ਲੁਧਿਆਣਾ: ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਈ ਲੜਕੀ ਕਲਵੰਤ ਕੌਰ ਰਸੂਲਪੁਰ ਦਾ ਹਾਲ ਜਾਨਣ ਲਈ ਇੰਟਰਨੈਸ਼ਨਲ ਪੰਥਕ ਦਲ ਦੇ ਸੀਨੀਅਰ ਆਗੂਆਂ ਦੀ ਟੀਮ ਅੱਜ ਪੀੜ੍ਹਤ ਲੜਕੀ ਦੇ ਘਰ ਪਹੁੰਚੀ ਤੇ ਪੀੜ੍ਹਤ ਲੜਕੀ ਦਾ ਹਾਲ ਜਾਣਿਆ। ਪੀੜ੍ਹਤ ਲੜਕੀ ਕਲਵੰਤ ਕੌਰ ਨੇ ਆਪਣੇ ਨਾਲ ਹੋਏ ਪੁਲਿਸ ਤਸ਼ੱਦਦ ਦੀ ਪੂਰੀ ਗੱਲ ਭਰੇ ਮਨ ਨਾਲ ਦੱਸੀ ਕਿ ਕਿਸ ਤਰ੍ਹਾਂ ਉਸ ਨੂੰ ਪੁਲਿਸ ਨੇ ਤਸ਼ੱਦਦ ਕਰਕੇ ਨਕਾਰਾ ਕਰ ਦਿੱਤਾ ਤੇ ਹਾਲੇ ਤੱਕ ਲੰਬਾ ਅਰਸ਼ਾ ਬੀਤ ਜਾਣ ਤੇ ਵੀ ਉਸ ਨੂੰ ਕੋਈ ਇਨਸਾਫ਼ ਨਹੀਂ ਮਿਲਿਆ। ਜਿਸ ਕਰਕੇ ਉਸ ਨੇ ਇਨਸਾਫ਼ ਨਾ ਮਿਲਣ ਕਾਰਨ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਮੌਤ ਦੀ ਮੰਗ ਵੀ ਕੀਤੀ ਪਰ ਹਾਲ ਦੀ ਘੜੀ ਉਹ ਬਹੁਤ ਹੀ ਡਿਪਰੈਸ਼ਨ ਵਿੱਚ ਹੈ।
ਉਸ ਨੂੰ ਇਨਸਾਫ਼ ਨਹੀਂ ਮਿਲ ਰਿਹਾ ਇਸ ਮੌਕੇ ਇੰਟਰਨੈਸ਼ਨਲ ਪੰਥਕ ਦਲ ਦੇ ਆਲ ਇੰਡੀਆ ਕਨਵੀਨਰ ਜਥੇਦਾਰ ਹਰਚੰਦ ਸਿੰਘ ਚੱਕਰ, ਪੈਨਲ ਮੈਂਬਰ ਜਥੇਦਾਰ ਦਲੀਪ ਸਿੰਘ ਚਕਰ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਪੀੜ੍ਹਤ ਲੜਕੀ ਕੁਲਵੰਤ ਕੌਰ ਨੂੰ ਇਨਸਾਫ਼ ਦਿੱਤਾ ਜਾਵੇ ਤੇ ਜਾਂਚ ਕਰਕੇ ਦੋਸ਼ੀ ਪਾਏ ਜਾਣ ਵਾਲੇ ਪੁਲਿਸ ਅਧਿਕਾਰੀਆਂ ਤੇ ਕਨੂੰਨੀ ਸ਼ਿਕੰਜਾ ਕੱਸਿਆ ਜਾਵੇ।
ਉਹਨਾਂ ਕਿਹਾ ਕਿ ਜੋ ਲੜਕੀ ਨੇ ਪੁਲਿਸ ਤੇ ਮਾਰਕੁੱਟ ਕਰਨ ਅਤੇ ਤਸ਼ੱਦਦ ਕਰਨ ਦੇ ਇਲਜ਼ਾਮ ਲਗਾਏ ਹਨ। ਅਜਿਹੀਆਂ ਪੁਲਿਸ ਦੀਆਂ ਕਾਰਵਾਈਆਂ ਨਿੰਦਣਯੋਗ ਹਨ। ਅੰਤ ਵਿੱਚ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਣ ਤੇ ਲੜਕੀ ਨੂੰ ਇਨਸਾਫ਼ ਦਿਵਾਉਣ।
ਇਹ ਵੀ ਪੜ੍ਹੋ:-ਪੰਜਾਬ ਪੁਲਿਸ ਨੇ ਪਾਕਿਸਤਾਨ ਲਈ ਜਾਸੂਸੀ ਕਰਨ ਵਾਲੇ ਫੌਜ ਦੇ ਦੋ ਜਵਾਨ ਕੀਤੇ ਗ੍ਰਿਫਤਾਰ