ਲੁਧਿਆਣਾ: ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ (Capt. Amarinder Singh's resignation) ਤੋਂ ਬਾਅਦ ਪੰਜਾਬ ਤੋਂ ਲੈਕੇ ਦਿੱਲੀ ਤੱਕ ਸਿਆਸਤ ਦਾ ਬਾਜ਼ਾਰ ਭਖ ਚੁੱਕਾ ਹੈ। ਵਿਰੋਧੀ ਪਾਰਟੀਆਂ ਵੀ ਕੈਪਟਨ ਦੇ ਅਸਤੀਫੇ ਤੋਂ ਬਾਅਦ ਖੁੱਲ੍ਹਕੇ ਭੜਾਸ ਕੱਢ ਰਹੇ ਹਨ। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਮਹੇਸ਼ਇੰਦਰ ਗਰੇਵਾਲ (Maheshinder Grewal) ਨੇ ਕਾਂਗਰਸ ਵਿੱਚ ਚੱਲ ਰਹੇ ਕਾਟੋ ਕਲੇਸ਼ 'ਤੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ।
ਮਹੇਸ਼ਇੰਦਰ ਗਰੇਵਾਲ ਨੇ ਸਾਫ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਜਲੀਲ ਕਰਨ ਤੋਂ ਬਾਅਦ ਹੀ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ, ਗਰੇਵਾਲ ਨੇ ਕਿਹਾ ਕਿ ਹਾਈਕਮਾਨ ਸਿੱਧੂ ਮੁੱਖ ਮੰਤਰੀ ਬਣਾਉਣਾ ਚਾਹੁੰਦੀ ਹੈ ਅਤੇ ਇਸ ਪੂਰੇ ਕਾਟੋ ਕਲੇਸ਼ ਤੋਂ ਬਾਅਦ ਮੁੱਖ ਮੰਤਰੀ ਲਈ ਸਿੱਧੂ ਦਾ ਨਾਂ ਹੀ ਨਿਕਲਕੇ ਸਾਹਮਣੇ ਆਏਗਾ ਅਤੇ ਜਿਸ ਤੋਂ ਬਾਅਦ ਪਾਰਟੀ ਵਿਚ ਇਕ ਨਵੀਂ ਜੰਗ ਛਿੜ ਜਾਵੇਗੀ।
ਉਧਰ ਮਦਨ ਮੋਹਨ ਮਿੱਤਲ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ਚ ਸ਼ਾਮਿਲ ਹੋਣ ਦਾ ਸੱਦਾ ਦਿੱਤੇ ਜਾਣ 'ਤੇ ਉਨ੍ਹਾਂ ਕਿਹਾ ਕਿ ਇਹ ਭਾਜਪਾ ਦਾ ਫ਼ੈਸਲਾ ਨਹੀਂ ਹੈ ਇਹ ਮਦਨ ਮੋਹਨ ਮਿੱਤਲ ਦੀ ਆਪਣੀ ਨਿੱਜੀ ਰਾਏ ਹੋ ਸਕਦੀ ਹੈ।
ਮਹੇਸ਼ਇੰਦਰ ਗਰੇਵਾਲ ਨੇ ਸਾਫ ਕਿਹਾ ਕਿ ਇਸ ਵੇਲੇ ਲਗਾਤਾਰ ਖੁਫ਼ੀਆ ਏਜੰਸੀਆਂ ਅਗਾਹ ਕਰ ਚੁੱਕੀਆਂ ਹਨ ਕਿ ਪੰਜਾਬ ਦੇ ਵਿੱਚ ਨਾਪਾਕ ਮਨਸੂਬਿਆਂ ਵਾਲੇ ਲੋਕ ਗਤੀਵਿਧੀਆਂ ਕਰ ਰਹੇ ਨੇ ਅਜਿਹੇ ਚ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦੀ ਕਮਾਨ ਸੌਂਪਣਾ ਜਿਸ ਦੇ ਕਰਨਲ ਬਾਜਵਾ ਜਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਾਲ ਰਿਸ਼ਤੇ ਹਨ ਉਸ ਨਾਲ ਪੰਜਾਬ ਦਾ ਮਾਹੌਲ ਹੋਰ ਖ਼ਰਾਬ ਹੋ ਸਕਦਾ ਹੈ, ਮਹੇਸ਼ਇੰਦਰ ਗਰੇਵਾਲ ਨੇ ਕਿਹਾ ਹਾਲਾਂਕਿ ਇਹ ਕਾਂਗਰਸ ਦਾ ਆਪਣਾ ਨਿੱਜੀ ਫੈਸਲਾ ਹੈ ਪਰ ਇਸ ਨਾਲ ਸਮੁੱਚੇ ਪੰਜਾਬ ਦਾ ਨੁਕਸਾਨ ਹੋਇਆ ਹੈ ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਇਸ ਦਾ ਕਿਸ ਨੂੰ ਫ਼ਾਇਦਾ ਹੋਵੇਗਾ ਇਹ ਤਾਂ ਸੰਗਤ ਨੇ ਸੋਚਣਾ ਹੈ ਕਿ ਕਿਸ ਨੂੰ ਵੋਟ ਪਾਉਣੀ ਹੈ ਜਾਂ ਨਹੀਂ।
ਲਗਾਤਾਰ ਸਿਆਸਤ ਗਰਮਾਉਂਦੀ ਜਾ ਰਹੀ ਹੈ ਕੁੱਝ ਹੀ ਸਮੇਂ ਬਾਅਦ ਇਹ ਸਭ ਇੰਤਜ਼ਾਰ ਖਤਮ ਹੋ ਜਾਵੇਗਾ ਕਿ ਆਖਿਰ ਪੰਜਾਬ ਸੀਐੱਮ ਦੀ ਕੁਰਸੀ 'ਤੇ ਕੌਣ ਬੈਠੇਗਾ।
ਇਹ ਵੀ ਪੜ੍ਹੋ: ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਗਰੇਵਾਲ ਦਾ ਕਾਂਗਰਸ ’ਤੇ ਨਿਸ਼ਾਨਾਂ