ETV Bharat / state

India Canada Dispute: ਕੈਨੇਡਾ ਤੇ ਭਾਰਤ ਵਿਚਕਾਰ ਚੱਲ ਰਹੀ ਤਕਰਾਰ ਨੇ ਕਾਰੋਬਾਰੀਆਂ ਨੂੰ ਪਾਈ ਬਿਪਤਾ, ਕਰੋੜਾਂ ਰੁਪਏ ਦੇ ਨੁਕਸਾਨ ਦਾ ਖਦਸ਼ਾ - ਬਠਿੰਡਾ ਦੇ ਵਪਾਰ ਤੇ ਮਾੜਾ ਅਸਰ

ਕੈਨੇਡਾ ਤੇ ਭਾਰਤ ਦੇ ਰਿਸ਼ਤਿਆਂ ਵਿਚਾਲੇ ਚੱਲ ਰਹੀ ਤਕਰਾਰ ਕਾਰਨ ਕਾਰੋਬਾਰੀਆਂ ਨੂੰ ਕਰੋੜਾਂ ਦਾ ਨੁਕਸਾਨ ਹੋਣ ਦਾ ਖਦਸ਼ਾ ਸਤਾ ਰਿਹਾ ਹੈ। ਸਵਰਨਕਰ ਸੰਘ ਨੇ ਖਦਸ਼ਾ ਜਤਾਇਆ ਹੈ ਕਿ ਇਸ ਤਕਰਾਰ ਦੀ ਉਹਨਾਂ ਉੱਤੇ ਬਹੁਤ ਵੱਡੀ ਮਾਰ ਪਵੇਗੀ। (India Canada Dispute)

India Canada Dispute
India Canada Dispute
author img

By ETV Bharat Punjabi Team

Published : Sep 27, 2023, 11:56 AM IST

Updated : Sep 27, 2023, 12:59 PM IST

ਪ੍ਰਧਾਨ ਕਰਤਾਰ ਸਿੰਘ ਜੌੜਾ ਨੇ ਦਿੱਤੀ ਜਾਣਕਾਰੀ

ਬਠਿੰਡਾ: ਇੱਕ ਪਾਸੇ ਕੈਨੇਡਾ ਤੇ ਭਾਰਤ ਵਿਚਕਾਰ ਆਪਸੀ ਰਿਸ਼ਤਿਆਂ ਵਿੱਚ ਤਕਰਾਰ ਰੁੱਕਣ ਦਾ ਨਾਂ ਨਹੀਂ ਲੈ ਰਹੀ, ਦੂਜੇ ਪਾਸੇ ਕੈਨੇਡਾ ਤੇ ਭਾਰਤ ਵਿਚਕਾਰ ਆਪਸੀ ਰਿਸ਼ਤਿਆਂ ਦੇ ਨਤੀਜੇ ਆਉਂਣੇ ਸ਼ੁਰੂ ਹੋ ਗਏ ਹਨ। ਭਾਰਤ ਸਰਕਾਰ ਵੱਲੋਂ ਕੈਨੇਡਾ ਵਿੱਚ ਰਹਿੰਦੇ ਐਨਆਰਆਈਜ਼ ਨੂੰ ਵੀਜ਼ਾ ਦੇਣ ਉੱਤੇ ਲਗਾਈ ਗਈ ਰੋਕ ਕਾਰਨ ਇਸ ਦਾ ਅਸਰ ਪੰਜਾਬ ਦੇ ਕਾਰੋਬਾਰੀਆਂ ਉੱਤੇ ਦੇਖਣ ਨੂੰ ਮਿਲ ਰਿਹਾ ਹੈ ਤੇ ਕਾਰੋਬਾਰੀਆਂ ਨੂੰ ਕਰੋੜਾਂ ਰੁਪਏ ਦੇ ਨੁਕਸਾਨ ਦਾ ਡਰ ਸਤਾ ਰਿਹਾ ਹੈ।

