ਲੁਧਿਆਣਾ: ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸ ਯੂਨੀਵਰਸਿਟੀ ਵੱਲੋਂ ਅੱਜ ਸਲਾਨਾ ਕਨਵੋਕੇਸ਼ਨ ਵਿੱਚ ਵਿਦਿਆਰਥੀਆਂ ਨੂੰ ਡਿਗਰੀਆਂ ਦੇਣ ਲਈ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਵਧਾਈ ਦਿੱਤੀ। ਪੰਜਾਬ ਦੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਉੱਤੇ ਲੱਗੇ ਇਲਜ਼ਮਾਂ ਬਾਰੇ ਮੀਡੀਆ ਵੱਲੋਂ ਪੁੱਛੇ ਗਏ ਸਵਾਲਾਂ ਉੱਤੇ ਉਨ੍ਹਾਂ ਕਿਹਾ ਕਿ ਉਹ ਇਸ ਪੂਰੇ ਮਾਮਲੇ ਦੀ ਪੂਰੀ ਜਾਣਕਾਰੀ ਲੈਣਗੇ। ਉਸ ਤੋਂ ਬਾਅਦ ਹੀ ਉਹ ਕੋਈ ਜਾਣਕਾਰੀ ਦੇ ਸਕਦੇ ਹਨ। ਉੱਥੇ ਹੀ ਟਰਾਂਸਪੋਰਟ ਮੰਤਰੀ ਵੀ ਮੀਡੀਆ ਦੇ ਸਵਾਲਾਂ ਤੋਂ ਬਚਦੇ ਹੋਏ ਨਜ਼ਰ ਆਏ। ਪੰਜਾਬ ਵਿੱਚ ਕੁਝ ਨੌਜਵਾਨਾਂ 'ਤੇ ਐੱਨਐੱਸਏ ਲਗਾਏ ਜਾਣ ਬਾਰੇ ਪੁੱਛੇ ਜਾਣ 'ਤੇ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਅਸੀਂ ਇਸ ਬਾਰੇ ਸਬੰਧਤ ਵਿਭਾਗ ਨਾਲ ਗੱਲ ਕਰਾਂਗੇ।
ਪਸ਼ੂ ਪਾਲਣ ਸਹਾਇਕ ਧੰਦਾ: ਕਨਵੋਕੇਸ਼ਨ ਬਾਰੇ ਬੋਲਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਹ ਇੱਕ ਚੰਗਾ ਮੌਕਾ ਹੈ। ਉਨ੍ਹਾਂ ਕਿਹਾ ਕਿ ਹਰ ਕਿਸਾਨ ਨੂੰ ਖੇਤੀ ਦੇ ਨਾਲ-ਨਾਲ ਡੇਅਰੀ ਦਾ ਧੰਦਾ ਕਰਨਾ ਚਾਹੀਦਾ ਹੈ। ਇਹ ਸਹਾਇਕ ਧੰਦਾ ਹੈ ਜਿਸ ਵਿੱਚ ਕਿਸਾਨ ਰੋਜ਼ਾਨਾ ਕਮਾਈ ਕਰਦੇ ਹਨ। ਉਨ੍ਹਾਂ ਕਿਹਾ ਕਿ ਹਰ ਕਿਸਾਨ ਨੂੰ ਇਹ ਕਰਨਾ ਚਾਹੀਦਾ ਹੈ। ਟਰਾਂਸਪੋਰਟ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਸਹਾਇਕ ਧੰਦੇ ਨੂੰ ਅਪਣਾਉਣ ਲਈ ਵੱਡੀ ਗਿਣਤੀ ਵਿੱਚ ਨੌਜਵਾਨ ਯੂਨੀਵਰਸਿਟੀ ਵਿੱਚ ਕੋਰਸ ਕਰ ਰਹੇ ਹਨ। ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਜਾ ਰਹੇ ਹਨ, ਜਿਨ੍ਹਾਂ ਲਈ ਇੱਥੇ ਰੁਜ਼ਗਾਰ ਦੇ ਮੌਕੇ ਮੁਹੱਈਆ ਨਹੀਂ ਹੋ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਲਈ ਰੁਜ਼ਗਾਰ ਦਾ ਪ੍ਰਬੰਧ ਕਰ ਰਹੀ ਹੈ। ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਪ੍ਰਦਾਨ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਹੇ ਹਾਂ ਅਤੇ ਅਸੀਂ ਇਸ 'ਤੇ ਲਗਾਤਾਰ ਕੰਮ ਕਰ ਰਹੇ ਹਾਂ।
ਡੇਅਰੀ ਫਾਰਮਿੰਗ: ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਵੀ ਸਹਾਇਕ ਧੰਦਿਆ ਸੰਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਟ੍ਰੇਨਿੰਗ ਦੇਣ ਸਬੰਧੀ ਕੈਂਪ ਲਗਾਏ ਜਾ ਰਹੇ ਹਨ ਅਤੇ ਯੂਨੀਵਰਸਿਟੀ ਵੱਲੋਂ ਵੀ ਆਪਣੇ ਪੱਧਰ ਉੱਤੇ ਉਪਰਾਲੇ ਕੀਤੇ ਜਾ ਰਹੇ ਹਨ ਜੋ ਕਿ ਇਕ ਚੰਗਾ ਕੰਮ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਲਈ ਉਹ ਪੁੱਜੇ ਹਨ ਅਤੇ ਇਹ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ। ਮੰਤਰੀ ਨੇ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਵਧਾਈ ਦਿੰਦੇ ਹਨ ਕੀ ਉਹ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਪੰਜਾਬ ਦਾ ਨਾਂ ਉੱਚਾ ਕਰਨਗੇ। ਉਨ੍ਹਾਂ ਕਿਹਾ ਕਿ ਡੇਅਰੀ ਫਾਰਮਿੰਗ ਇੱਕ ਸਹਾਇਕ ਧੰਦਾ ਹੈ। ਵੱਡੇ ਪੱਧਰ ਉੱਤੇ ਇਸ ਸਬੰਧੀ ਕੋਰਸ ਕਰਵਾਏ ਜਾ ਰਹੇ ਹਨ ਅਤੇ ਕਾਫੀ ਨੌਜਵਾਨਾਂ ਦਾ ਰੁਝਾਨ ਇਸ ਵੱਲ ਵਧਿਆ ਹੈ।
ਇਹ ਵੀ ਪੜ੍ਹੋ: ਕੈਨੇਡਾ 'ਚ ਕਬੱਡੀ ਪ੍ਰਮੋਟਰ ਕਮਲਜੀਤ ਕੰਗ 'ਤੇ ਜਾਨਲੇਵਾ ਹਮਲਾ, ਗੋਲੀਆਂ ਮਾਰ ਫਰਾਰ ਹੋਇਆ ਹਮਲਾਵਰ