ETV Bharat / state

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸੂ ਨੇ ਲਹਿਰਾਇਆ ਝੰਡਾ - ਆਜ਼ਾਦੀ ਦਿਹਾੜਾ

ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਲੁਧਿਆਣਾ 'ਚ ਤਿਰੰਗਾ ਝੰਡਾ ਲਹਿਰਾਇਆ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਜ਼ਿਕਰ ਵੀ ਕੀਤਾ।

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਲਹਿਰਾਇਆ ਝੰਡਾ

author img

By

Published : Aug 15, 2021, 3:47 PM IST

ਲੁਧਿਆਣਾ: ਪੂਰੇ ਭਾਰਤ ਵਿੱਚ ਆਜ਼ਾਦੀ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਦੇ ਤਹਿਤ ਲੁਧਿਆਣਾ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਤਿਰੰਗਾ ਫਹਿਰਾਉਣ ਦੀ ਰਸਮ ਨੂੰ ਅਦਾ ਕੀਤਾ ਗਿਆ। ਇਸ ਦੌਰਾਨ ਕਈ ਰੰਗਾਰੰਗ ਪ੍ਰੋਗਰਾਮ ਜਾਂ ਬੱਚਿਆਂ ਦੇ ਨਾਲ ਸਬੰਧਤ ਪ੍ਰੋਗਰਾਮ ਤਾਂ ਨਹੀਂ ਕਰਵਾਏ ਗਏ। ਪਰ ਪਰੇਡ ਤੋਂ ਉਨ੍ਹਾਂ ਨੇ ਮੁੱਖ ਮਹਿਮਾਨ ਵਜੋਂ ਜ਼ਰੂਰ ਸਲਾਮੀ ਲਈ ਹੈ। ਇਸ ਦੌਰਾਨ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਕਰਵਾਏ ਗਏ ਕੰਮਾਂ ਦਾ ਜ਼ਿਕਰ ਵੀ ਕੀਤਾ ਹੈ।

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਲਹਿਰਾਇਆ ਝੰਡਾ
ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨ ਤੋਂ ਬਾਅਦ ਉਨ੍ਹਾਂ ਨੇ ਪਰੇਡ ਤੋਂ ਸਲਾਮੀ ਲਈ ਅਤੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸਪੀਚ ਦਿੰਦਿਆ ਕਿਹਾ, ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਲਗਪਗ ਹਰ ਵਰਗ ਦੇ ਵਿਕਾਸ ਲਈ ਅਣਥੱਕ ਯਤਨ ਕੀਤੇ ਹਨ। ਜਿਸ ਦੇ ਸਦਕਾ ਪੰਜਾਬ ਦੇ ਵਿੱਚ ਅੱਜ ਅਮਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਕਾਇਮ ਕੀਤਾ ਗਿਆ ਹੈ।

ਉਨ੍ਹਾਂ ਨੇ ਦੱਸਿਆ ਕਿ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਮਹਿਲਾਵਾਂ ਦੇ ਵਿਕਾਸ ਲਈ ਉਨ੍ਹਾਂ ਨੂੰ ਪੰਚਾਇਤੀ ਚੋਣਾਂ ਚ ਰਾਖਵਾਂਕਰਨ ਅਤੇ ਨਾਲ ਹੀ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਨੌਕਰੀਆਂ ਵੀ ਦਿੱਤੀਆਂ ਗਈਆਂ ਹਨ। ਮੰਤਰੀ ਆਸ਼ੂ ਨੇ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਲੁਧਿਆਣਾ ਵਿੱਚ ਕਰਵਾਏ ਗਏ ਕੰਮਾਂ ਦਾ ਵੀ ਜ਼ਿਕਰ ਕੀਤਾ ਅਤੇ ਦੱਸਿਆ ਕਿ ਲੁਧਿਆਣਾ ਸਮਾਰਟ ਸਿਟੀ ਤਹਿਤ ਵੀ ਕਈ ਵਿਕਾਸ ਪ੍ਰਾਜੈਕਟ ਚਲਾਏ ਗਏ ਹਨ।
ਇਹ ਵੀ ਪੜ੍ਹੋ:- ਖਾਲਸਾਈ ਝੰਡਾ ਲਹਿਰਾਉਣ ਤੋਂ ਪਹਿਲਾਂ ਪੁਲਿਸ ਦਾ ਐਕਸ਼ਨ, ਹੋਈ ਝੜਪ

ETV Bharat Logo

Copyright © 2025 Ushodaya Enterprises Pvt. Ltd., All Rights Reserved.