ਪੰਜਾਬ ਦਾ ਕਾਰੋਬਾਰ ਬੁਰੀ ਤਰਾਂ ਪ੍ਰਭਾਵਿਤ: ਅਖਿਲ ਭਾਰਤੀ ਸਵਰਨ ਕਾਰ ਸੰਘ ਭਾਰਤ ਦੇ ਪ੍ਰਧਾਨ ਕਰਤਾਰ ਸਿੰਘ ਜੌੜਾ ਨੇ ਕਿਹਾ ਕਿ ਭਾਰਤ ਤੇ ਕੈਨੇਡਾ ਦਾ ਰਿਸ਼ਤਾ ਬਹੁਤ ਗੂੜਾ ਹੈ, ਖਾਸ ਕਰ ਪੰਜਾਬ ਦਾ ਤਾਂ ਰਿਸ਼ਤਾ ਬਹੁਤ ਜ਼ਿਆਦਾ ਗੂੜਾ ਹੈ। ਕਿਉਂਕਿ ਵੱਡੀ ਗਿਣਤੀ ਵਿੱਚ ਲੋਕ ਤੇ ਵਿਦਿਆਰਥੀ ਪੰਜਾਬ ਤੋਂ ਕੈਨੇਡਾ ਗਏ ਹੋਏ ਹਨ। ਪ੍ਰਧਾਨ ਜੌੜਾ ਨੇ ਕਿਹਾ ਕਿ ਕੈਨੇਡਾ ਵਿੱਚ ਰਹਿ ਰਹੇ ਪੰਜਾਬੀਆਂ ਵੱਲੋਂ ਇਹਨਾਂ ਦਿਨਾਂ ਵਿੱਚ ਪੰਜਾਬ ਆ ਕੇ ਆਪਣੇ ਬੱਚਿਆਂ ਦੇ ਵਿਆਹ ਕੀਤੇ ਜਾਂਦੇ ਹਨ, ਪਰ ਭਾਰਤ ਸਰਕਾਰ ਵੱਲੋਂ ਕੈਨੇਡਾ ਵਾਸੀਆਂ ਨੂੰ ਵੀਜ਼ੇ ਦੇਣ ਉੱਤੇ ਲਗਾਈ ਗਈ ਰੋਕ ਕਾਰਨ, ਭਾਰਤ ਖ਼ਾਸਕਰ ਪੰਜਾਬ ਦਾ ਕਾਰੋਬਾਰ ਬੁਰੀ ਤਰਾਂ ਪ੍ਰਭਾਵਿਤ ਹੋ ਰਿਹਾ ਹੈ। ਕਿਉਂਕਿ ਵਿਆਹ ਸ਼ਾਦੀਆਂ ਦੇ ਦਿਨਾਂ ਵਿੱਚ ਕਰੋੜਾਂ ਰੁਪਏ ਦਾ ਕਾਰੋਬਾਰ ਪੰਜਾਬ ਵਿੱਚ ਸਿਰਫ ਐਨ.ਆਰ.ਆਈ ਵੱਲੋਂ ਹੀ ਵਿਆਹ ਕਰਨ ਉੱਤੇ ਹੁੰਦਾ ਹੈ।

ਕਰੋੜਾਂ ਦੇ ਨੁਕਸਾਨ ਦਾ ਖਦਸ਼ਾ: ਪ੍ਰਧਾਨ ਕਰਤਾਰ ਸਿੰਘ ਜੌੜਾ ਨੇ ਕਿਹਾ ਕਿ ਵਿਆਹਾਂ ਦੇ ਸੀਜ਼ਨ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਐਡਵਾਂਸ ਵਿੱਚ ਸੋਨੇ ਤੇ ਚਾਂਦੀ ਦੇ ਗਹਿਣਿਆਂ ਦੀ ਬੁਕਿੰਗ ਕੀਤੀ ਜਾਂਦੀ ਹੈ, ਜਿਸ ਕਾਰਨ ਕਰੋੜਾਂ ਰੁਪਏ ਦਾ ਕਾਰੋਬਾਰ ਹੁੰਦਾ ਹੈ ਤੇ ਇਸ ਵਿੱਚੋਂ ਵੱਡੀ ਹਿੱਸਾ ਸਰਕਾਰ ਨੂੰ ਜੀਐਸਟੀ ਤੇ ਇਨਕਮ ਟੈਕਸ ਦੇ ਰੂਪ ਵਿੱਚ ਰੈਵਨਿਊ ਜਾਂਦਾ ਸੀ। ਪਰ ਭਾਰਤ ਸਰਕਾਰ ਵੱਲੋਂ ਵੀਜ਼ੇ ਬੰਦ ਕੀਤੇ ਜਾਣ ਕਾਰਨ, ਜਿੱਥੇ ਸਵਰਨਕਾਰ ਨਾਲ ਜੁੜੇ ਹੋਏ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ, ਉੱਥੇ ਹੀ ਭਾਰਤ ਸਰਕਾਰ ਨੂੰ ਵੀ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦੇ ਆਸਾਰ ਹਨ।

