਰੇਲਿਕ ਨਾਂ ਦਾ ਪਦਾਰਥ ਪਿਆ ਸੀ, ਜਿਸ ਨਾਲ ਅੱਗ ਤੇਜ਼ੀ ਨਾਲ ਫੈਲਦੀ ਹੈ। ਹਾਲਾਂਕਿ ਅੱਗ ਨਾਲ ਜਾਨੀ ਨੁਕਸਾਨ ਤੋਂ ਜ਼ਰੂਰ ਬਚਾ ਰਿਹਾ ਪਰ ਡਾ. ਫੈਕਟਰੀ ਦੇ ਗੋਦਾਮ 'ਚ ਪਿਆ ਸਾਰਾ ਸਾਮਾਨ ਸੜ ਕੇ ਸਵਾਹ ਹੋ ਗਿਆ।

ਲੁਧਿਆਣਾ ਦੀ ਧਾਗਾ ਫੈਕਟਰੀ 'ਚ ਲੱਗੀ ਭਿਆਨਕ ਅੱਗ

ਇਹ ਵੀ ਪੜ੍ਹੋ: ਉੱਤਰਾਖੰਡ: ਦੇਹਰਾਦੂਨ 'ਚ ਖਾਈ 'ਚ ਡਿੱਗੀ ਬੱਸ, ਹੁਣ ਤੱਕ 11 ਮੌਤਾਂ

ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਵੱਲੋਂ ਲਗਾਤਾਰ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ ਅਤੇ ਹੁਣ ਤੱਕ ਅੱਗ 'ਤੇ ਕਾਬੂ ਪਾਉਣ ਲਈ 20 ਤੋਂ ਵੱਧ ਗੱਡੀਆਂ ਜਾ ਚੁੱਕੀਆਂ ਹਨ।

ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਕਿਹਾ ਕਿ ਜਲਦ ਹੀ ਅੱਗ 'ਤੇ ਕਾਬੂ ਪਾ ਲਿਆ ਜਾਵੇਗਾ। ਫਾਇਰ ਬ੍ਰਿਗੇਡ ਦੇ ਮੁਲਾਜ਼ਮ ਫੈਕਟਰੀ ਅੰਦਰ ਜਾਣ ਤੋਂ ਕਤਰਾ ਰਹੇ ਹਨ ਕਿਉਂਕਿ ਅੱਗ ਪੂਰੀ ਤਰ੍ਹਾਂ ਗੋਦਾਮ 'ਚ ਫੈਲੀ ਹੋਈ ਹੈ। ਇਨ੍ਹਾਂ ਵੱਲੋਂ ਗੋਦਾਮ ਦੀਆਂ ਕੰਧਾਂ ਤੋੜ ਕੇ ਹੀ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ।

ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਨੇੜ੍ਹੇ-ਤੇੜ੍ਹੇ ਪਾਣੀ ਦੀ ਵੀ ਵੱਡੀ ਸਮੱਸਿਆ ਆਉਣ ਕਰਕੇ ਦੂਰੋਂ ਪਾਣੀ ਲਿਆਉਣਾ ਪੈ ਰਿਹਾ ਹੈ। ਜਿਸ ਕਰਕੇ ਅੱਗ 'ਤੇ ਕਾਬੂ ਪਾਉਣ ਚ ਦੇਰੀ ਲੱਗ ਰਹੀ ਹੈ।

ਇਹ ਵੀ ਪੜ੍ਹੋ: ਦੁਕਾਨ ਨੂੰ ਲੱਗੀ ਭਿਆਨਕ ਅੱਗ, ਇੰਨਾ ਹੋਇਆ ਨੁਕਸਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.