ETV Bharat / state

ਵਿਜੀਲੈਂਸ ਬਿਊਰੋ ਦੀ ਕਾਰਵਾਈ, ਭ੍ਰਿਸ਼ਟਾਚਾਰ ਮਾਮਲੇ 'ਚ BDPO ਗ੍ਰਿਫਤਾਰ - BDPO arrested in a corruption case

ਲੁਧਿਆਣਾ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਵੱਡੀ ਕਾਰਵਾਈ ਕਰਦਿਆ ਭ੍ਰਿਸ਼ਟਾਚਾਰ ਮਾਮਲੇ 'ਚ BDPO ਨੂੰ ਗ੍ਰਿਫਤਾਰ ਕੀਤਾ ਹੈ। ਉਸ ਉੱਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲੱਗੇ ਹਨ।

Etv Bharat
Etv Bharat
author img

By

Published : Sep 27, 2022, 9:45 PM IST

ਲੁਧਿਆਣਾ: ਵਿਜੀਲੈਂਸ ਬਿਊਰੋ ਪੰਜਾਬ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਸਤਵਿੰਦਰ ਸਿੰਘ ਕੰਗ ਬੀ.ਡੀ.ਪੀ.ਓ ਸਿੱਧਵਾਂ ਬੇਟ ਬਲਾਕ ਲੁਧਿਆਣਾ ਅਤੇ ਲਖਵਿੰਦਰ ਸਿੰਘ ਚੇਅਰਮੈਨ ਬਲਾਕ ਸੰਮਤੀ ਸਿੱਧਵਾਂ ਬੇਟ ਨੂੰ 65 ਲੱਖ ਰੁਪਏ ਦੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਸਟਰੀਟ ਲਾਈਟਾਂ ਨੂੰ ਮਨਜ਼ੂਰਸ਼ੁਦਾ ਰੇਟ ਤੋਂ ਦੁੱਗਣੀ ਕੀਮਤ 'ਤੇ ਖਰੀਦਣ ਲਈ, ਜੋ ਕਿ 26 ਪਿੰਡਾਂ ਵਿੱਚ ਲਗਾਈਆਂ ਜਾਣੀਆਂ ਸਨ। (corruption case in Ludhiana)

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਿਤੀ 12-07-2022 ਨੂੰ ਵਿਜੀਲੈਂਸ ਜਾਂਚ ਨੰਬਰ 03 ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਸਤਵਿੰਦਰ ਸਿੰਘ ਬੀ.ਡੀ.ਪੀ.ਓ. (ਹੁਣ ਮੁਅੱਤਲ ਅਧੀਨ) ਸਿਧਵਾਂ ਬੇਟ ਬਲਾਕ ਵਿੱਚ ਤਾਇਨਾਤੀ ਦੌਰਾਨ ਸੀ, ਨੂੰ 26 ਪਿੰਡਾਂ ਵਿੱਚ ਸਟਰੀਟ ਲਾਈਟਾਂ ਲਗਾਉਣ ਲਈ ਸਰਕਾਰੀ ਗਰਾਂਟ ਮਿਲੀ ਸੀ। ਫੰਡਾਂ ਦਾ ਗਬਨ ਕਰਨ ਲਈ ਉਕਤ ਬੀਡੀਪੀਓ ਨੇ ਮੈਸਰਜ਼ ਅਮਰ ਇਲੈਕਟ੍ਰੀਕਲ ਐਂਟਰਪ੍ਰਾਈਜ਼ਿਜ਼ ਦੇ ਮਾਲਕ ਗੌਰਵ ਸ਼ਰਮਾ ਨਾਲ ਅਪਰਾਧਿਕ ਮਿਲੀਭੁਗਤ ਨਾਲ 3325 ਰੁਪਏ ਦੇ ਪ੍ਰਵਾਨਿਤ ਰੇਟ ਦੇ ਮੁਕਾਬਲੇ ਜਾਣਬੁੱਝ ਕੇ 7,288 ਰੁਪਏ ਪ੍ਰਤੀ ਲਾਈਟ ਦੇ ਹਿਸਾਬ ਨਾਲ ਲਾਈਟਾਂ ਖਰੀਦੀਆਂ ਸਨ। ਇਸ ਤਰ੍ਹਾਂ ਉਸ (Vigilance arrests BDPO) ਨੇ 65 ਲੱਖ ਰੁਪਏ ਦੀ ਸਰਕਾਰੀ ਗਰਾਂਟ ਨੂੰ ਆਪਣੀ ਵਰਤੋਂ ਲਈ ਗਬਨ ਕਰਕੇ ਸਰਕਾਰੀ ਖਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਇਆ ਹੈ।

ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਐਫ.ਆਈ.ਆਰ ਨੰਬਰ 10 ਮਿਤੀ 27-09-2022 ਆਈ.ਪੀ.ਸੀ ਦੀ ਧਾਰਾ 409, 120-ਬੀ ਅਤੇ ਧਾਰਾ 13(1) (ਏ), 13(2) ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਾਅਦ ਵਿੱਚ ਜਾਂਚ ਦੌਰਾਨ ਲਖਵਿੰਦਰ ਸਿੰਘ ਚੇਅਰਮੈਨ ਬਲਾਕ ਸੰਮਤੀ ਸਿੱਧਵਾਂ ਬੇਟ ਨੂੰ ਵੀ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਬੀਡੀਪੀਓ ਅਤੇ ਚੇਅਰਮੈਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਹੁਣ ਪਰਾਲੀ ਨੂੰ ਨਹੀਂ ਲਾਉਣੀ ਪਵੇਗੀ ਅੱਗ, ਬਲਕਿ ਪਰਾਲੀ ਤੋਂ ਹੋਵੇਗੀ ਬਿਜਲੀ ਦੀ ਪੈਦਾਵਾਰ

ETV Bharat Logo

Copyright © 2025 Ushodaya Enterprises Pvt. Ltd., All Rights Reserved.