ETV Bharat / state

ਕਰਫਿਊ ਦੀ ਮਿਆਦ ਬਾਰੇ ਫੈਸਲਾ ਮੁੱਖ ਮੰਤਰੀ ਹੀ ਲੈਣਗੇ: ਕੈਪਟਨ ਸੰਧੂ - ਖ ਮੰਤਰੀਦੇ ਮੁੱਖ ਸਲਾਹਕਾਰ ਕੈਪਟਨ ਸੰਦੀਪ ਸੰਧੂ

ਮੁੱਖ ਮੰਤਰੀ ਪੰਜਾਬ ਦੇ ਮੁੱਖ ਸਲਾਹਕਾਰ ਕੈਪਟਨ ਸੰਦੀਪ ਸੰਧੂ ਲਗਾਤਾਰ ਕੋਰੋਨਾ ਵਾਇਰਸ ਨੂੰ ਲੈ ਕੇ ਚਿੰਤਿਤ ਹਨ ਅਤੇ ਉਨ੍ਹਾਂ ਨੇ ਇਸ ਵਾਇਰਸ 'ਤੇ ਠੱਲ੍ਹ ਪਾਉਣ ਲਈ ਲਗਾਤਾਰ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਉਪਰਾਲੇ ਕੀਤੇ ਜਾ ਰਹੇ ਹਨ।

ਕਰਫਿਊ ਦੀ ਮਿਆਦ ਬਾਰੇ ਫੈਸਲਾ ਮੁੱਖ ਮੰਤਰੀ ਹੀ ਲੈਣਗੇ: ਕੈਪਟਨ ਸੰਧੂ

author img

By

Published : Apr 7, 2020, 4:07 PM IST

ਲੁਧਿਆਣਾ: ਮੁੱਖ ਮੰਤਰੀ ਪੰਜਾਬ ਦੇ ਮੁੱਖ ਸਲਾਹਕਾਰ ਕੈਪਟਨ ਸੰਦੀਪ ਸੰਧੂ ਲਗਾਤਾਰ ਕੋਰੋਨਾ ਵਾਇਰਸ ਨੂੰ ਲੈ ਕੇ ਚਿੰਤਿਤ ਹਨ ਅਤੇ ਉਨ੍ਹਾਂ ਨੇ ਇਸ ਵਾਇਰਸ 'ਤੇ ਠੱਲ੍ਹ ਪਾਉਣ ਲਈ ਲਗਾਤਾਰ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਉਪਰਾਲੇ ਕੀਤੇ ਜਾ ਰਹੇ ਹਨ। ਕੈਪਟਨ ਸੰਦੀਪ ਸੰਧੂ ਨੇ ਕਿਹਾ ਹੈ ਕਿ ਲੁਧਿਆਣਾ ਅਤੇ ਜਲੰਧਰ ਦੇ ਵਿੱਚ ਵੱਡੀ ਤਦਾਦ 'ਚ ਪ੍ਰਵਾਸੀ ਮਜ਼ਦੂਰ ਹਨ, ਜਿਨ੍ਹਾਂ ਦੀ ਸਾਰ ਲੈਣ ਲਈ ਪੰਜਾਬ ਸਰਕਾਰ ਵੱਲੋਂ 10 ਲੱਖ ਲੋਕਾਂ ਦਾ ਰਾਸ਼ਨ ਭੇਜਿਆ ਜਾ ਰਿਹਾ ਹੈ ਜੋ ਉਨ੍ਹਾਂ ਤੱਕ ਪਹੁੰਚਾਉਣ ਲਈ ਪ੍ਰਸ਼ਾਸਨ ਜ਼ਿਲੇ ਦੇ ਡੀਸੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ।

ਕਰਫਿਊ ਦੀ ਮਿਆਦ ਬਾਰੇ ਫੈਸਲਾ ਮੁੱਖ ਮੰਤਰੀ ਹੀ ਲੈਣਗੇ: ਕੈਪਟਨ ਸੰਧੂ

ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਰਾਹਤ ਫੰਡ 'ਚੋ ਜ਼ਿਲ੍ਹੇ ਦੇ ਡੀਸੀਆਂ ਨੂੰ ਫੰਡ ਟਰਾਂਸਫਰ ਕਰਵਾਇਆ ਜਾ ਰਿਹਾ ਹੈ, ਤਾਂ ਜੋ ਇਸ ਬੀਮਾਰੀ ਨਾਲ ਲੜਨ ਲਈ ਉਹ ਲੋਕਾਂ ਦੀ ਮਦਦ ਕਰ ਸਕਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਐਡਵਾਇਜ਼ਰੀ ਨੂੰ ਤਾਂ ਫੋਲੋ ਕੀਤਾ ਹੀ ਜਾ ਰਿਹਾ ਹੈ ਉਸ ਵਿੱਚ ਲੋੜੀਂਦੇ ਹੋਰ ਵੀ ਕਦਮ ਚੁੱਕੇ ਜਾ ਰਹੇ ਹਨ।

ਕੈਪਟਨ ਸੰਧੂ ਨੇ ਬੀਤੇ ਦਿਨ ਬਜ਼ੁਰਗ ਮਹਿਲਾ ਦਾ ਉਸ ਦੇ ਪਰਿਵਾਰ ਵੱਲੋਂ ਸਸਕਾਰ ਨਾ ਕਰਨ ਨੂੰ ਵੀ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਚ ਹਾਲਾਂਕਿ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਹੈ ਪਰ ਇਹ ਕੰਮ ਪ੍ਰਸ਼ਾਸਨ ਦਾ ਨਹੀਂ ਸਗੋਂ ਪਰਿਵਾਰਕ ਮੈਂਬਰਾਂ ਦਾ ਹੈ।

ਇਸ ਤੋਂ ਇਲਾਵਾ ਉਨ੍ਹਾਂ ਵੀ ਕਿਹਾ ਕਿ ਕਿਸੇ ਵੀ ਹਾਲਤ 'ਚ ਕਿਸਾਨਾਂ ਨੂੰ ਮੁਸ਼ਕਲਾਂ ਦਰਪੇਸ਼ ਨਹੀਂ ਆਉਣ ਦਿੱਤੀਆਂ ਜਾਣਗੀਆਂ। ਮੰਡੀਆਂ ਵਿੱਚ ਖ਼ਰੀਦ ਦੇ ਪੂਰੇ ਪ੍ਰਬੰਧ ਕਰਵਾਏ ਜਾਣਗੇ ਅਤੇ ਜਦੋਂ ਉਨ੍ਹਾਂ ਨੂੰ ਲੌਕਡਾਊਨ ਦੀ ਮਿਆਦ ਵਧਾਉਣ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਫੈਸਲਾ ਮੁੱਖ ਮੰਤਰੀ ਪੰਜਾਬ ਕਰਨਗੇ ਅਤੇ ਇਸ ਸਬੰਧੀ ਉਹ ਲਗਾਤਾਰ ਵਿਚਾਰ ਕਰ ਰਹੇ ਨੇ ਅਤੇ ਆਉਂਦੇ ਦਿਨਾਂ 'ਚ ਇਨ੍ਹਾਂ ਵਿਚਾਰ ਚਰਚਾ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.