ਲੁਧਿਆਣਾ: ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਅੰਤਿਮ ਸਸਕਾਰ ਲੁਧਿਆਣਾ ਦੇ ਮਾਡਲ ਟਾਊਨ ਸ਼ਮਸ਼ਾਨ ਘਾਟ ਵਿਖੇ ਦੁਪਹਿਰੇ 12 ਵਜੇ ਕੀਤਾ ਜਾਵੇਗਾ। ਉਨ੍ਹਾਂ ਦੇ ਬੇਟੇ ਮਨਿੰਦਰ ਸ਼ਿੰਦਾ ਨੇ ਇਸ ਸਬੰਧੀ ਮੀਡੀਆ ਨਾਲ ਜਾਣਕਾਰੀ ਸਾਂਝੀ ਕੀਤੀ ਹੈ। ਮਨਿੰਦਰ ਸ਼ਿੰਦਾ ਨੇ ਕਿਹਾ ਕਿ ਉਨ੍ਹਾਂ ਦਾ ਭਰਾ ਵੀ ਅੱਜ ਕੈਨੇਡਾ ਤੋਂ ਵਾਪਿਸ ਆ ਗਿਆ ਹੈ। ਉਸ ਦੀ ਹੀ ਉਡੀਕ ਕੀਤੀ ਜਾ ਰਹੀ ਸੀ। ਅੱਜ ਭਰਾ ਦੇ ਕੈਨੇਡਾ ਤੋਂ ਵਾਪਿਸ ਪੁੱਜਣ ਤੋਂ ਬਾਅਦ ਦੋਵੇਂ ਹੀ ਭਰਾਵਾਂ ਨੇ ਇੱਕ-ਦੂਜੇ ਨੂੰ ਗਲ ਲਾਕੇ ਆਪਣੇ ਪਿਤਾ ਨੂੰ ਯਾਦ ਕੀਤਾ ਅਤੇ ਰੱਜ ਕੇ ਰੋਏ। ਦੋਵੇਂ ਭਰਾ ਕਾਫੀ ਭਾਵੁਕ ਨਜ਼ਰ ਆਏ।
ਮਾਡਲ ਟਾਊਨ ਵਿਖੇ ਅੰਤਿਮ ਰਸਮਾਂ: ਸੁਰਿੰਦਰ ਸ਼ਿੰਦਾ ਦੇ ਬੇਟੇ ਨੇ ਕਿਹਾ ਕਿ ਉਨ੍ਹਾਂ ਦੇ ਸ਼ਗਰਿਦ ਪਰਿਵਾਰ ਅਤੇ ਹੋਰਨਾਂ ਮੈਂਬਰਾਂ ਨੇ ਮਿਲ ਕੇ ਇਹ ਫੈਸਲਾ ਕੀਤਾ ਹੈ ਕੇ ਦੁਪਹਿਰ 12 ਵਜੇ ਦੇ ਕਰੀਬ ਅੰਤਿਮ ਵਿਦਾਈ ਦੀਆਂ ਰਸਮਾਂ ਸ਼ੁਰੂ ਹੋਣਗੀਆਂ। ਉਨ੍ਹਾਂ ਕਿਹਾ ਕਿ ਭੋਗ ਦੀ ਰਸਮ ਸਬੰਧੀ ਉਸ ਦਿਨ ਹੀ ਫੈਸਲਾ ਕੀਤਾ ਜੇਵਗਾ। ਅੱਗੇ ਦੇ ਪ੍ਰੋਗਰਾਮ ਬਾਰੇ ਮੀਡੀਆ ਨੂੰ ਜਾਣਕਾਰੀ ਸਾਂਝੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫਿਲਹਾਲ ਪਰਿਵਾਰ ਸਦਮੇ ਵਿੱਚ ਹੈ ਹਾਲੇ ਕੁੱਝ ਵੀ ਬੋਲਣ ਦੀ ਹਾਲਤ ਵਿੱਚ ਉਹ ਨਹੀਂ ਹਨ ਅਤੇ ਫਿਲਹਾਲ ਇਹੀ ਤੈਅ ਹੋਇਆ ਹੈ ਕਿ 12 ਵਜੇ ਮਾਡਲ ਟਾਊਨ ਵਿਖੇ ਅੰਤਿਮ ਰਸਮਾਂ ਨਿਭਾਈਆਂ ਜਾਣਗੀਆਂ।
- ਹੜ੍ਹ ਕਾਰਣ ਪੰਜਾਬ ਵਿੱਚ ਹੋਏ ਨੁਕਾਸ ਉੱਤੇ ਸਿਆਸੀ ਘਮਸਾਣ, ਵਿਰੋਧੀਆਂ ਦੇ ਨਿਸ਼ਾਨੇ 'ਤੇ ਸਰਕਾਰ ਤਾਂ ਸਰਕਾਰ ਵੀ ਕਰ ਰਹੀ ਪਲਟਵਾਰ
