ਲੁਧਿਆਣਾ:ਜਾਗ੍ਰਿਤੀ ਸੈਨਾ ਵੱਲੋਂ ਡਾਕਟਰੀ ਪੇਸ਼ੇ (Medical profession) ਨੂੰ ਉਪਭੋਗਤਾ ਕਾਨੂੰਨ ਦੇ ਦਾਇਰੇ ਵਿਚ ਲਿਆਉਣ ਦੀ ਮੰਗ ਕਰਦੇ ਹੋਏ ਡਿਪਟੀ ਕਮਿਸ਼ਨਰ (DC) ਨੂੰ ਕੇਂਦਰੀ ਸਿਹਤ ਮੰਤਰਾਲੇ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ ਹੈ।
ਇਸ ਮੌਕੇ ਪ੍ਰਵੀਨ ਡੰਗ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਹਸਪਤਾਲਾਂ ਵੱਲੋਂ ਮਰੀਜ਼ਾਂ ਦਾ ਸਹੀ ਤਰੀਕੇ ਨਾਲ ਇਲਾਜ ਨਹੀਂ ਕੀਤਾ ਜਾਂਦਾ ਅਤੇ ਇਲਾਜ ਦੇ ਵਿੱਚ ਕਈ ਤਰ੍ਹਾਂ ਦੀ ਲਾਪਰਵਾਹੀ ਵਰਤੀ ਜਾਂਦੀ ਹੈ ਜਦਕਿ ਮਰੀਜ਼ਾਂ ਕੋਲੋਂ ਕਈ ਇਲਾਜ ਦੇ ਨਾਮ ਤੇ ਕਈ ਗੁਣਾ ਜ਼ਿਆਦਾ ਪੈਸੇ ਵਸੂਲੇ ਜਾਂਦੇ ਹਨ ਪਰ ਲਾਪ੍ਰਵਾਹੀ ਨਾ ਕੀਤੇ ਗਏ ਇਲਾਜ ਕਾਰਨ ਕਦੇ ਵੀ ਡਾਕਟਰ ਦੇ ਖਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ।
ਉਨ੍ਹਾਂ ਦਾ ਕਹਿਣਾ ਹੈ ਕਿ ਹਸਪਤਾਲਾਂ ਵੱਲੋਂ ਇਲਾਜ ਨੂੰ ਸਿਰਫ ਇਕ ਵਪਾਰ ਤੱਕ ਸੀਮਤ ਰੱਖਿਆ ਗਿਆ ਹੈ ਜਦਕਿ ਇਲਾਜ ਦੀ ਕੋਈ ਗਾਰੰਟੀ ਨਹੀਂ ਹੁੰਦੀ। ਜਿਸ ਕਾਰਨ ਮਰੀਜ਼ਾਂ ਦੇ ਅਧਿਕਾਰਾਂ ਦਾ ਹਨਨ ਹੋ ਰਿਹਾ ਹੈ।ਮਰੀਜ਼ਾਂ ਨੂੰ ਅਧਿਕਾਰ ਦਿਵਾਉਣ ਲਈ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਦੇ ਰਾਹੇ ਕੇਂਦਰੀ ਸਿਹਤ ਮੰਤਰਾਲੇ ਦੇ ਨਾਮ ਇੱਕ ਮੰਗ ਪੱਤਰ ਸੌਂਪਿਆ।ਜਿਸ ਵਿਚ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਡਾਕਟਰੀ ਪੇਸ਼ੇ ਨੂੰ ਉਪਭੋਗਤਾ ਕਾਨੂੰਨ ਦੇ ਦਾਇਰੇ ਵਿਚ ਲਿਆਂਦਾ ਜਾਵੇ।