ਲੁਧਿਆਣਾ: ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਅੱਜ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਬੁਰਖਾ ਪਾ ਕੇ ਆਈ ਇੱਕ ਮਹਿਲਾ ਵੱਲੋਂ ਕਿਹਾ ਗਿਆ ਕਿ ਉਸ ਦਾ ਬੱਬਲੂ ਕੁਰੈਸ਼ੀ ਨਾਂ ਦੇ ਮੁਲਜ਼ਮ ਵੱਲੋਂ ਬਲਾਤਕਾਰ ਕੀਤਾ ਗਿਆ ਪਰ ਹਾਲੇ ਤੱਕ ਉਸ ਨੂੰ ਇਨਸਾਫ਼ ਨਹੀਂ ਮਿਲ ਸਕਿਆ। ਉਨ੍ਹਾਂ ਕਿਹਾ ਕਿ ਉਹ ਗਰੀਬ ਹੈ ਅਤੇ ਉਸ ਦੇ ਛੋਟੇ ਬੱਚੇ ਹਨ ਉਸ ਨਾਲ ਧੱਕਾ ਕੀਤਾ ਗਿਆ ਅਤੇ ਪੁਲਿਸ ਵੀ ਕਾਰਵਾਈ ਨਹੀਂ ਕਰ ਰਹੀ ਹੈ। ਟਿੱਬਾ ਥਾਣੇ ਵਿੱਚ ਉਸ ਨੇ ਇਸ ਦੀ ਸ਼ਿਕਾਇਤ ਦਿੱਤੀ ਸੀ 13 ਜੂਨ ਨੂੰ ਦਿੱਤੀ ਸ਼ਿਕਾਇਤ ਤੋਂ ਬਾਅਦ 17 ਤਰੀਕ ਨੂੰ ਮਾਮਲਾ ਦਰਜ ਕੀਤਾ ਗਿਆ ਪਰ ਹਾਲੇ ਤੱਕ ਮੁਲਜ਼ਮ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਉਹ ਖ਼ੁਦਕੁਸ਼ੀ ਕਰਨ ਲਈ ਪੁਲਿਸ ਕਮਿਸ਼ਨਰ ਦਫਤਰ ਆਈ ਹੈ।
ਮਹਿਲਾ ਨੇ ਆਪਣੇ ਉੱਪਰ ਛਿੜਕਿਆ ਪੈਟਰੋਲ: ਪੀੜਤਾ ਨੇ ਆਪਣੇ ਉੱਪਰ ਪਟਰੋਲ ਛਿੜਕ ਲਿਆ ਜਿਸ ਤੋਂ ਬਾਅਦ ਮੌਕੇ ਉੱਤੇ ਪਹੁੰਚੀ ਪੁਲਿਸ ਨੇ ਉਸ ਨਾਲ ਗੱਲਬਾਤ ਕੀਤੀ ਅਤੇ ਉਸ ਨੂੰ ਸੀਨੀਅਰ ਅਧਿਕਾਰੀਆਂ ਦੇ ਨਾਲ ਮਿਲਵਾਇਆ। ਅਧਿਕਾਰੀਆਂ ਨੇ ਪੀੜਤ ਮਹਿਲਾ ਨੂੰ ਕਾਰਵਾਈ ਦਾ ਭਰੋਸਾ ਦਿੱਤਾ। ਪੁਲਿਸ ਕਮਿਸ਼ਨਰ ਦਫਤਰ ਦੇ ਵਿੱਚ ਤਾਇਨਾਤ ਅਧਿਕਾਰੀ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਟਿੱਬਾ ਥਾਣੇ ਦਾ ਮਾਮਲਾ ਹੈ। ਇਸ ਸਬੰਧੀ ਐਸਐਚਓ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪਰਚਾ ਦਰਜ ਕੀਤਾ ਜਾ ਚੁੱਕਾ ਹੈ ਅਤੇ ਪੁਲਿਸ ਆਪਣੀ ਕਾਰਵਾਈ ਕਰ ਰਹੀ ਹੈ।
- ਅੰਮ੍ਰਿਤਪਾਲ ਸਿੰਘ ਦੀ ਹੜ੍ਹਤਾਲ 'ਤੇ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਵੱਡਾ ਬਿਆਨ, ਕਿਹਾ- ਸਿੰਘਾਂ ਦੇ ਧਰਮ 'ਤੇ ਕੀਤਾ ਜਾ ਰਿਹਾ ਹਮਲਾ
- ਡਿਬੜੂਗੜ੍ਹ ਜੇਲ੍ਹ ਵਿੱਚ ਭੁੱਖ ਹੜਤਾਲ ਉਤੇ ਅੰਮ੍ਰਿਤਪਾਲ ਸਿੰਘ ਤੇ ਸਾਥੀ, ਪਤਨੀ ਕਿਰਨਦੀਪ ਕੌਰ ਨੇ ਪ੍ਰਸ਼ਾਸਨ 'ਤੇ ਲਾਏ ਗੰਭੀਰ ਇਲਜ਼ਾਮ
- Manipur violence: ਰਾਹੁਲ ਗਾਂਧੀ ਦੇ ਮਣੀਪੁਰ ਦੌਰੇ 'ਤੇ ਅਸਾਮ ਦੇ CM ਨੇ ਸਾਧਿਆ ਨਿਸ਼ਾਨਾ,ਕਿਹਾ ਕਾਂਗਰਸ ਕਰ ਰਹੀ ਮਹਿਜ਼ ਫਿਰਕੂ ਪ੍ਰਚਾਰ
ਪੁਲਿਸ ਨੇ ਦਿੱਤਾ ਕਾਰਵਾਈ ਦਾ ਭਰੋਸਾ: ਪੀੜਤਾ ਨੇ ਕਿਹਾ ਕਿ ਮੁਲਜ਼ਮ ਨੂੰ ਪੁਲਿਸ ਗ੍ਰਿਫਤਾਰ ਕਰਨ ਵਿੱਚ ਆਨਾ-ਕਾਨੀ ਕਰ ਰਹੀ ਹੈ। ਪੁਲਿਸ ਉਸ ਖਿਲਾਫ ਕਾਰਵਾਈ ਕਰੇ, ਉਨ੍ਹਾਂ ਕਿਹਾ ਕਿ ਮੈਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਨੇ। ਉਨ੍ਹਾਂ ਕਿਹਾ ਕਿ ਜੇਕਰ ਮੈਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਆਪਣੇ ਆਪ ਨੂੰ ਅੱਗ ਲਾ ਲਵੇਗੀ। ਤੁਰੰਤ ਪੁਲਿਸ ਅਧਿਕਾਰੀਆਂ ਅਤੇ ਪੱਤਰਕਾਰਾਂ ਨੇ ਮਹਿਲਾ ਤੋਂ ਪੈਟਰੋਲ ਦੀ ਬੋਤਲ ਖੋਹ ਲਈ। ਇਸ ਦੌਰਾਨ ਮਹਿਲਾ ਨੂੰ ਇਨਸਾਫ ਦਾ ਭਰੋਸਾ ਦਿਵਾਇਆ ਗਿਆ ਜਿਸ ਤੋਂ ਬਾਅਦ ਉਹ ਪੁਲਿਸ ਦੀ ਗੱਲ ਸੁਣਨ ਨੂੰ ਤਿਆਰ ਹੋਈ।