- Punjab Flood: ਭਾਜਪਾ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕਿਹਾ- ਸਰਕਾਰ ਦੀ ਲਾਪਰਵਾਹੀ ਲਈ ਪੰਜਾਬ ਵਿੱਚ ਹੋਇਆ ਨੁਕਸਾਨ
- ਝਾਰਖੰਡ 'ਚ ਇਨਸਾਨੀਅਤ ਸ਼ਰਮਸਾਰ: ਪਹਿਲਾਂ ਔਰਤ ਦੀ ਕੀਤੀ ਕੁੱਟਮਾਰ, ਫਿਰ ਕੱਪੜੇ ਪਾੜ ਕੇ ਪੂਰੀ ਰਾਤ ਦਰੱਖਤ ਨਾਲ ਬੰਨ੍ਹ ਕੇ ਰੱਖਿਆ
ਗਾਇਕੀ ਨਾਲ ਖੱਟੀ ਪ੍ਰਸਿੱਧੀ: ਦੱਸ ਦਈਏ ਸੁਰੀਲੀ ਆਵਾਜ਼ ਦੇ ਮਾਲਕ ਅਤੇ ਮਸ਼ਹੂਰ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦਾ ਬੀਤੇ ਬੁੱਧਵਾਰ ਸਵੇਰੇ ਲੱਗਭਗ 6.30 ਵਜੇ ਲੁਧਿਆਣਾ ਦੇ ਡੀਐੱਮਸੀ ਵਿੱਚ ਦੇਹਾਂਤ ਹੋ ਗਿਆ ਸੀ। ਇਹ ਜਾਣਕਾਰੀ ਉਨ੍ਹਾਂ ਦੇ ਸਪੁੱਤਰ ਮਨਿੰਦਰ ਛਿੰਦਾ ਨੇ ਦਿੱਤੀ ਸੀ। ਜ਼ਿਕਰਯੋਗ ਹੈ ਕਿ ਮਰਹੂਮ ਛਿੰਦਾ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਪਹਿਲਾਂ ਉਨ੍ਹਾਂ ਨੂੰ ਦੀਪ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਸੀ ਅਤੇ ਉਸ ਤੋਂ ਬਾਅਦ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਡੀਐੱਮਸੀ ਦਾਖਲ ਕਰਵਾਇਆ ਗਿਆ ਸੀ। ਸੁਰਿੰਦਰ ਸ਼ਿੰਦਾ ਦਾ ਜਨਮ ਪੰਜਾਬ ਵਿੱਚ ਹੋਇਆ ਸੀ। ਉਨ੍ਹਾਂ ਨੇ ਛੋਟੀ ਉਮਰ ਵਿੱਚ ਹੀ ਗਾਉਣਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਨੇ ਸਾਲ 1990 ਦੇ ਸ਼ੁਰੂ ਵਿੱਚ ਆਪਣੀ ਐਲਬਮ "ਤੇਰਾ ਪਿਆਰ" ਨਾਲ ਪ੍ਰਸਿੱਧੀ ਪ੍ਰਾਪਤ ਕੀਤੀ। ਉਨ੍ਹਾਂ ਨੇ ਕਈ ਐਲਬਮਾਂ ਰਿਲੀਜ਼ ਕੀਤੀਆਂ ਹਨ। ਜਿਸ ਕਰਕੇ ਅੱਜ ਉਨ੍ਹਾਂ ਨੂੰ ਦੁਨੀਆ ਦੇ ਸਭ ਤੋਂ ਪ੍ਰਸਿੱਧ ਪੰਜਾਬੀ ਗਾਇਕਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।