ਪ੍ਰਧਾਨ ਕਰਤਾਰ ਸਿੰਘ ਜੌੜਾ ਨੇ ਕਿਹਾ
ਪ੍ਰਧਾਨ ਕਰਤਾਰ ਸਿੰਘ ਜੌੜਾ ਦਾ ਬਿਆਨ

ਨੌਜਵਾਨਾਂ ਨੂੰ ਵੱਡੀਆਂ ਦਿੱਕਤਾਂ : ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਸੋਨੇ ਤੇ ਚਾਂਦੀ ਦੇ ਕਾਰੋਬਾਰ ਨਾਲ ਕਰੀਬ 1 ਲੱਖ ਤੋਂ ਉੱਪਰ ਕਾਰੋਬਾਰੀ ਜੁੜੇ ਹੋਏ ਹਨ। ਇਸ ਤੋਂ ਇਲਾਵਾ 4 ਲੱਖ ਤੋਂ ਉੱਪਰ ਸੋਨੇ ਤੇ ਚਾਂਦੀ ਦੇ ਕਾਰੀਗਰ ਇਸ ਕਾਰੋਬਾਰ ਨਾਲ ਜੁੜੇ ਹੋਏ ਹਨ। ਪਰ ਭਾਰਤ ਸਰਕਾਰ ਵੱਲੋਂ ਬੰਦ ਕੀਤੇ ਵੀਜ਼ੇ, ਜਿੱਥੇ ਕਾਰੋਬਾਰੀਆਂ ਤੇ ਆਮ ਲੋਕਾਂ ਵਿੱਚ ਖਟਾਸ ਪੈਦਾ ਕਰਨਗੇ, ਉੱਥੇ ਹੀ ਵਿਦੇਸ਼ ਤੋਂ ਭਾਰਤ ਆ ਕੇ ਵਿਆਹ ਕਰਵਾਉਣ ਦੇ ਇੱਛੁਕ ਨੌਜਵਾਨਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ।

ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਅਪੀਲ : ਅਖਿਲ ਭਾਰਤੀਅ ਸਵਰਨਕਾਰ ਸੰਘ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਕਿ ਕੈਨੇਡਾ ਅਤੇ ਰਿਸ਼ਤਿਆਂ ਵਿੱਚ ਸੁਧਾਰ ਕੀਤਾ ਜਾਵੇ ਤਾਂ ਜੋ ਇਸ ਦਾ ਅਸਰ ਭਾਰਤ ਦੇ ਕਾਰੋਬਾਰ ਉੱਤੇ ਵੇਖਣ ਨੂੰ ਨਾ ਮਿਲ ਸਕੇ। ਕਿਉਂਕਿ ਲੱਖਾਂ ਲੋਕ ਇਨ੍ਹਾਂ ਸਬੰਧਾਂ ਕਾਰਨ ਪ੍ਰਭਾਵਿਤ ਹੋਣਗੇ ਅਤੇ ਕਰੋੜਾਂ ਰੁਪਿਆ ਜੋ ਸਰਕਾਰ ਵੱਲੋਂ ਟੈਕਸ ਦੇ ਰੂਪ ਵਿੱਚ ਲਿਆ ਜਾਣਾ ਸੀ, ਉਸ ਦਾ ਵੀ ਨੁਕਸਾਨ ਹੋਵੇਗਾ।

Last Updated : Sep 27, 2023, 12:59 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.