ਲੁਧਿਆਣਾ: ਕੁਝ ਦਿਨ ਪਹਿਲਾਂ ਹੋਏ ਕਤਲ ਦੇ ਮਾਮਲੇ ਵਿੱਚ ਪਰਿਵਾਰ ਵੱਲੋਂ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ ਕਿ ਉਹਨਾਂ ਦੇ ਪਰਿਵਾਰ ਨੂੰ ਦੂਜੀ ਪਾਰਟੀ ਵੱਲੋਂ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਪੁਲਿਸ ਦੁਆਰਾ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਕੁਝ ਦਿਨ ਪਹਿਲਾਂ ਵੀ ਉਨ੍ਹਾਂ ਦੁਆਰਾ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਮੰਗ ਪੱਤਰ ਦਿੱਤਾ ਗਿਆ ਸੀ, ਪਰ ਪੁਲਿਸ ਦੁਆਰਾ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।
ਪਿਓ ਦੇ ਕਤਲ ਦਾ ਇਨਸਾਫ਼ ਮੰਗਣ ਲਈ ਧੀਆਂ ਪੁਲਿਸ ਕਮਿਸ਼ਨਰ ਦਫ਼ਤਰ ਪਹੁੰਚੀਆਂ ਹਨ ਜਿਹਨਾਂ ਨੇ ਕਿਹਾ ਕਿ ਪਿੰਡ ਵਿੱਚ ਕਾਤਲ ਸ਼ਰੇਆਮ ਘੁੰਮ ਰਹੇ ਹਨ, ਪਰ ਪੁਲਿਸ ਕਾਰਵਾਈ ਨਹੀਂ ਕਰ ਰਹੀ। ਬਜ਼ੁਰਗ ਮਾਂ ਨੇ ਵੀ ਇਨਸਾਫ ਦੀ ਗੁਹਾਰ ਲਗਾਈ ਹੇ ਤੇ ਉਥੇ ਹੀ ਭਰਾ ਨੇ ਕਿਹਾ ਕਿ ਕਾਤਲਾਂ ਦੁਆਰਾ ਧਮਕੀਆਂ ਦਿੱਤੀਆਂ ਜਾ ਰਹੀਆਂ ਨੇ ਅਤੇ ਪੁਲਿਸ ਵੱਲੋਂ ਸਿਆਸੀ ਦਬਾਅ ਕਾਰਨ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।
ਮ੍ਰਿਤਕ ਦੇ ਭਰਾ ਨੇ ਕਿਹਾ ਕਿ ਉਸ ਦੇ ਭਰਾ ਦਾ ਕਤਲ ਕੀਤਾ ਗਿਆ ਅਤੇ ਉਸ ਨੂੰ ਵੀ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ ਜਿਸ ਵੇਲੇ ਉਸ ਨੇ ਭੱਜ ਕੇ ਜਾਨ ਬਚਾਈ ਸੀ ਅਤੇ 11 ਵਿਅਕਤੀਆਂ ਉੱਪਰ ਬਾਈ ਨਾਮ ਪਰਚਾ ਦਰਜ ਕੀਤਾ ਗਿਆ ਹੈ ਅਤੇ ਕੁੱਲ 21 ਵਿਅਕਤੀਆਂ ਉੱਪਰ ਇਸ ਮਾਮਲੇ ਵਿਚ ਪਰਚਾ ਦਰਜ ਹੈ, ਪਰ ਪੁਲਿਸ ਨੇ ਹੁਣ ਤੱਕ ਸਿਰਫ ਇੱਕ ਵਿਅਕਤੀ ਨੂੰ ਵੀ ਗ੍ਰਿਫਤਾਰ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ:15 ਸਾਲਾ ਲੜਕੀ ਨੂੰ ਵਰਗਲਾ ਕੇ ਲੈ ਗਿਆ ਮੁੰਬਈ ਦਾ ਟਰੱਕ ਡਰਾਈਵਰ
ਉਥੇ ਹੀ ਮ੍ਰਿਤਕ ਦੇ ਭਰਾ ਦੇ ਸਾਲ਼ੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਦੀਆਂ 4 ਧੀਆਂ ਹਨ ਜਿਨ੍ਹਾਂ ਵਿੱਚੋਂ 2 ਵਿਆਹੀਆਂ ਹੋਈਆਂ ਹਨ ਅਤੇ 2 ਅਜੇ ਕੁਆਰੀਆਂ ਹਨ। ਜੋ ਇਨਸਾਫ ਦੀ ਮੰਗ ਕਰ ਰਹੀਆਂ ਹਨ।