ETV Bharat / state

ਵਿਆਹੁਤਾ ਦੀ ਭੇਦ-ਭਰੇ ਹਲਾਤਾਂ ਵਿੱਚ ਮੌਤ, ਪਰਿਵਾਰ ਨੇ ਸਹੁਰਿਆਂ ਉਤੇ ਲਗਾਏ ਕਤਲ ਦੇ ਇਲਜ਼ਾਮ

author img

By

Published : Dec 19, 2022, 5:59 PM IST

ਲੁਧਿਆਣਾ ਦੇ ਪੁਲਿਸ ਸਟੇਸ਼ਨ ਮਾਡਲ ਟਾਊਨ ਦੇ ਅਧੀਨ ਆਉਂਦੇ ਧੱਕਾ ਕਲੋਨੀ (dhaka Colony) ਵਿਚ ਕੱਲ੍ਹ ਇੱਕ ਲੜਕੀ ਦੀ ਭੇਦ-ਭਰੇ ਹਲਾਤਾਂ ਦੇ ਵਿਚ ਮੌਤ ਹੋ ਗਈ। ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਸਹੁਰਿਆਂ ਉਤੇ ਲੜਕੀ ਨੂੰ ਕਤਲ ਕਰਕੇ ਖੁਦਕੁਸ਼ੀ ਦਾ ਰੂਪ ਦੇਣ ਦੇ ਇਲਜਾਮ ਲਗਾਏ ਹਨ। ਇਸ ਮਾਮਲੇ ਵਿੱਚ ਪੁਲਿਸ ਨੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਬਾਕੀ ਮੁਲਜ਼ਮ ਫਰਾਰ ਹਨ ਜਿਨ੍ਹਾਂ ਦੀ ਭਾਲ ਜਾਰੀ ਹੈ।

ਵਿਆਹੁਤਾ ਦੀ ਭੇਦਭਰੇ ਹਲਾਤਾਂ ਵਿੱਚ ਮੌਤ
ਵਿਆਹੁਤਾ ਦੀ ਭੇਦਭਰੇ ਹਲਾਤਾਂ ਵਿੱਚ ਮੌਤ
ਵਿਆਹੁਤਾ ਦੀ ਭੇਦਭਰੇ ਹਲਾਤਾਂ ਵਿੱਚ ਮੌਤ ਪਰਿਵਾਰ ਮੈਂਬਰਾਂ ਵੱਲੋਂ ਰੋਸ ਪ੍ਰਦਰਸ਼ਨ

ਲੁਧਿਆਣਾ: ਲੁਧਿਆਣਾ ਦੇ ਪੁਲਿਸ ਸਟੇਸ਼ਨ ਮਾਡਲ ਟਾਊਨ ਦੇ ਅਧੀਨ ਆਉਂਦੇ ਧੱਕਾ ਕਲੋਨੀ ਵਿਚ ਕੱਲ੍ਹ ਇੱਕ ਲੜਕੀ ਦੀ ਭੇਦ-ਭਰੇ ਹਲਾਤਾਂ ਦੇ ਵਿਚ ਮੌਤ ਹੋ ਗਈ। ਜਿਸ ਤੋਂ ਬਾਅਦ ਉਸ ਦੇ ਪਰਿਵਾਰ ਵੱਲੋਂ ਸਹੁਰਾ ਪਰਿਵਾਰ ਉਤੇ ਦਾਜ ਮੰਗਣ ਅਤੇ ਉਨ੍ਹਾਂ ਦੀ ਬੇਟੀ ਦਾ ਕਤਲ ਕਰਨ ਦੇ ਇਲਜ਼ਾਮ ਲਗਾਏ ਗਏ ਹਨ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ ਪਰ ਲੜਕੀ ਦੇ ਮਾਤਾ-ਪਿਤਾ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਮ੍ਰਿਤਕਾ ਦੇ ਸਸਕਾਰ ਉਦੋਂ ਤੱਕ ਨਾ ਕਰਨ ਦੀ ਗੱਲ ਕਹੀ ਹੈ। ਜਦੋਂ ਤੱਕ ਉਸ ਦੇ ਸਹੁਰਾ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਹੈ।

ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਸੋਮਵਾਰ ਪਹਿਲਾਂ ਮਾਡਲ ਟਾਊਨ ਪੁਲਿਸ ਸਟੇਸ਼ਨ ਦੇ ਬਾਹਰ ਅਤੇ ਫਿਰ ਲੁਧਿਆਣਾ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਏਸੀਪੀ ਜਸਰੂਪ ਬਾਠ ਨੇ ਕਿਹਾ ਕਿ ਅਸੀਂ 2 ਮੁਲਜ਼ਮਾਂ ਨੂੰ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਉਪਰੰਤ ਇਸ ਮਾਮਲੇ ਦੇ ਵਿੱਚ ਅਸੀਂ ਕਾਰਵਾਈ ਕੀਤੀ ਹੈ ਅਤੇ ਬਾਕੀਆਂ ਨੂੰ ਗ੍ਰਿਫਤਾਰ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ। ਉਹਨਾਂ ਪਰਿਵਾਰ ਨੂੰ ਅਪੀਲ ਕੀਤੀ ਹੈ ਕਿ ਉਹ ਪੁਲਿਸ 'ਤੇ ਭਰੋਸਾ ਕਰਨ ਪੁਲਿਸ ਆਪਣਾ ਕੰਮ ਕਰ ਰਹੀ ਹੈ।

