ਲੁਧਿਆਣਾ: ਲੁਧਿਆਣਾ ਦੇ ਜਲੰਧਰ ਬਾਈਪਾਸ ਨਜ਼ਦੀਕ ਪੈਲੇਸ ਵਿੱਚ ਅੱਜ ਨਾਮਧਾਰੀ ਸਮਾਜ ਵੱਲੋਂ ਪੰਥ ਦੇ ਵਰਤਮਾਨ ਮੁੱਖੀ ਸਤਿਗੁਰੂ ਦਲੀਪ ਸਿੰਘ ਜੀ ਦੇ 70ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਦੂਰ ਦੁਰਾਡੇ ਤੋਂ ਆਈਆਂ ਸੰਗਤਾਂ ਨੇ ਹਿੱਸਾ ਲਿਆ। ਇਸ ਦੌਰਾਨ ਜਿਥੇ ਰਾਗੀ ਕੀਰਤਨੀ ਜਥੇ ਨੇ ਸੰਗਤਾਂ ਨੂੰ ਨਿਹਾਲ ਕੀਤਾ ਤਾਂ ਉੱਥੇ ਹੀ ਆਪਸੀ ਭਾਈਚਾਰੇ ਦਾ ਸੰਦੇਸ਼ ਵੀ ਦਿੱਤਾ ਗਿਆ। ਇਸ ਮੌਕੇ ਕਈ ਰਾਜਨੀਤਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਹਿੱਸਾ ਲੈਂਦਿਆਂ ਇਸ ਸਮਾਗਮ ਦੀ ਸ਼ਲਾਘਾ ਕੀਤੀ। ਇੱਥੇ ਇਹ ਵੀ ਦੱਸ ਦਈਏ ਕਿ ਇਸ ਸਮਾਗਮ ਵਿੱਚ ਮਹਿਲਾਵਾਂ ਵੱਲੋਂ ਵੱਧ ਚੜ੍ਹ ਕੇ ਸਮਾਗਮ ਵਿੱਚ ਹਿੱਸਾ ਲੈ ਸੇਵਾ ਨਿਭਾਈ ਗਈ।
ਸਤਿਗੁਰੂ ਦੇ ਦਿੱਤੇ ਪੂਰਨਿਆਂ ਉੱਤੇ ਚੱਲ ਰਹੇ: ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਾਮਧਾਰੀ ਰਾਜਪਾਲ ਕੌਰ ਅਤੇ ਹਰਪ੍ਰੀਤ ਕੌਰ ਨਾਮਧਾਰੀ ਤੋਂ ਇਲਾਵਾ ਸੂਬਾ ਅਮਰੀਕ ਸਿੰਘ ਨਾਮਧਾਰੀ ਨੇ ਕਿਹਾ ਕਿ ਨਾਮਧਾਰੀ ਪੰਥ ਦੇ ਵਰਤਮਾਨ ਮੁੱਖੀ ਦਾ ਮੁੱਖ ਉਦੇਸ਼ ਬੱਚਿਆਂ ਨੂੰ ਵਿਦਿਆ ਦਾ ਦਾਨ ਦੇਣਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅੱਜ ਸਤਿਗੁਰੂ ਦਲੀਪ ਸਿੰਘ ਜੀ ਦਾ ਪ੍ਰਕਾਸ਼ ਉਤਸਵ ਹੈ, ਜਿਸਦੇ ਚਲਦਿਆਂ ਦੂਰ ਦੁਰਾਡੇ ਤੋਂ ਆਈਆਂ ਸੰਗਤਾਂ ਨੇ ਇਸ ਸਮਾਗਮ ਵਿਚ ਹਿੱਸਾ ਲਿਆ ਹੈ। ਇਹੀ ਨਹੀਂ ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਬਰਾਬਰਤਾ ਦਾ ਅਧਿਕਾਰ ਦੇਣਾ ਅਤੇ ਕਈ ਅਨੇਕਾਂ ਮੁੱਦਿਆਂ ਤੇ ਸਤਿਗੁਰੂ ਦੇ ਦਿੱਤੇ ਪੂਰਨਿਆਂ ਉੱਤੇ ਚੱਲ ਰਹੇ ਨੇ।
- ਬਰਨਾਲਾ 'ਚ ਪੰਜਾਬ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ, ਖੇਡ ਮੰਤਰੀ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ
- ਜ਼ਿਲ੍ਹਾ ਮੁੱਖ ਮੰਤਰੀ ਦਾ ਤੇ ਸੜਕਾਂ ਦੇ ਜ਼ਖਮ ਭਰ ਰਹੀ ਨਿੱਜੀ ਸੰਸਥਾ, ਦੇਖੋ ਕੀ ਹਾਲਾਤ ਨੇ ਮਾਨ ਸਾਬ੍ਹ ਦੇ ਸੰਗਰੂਰ ਦੀਆਂ ਸੜਕਾਂ ਦੇ...
- ਕਾਂਗਰਸ ਤੇ ਆਮ ਆਦਮੀ ਪਾਰਟੀ ਦੀ ਮੌਕਾਪ੍ਰਸਤੀ ਵਾਲੀ ਭਾਈਵਾਲੀ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦਾ ਬਰਨਾਲਾ 'ਚ ਬਿਆਨ, ਪੜ੍ਹੋ ਹੋਰ ਕੀ ਕਿਹਾ...
ਉਨ੍ਹਾਂ ਧਰਮ ਪਰਿਵਰਤਨ ਨੂੰ ਲੈ ਕੇ ਵੀ ਕਿਹਾ ਕਿ ਲਗਾਤਾਰ ਲੋਕ ਆਪਣੇ ਧਰਮ ਨੂੰ ਛੱਡ ਕੇ ਈਸਾਈ ਧਰਮ ਵਿੱਚ ਜਾ ਰਹੇ ਹਨ। ਜਿਸਨੂੰ ਲੈ ਕੇ ਉਹਨਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੋ ਮਣੀਪੁਰ ਵਿਚ ਘਟਨਾ ਹੋਈ ਹੈ, ਉਹ ਵੀ ਅਤਿ ਨਿੰਦਨ ਯੋਗ ਹੈ। ਧਾਰਮਿਕ ਆਗੂਆਂ ਨੇ ਕਿਹਾ ਕਿ ਸਤਿਗੁਰੂ ਦਲੀਪ ਸਿੰਘ ਜੀ ਨੇ ਮਹਿਲਾਵਾਂ ਨੂੰ ਸਮਾਜ ਵਿੱਚ ਬਰਾਬਰੀ ਦਾ ਅਧਿਕਾਰ ਦੇਣ ਲਈ ਨਾ ਸਿਰਫ ਉਨ੍ਹਾ ਨੂੰ ਸਿੱਖਿਆ ਦਿੱਤੀ ਸਗੋਂ ਉਨ੍ਹਾਂ ਨੂੰ ਅੰਮ੍ਰਿਤ ਦੀ ਦਾਤ ਬਖਸ਼ਣ ਦੀ ਵੀ ਤਾਕਤ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਇਕ ਮਹਿਲਾ ਬੱਚੇ ਨੂੰ ਜਨਮ ਦੇ ਸਕਦੀ ਹੈ ਤਾਂ ਉਹ ਅੰਮ੍ਰਿਤ ਸੰਚਾਰ ਕਿਉਂ ਨਹੀਂ ਕਰ ਸਕਦੀ।