2 ਸਾਲ ਪਹਿਲਾਂ ਹੀ ਹੋਇਆ ਸੀ ਵਿਆਹ: ਮ੍ਰਿਤਕ ਮੁਸਕਾਨ ਦੀ ਮਾਤਾ ਨੇ ਦੱਸਿਆ ਕਿ 2 ਸਾਲ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਇਕ ਸਾਲ ਪਹਿਲਾਂ ਉਨ੍ਹਾਂ ਦਾ ਬੱਚਾ ਵੀ ਹੋਇਆ ਸੀ। ਬੱਚਾ ਪੈਦਾ ਹੋਣ ਤੋਂ ਬਾਅਦ ਹੀ ਸਹੁਰਾ ਪਰਿਵਾਰ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰ ਰਿਹਾ ਸੀ। ਉਹ ਲਗਾਤਾਰ ਪਰਿਵਾਰ ਦਾ ਸਮਝੌਤਾ ਕਰਵਾ ਰਹੇ ਸਨ ਪਰ ਆਖਰਕਾਰ ਉਨ੍ਹਾਂ ਨੇ ਉਨ੍ਹਾਂ ਦੀ ਬੇਟੀ ਨੂੰ ਜਾਨੋਂ ਹੀ ਮਾਰ ਦਿੱਤਾ।

ਮੁਲਜ਼ਮਾਂ ਦੀ ਗ੍ਰਿਫਤਾਰੀ ਤੱਕ ਸਸਕਾਰ ਕਰਨ ਤੋਂ ਨਾਂਹ: ਉਨ੍ਹਾਂ ਕਿਹਾ ਕਿ ਅਸੀਂ ਉਦੋਂ ਤੱਕ ਸਸਕਾਰ ਨਹੀਂ ਕਰਾਂਗੇ ਜਦੋਂ ਤੱਕ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਪੁਲਿਸ ਦੀ ਕਾਰਵਾਈ ਢਿੱਲੀ ਹੈ। ਇਸ ਕਰਕੇ ਮਜ਼ਬੂਰਨ ਉਹਨਾਂ ਨੂੰ ਪੁਲਿਸ ਕਮਿਸ਼ਨਰ ਦਫ਼ਤਰ ਆਉਣਾ ਪਿਆ। ਇਸ ਦੌਰਾਨ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਵੀ ਕੀਤਾ ਗਿਆ। ਮ੍ਰਿਤਕ ਦੀ ਮਾਂ ਨੇ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਦੀ ਬੇਟੀ ਨੂੰ ਮਾਰਿਆ ਗਿਆ ਉਸੇ ਤਰ੍ਹਾਂ ਉਨ੍ਹਾਂ ਦੇ ਬੇਟੇ ਨੂੰ ਵੀ ਫਾਂਸੀ ਹੋਣੀ ਚਾਹੀਦੀ ਹੈ।

ਫਰਾਰ ਮੁਲਜ਼ਮਾਂ ਦੀ ਭਾਲ ਜਾਰੀ: ਉਧਰ ਦੂਜੇ ਪਾਸੇ ਮਾਡਲ ਟਾਊਨ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਦੇ ਸੀਨੀਅਰ ਅਧਿਕਾਰੀ ਜਗਰੂਪ ਬਾਠ ਨੇ ਕਿਹਾ ਹੈ ਕਿ ਜਦੋਂ ਮਾਮਲਾ ਸਾਹਮਣੇ ਆਇਆ ਸੀ। ਅਸੀਂ ਉਸੇ ਵੇਲੇ ਇੱਕ ਘੰਟੇ ਅੰਦਰ ਹੀ ਮਾਮਲਾ ਦਰਜ ਕਰ ਕੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਵੀ ਕਰ ਲਿਆ। ਉਨ੍ਹਾਂ ਕਿਹਾ ਬਾਕੀ ਫਰਾਰ ਚੱਲ ਰਹੇ ਹਨ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਆਪਣਾ ਕੰਮ ਕਰ ਰਹੀ ਹੈ। ਅਸੀਂ ਪਰਿਵਾਰ ਦੇ ਇਸ ਹਲਾਤਾਂ ਦੇ ਵਿਚ ਉਨ੍ਹਾਂ ਦੇ ਨਾਲ ਹਨ ਨਾਲ ਹੀ ਉਨ੍ਹਾਂ ਨੂੰ ਸਾਰੇ ਮੁਲਜ਼ਮਾਂ 'ਤੇ ਕਾਰਵਾਈ ਦਾ ਭਰੋਸਾ ਵੀ ਦਿੰਦੇ ਹਨ।

ਇਹ ਵੀ ਪੜ੍ਹੋ:- ਪੰਜਾਬ 'ਚ ਖੁੱਲ੍ਹਿਆ ਪਹਿਲਾ ਰੇਤ ਬਜਰੀ ਸਰਕਾਰੀ ਵਿਕਰੀ ਕੇਂਦਰ, ਮਾਈਨਿੰਗ ਮੰਤਰੀ ਨੇ ਕਿਹਾ ਸਸਤਾ ਮਿਲੇਗਾ ਰੇਤਾ ਬਜ਼ਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.