ਖੰਨਾ: ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਵੱਖ-ਵੱਖ ਕਲਾਸਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿੱਚ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਵਿਦਿਆਰਥੀਆਂ ਨੇ ਖ਼ੂਬ ਮੱਲਾਂ ਮਾਰੀਆਂ ਹਨ। ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਬੀਤੇ ਦਿਨੀਂ ਬੀ.ਸੀ.ਏ. ਭਾਗ ਪਹਿਲਾ (ਸਮੈਸਟਰ ਪਹਿਲਾ) ਵਿੱਚੋਂ ਮੋਹਿਵ ਪਾਠਕ ਨੇ 77.25 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ, ਜਸਪ੍ਰੀਤ ਕੌਰ ਅਤੇ ਕੋਮਲਪ੍ਰੀਤ ਕੌਰ ਸੋਹੀ ਨੇ 75 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ 'ਤੇ ਦੂਜਾ ਅਤੇ ਨੇਹਾ ਕੁਮਾਰੀ ਨੇ 67.25 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
ਇਸੇ ਪ੍ਰਕਾਰ ਬੀ.ਸੀ.ਏ. ਭਾਗ ਤੀਜਾ (ਸਮੈਸਟਰ ਪੰਜਵਾਂ) ਵਿੱਚੋਂ ਹਰਜੋਤ ਕੌਰ ਨੇ 79 ਫ਼ੀਸਦੀ, ਅਮਨਜੋਤ ਕੌਰ ਨੇ 78 ਫ਼ੀਸਦੀ ਅਤੇ ਵਿਸ਼ਾਖਾ ਨੇ 77.75 ਫ਼ੀਸਦੀ਼ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ। ਬੀ.ਕਾਮ ਭਾਗ ਪਹਿਲਾ (ਸਮੈਸਟਰ ਪਹਿਲਾ) ਵਿੱਚੋਂ ਹੀਨਾ ਰਾਣੀ ਨੇ 75.62 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਗੁਰਜੋਤ ਕੌਰ ਨੇ 74.53 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਜਸਪ੍ਰੀਤ ਕੌਰ ਨੇ 74.37 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਬੀ.ਕਾਮ. ਭਾਗ ਤੀਜਾ (ਸਮੈਸਟਰ ਪੰਜਵਾਂ) ਵਿੱਚੋਂ ਹਰਲੀਨ ਕੌਰ ਨੇ 84.33 ਫ਼ੀਸਦੀ, ਗੁਰਲੀਨ ਕੌਰ ਨੇ 82.66 ਫ਼ੀਸਦੀ, ਰੂਬੀ ਅਤੇ ਤਨੀਸ਼ਾ ਆਨੰਦ ਨੇ ਸਾਂਝੇ ਤੌਰ 'ਤੇ 82.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ।
ਬੀ.ਐਸ.ਸੀ. ਭਾਗ ਦੂਜਾ (ਸਮੈਸਟਰ ਤੀਜਾ) ਵਿੱਚੋਂ ਅਮਨਪ੍ਰੀਤ ਕੌਰ ਨੇ 87.79 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਪੂਜਾ ਤਿਵਾੜੀ ਨੇ 75.93 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਸਿਮਰਨਜੀਤ ਕੌਰ ਨੇ 72.18 ਫ਼ੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਬੀ.ਐਸ.ਸੀ. ਭਾਗ ਤੀਜਾ (ਸਮੈਸਟਰ ਪੰਜਵਾਂ) 'ਚੋਂ ਵਿਸ਼ਾਲੀ ਗੋਇਲ ਨੇ 85.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਦਿਵਿਆ ਨੇ 84 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ, ਅੰਜਲੀ ਅਤੇ ਮਨਪ੍ਰੀਤ ਕੌਰ ਨੇ 76.72 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਲ ਕੀਤਾ ਹੈ।
ਕਾਲਜ ਦੇ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਾਲ ਵੀ ਕਾਲਜ ਦੇ ਨਤੀਜੇ ਸ਼ਾਨਦਾਰ ਰਹੇ ਹਨ। ਕਾਲਜ ਪ੍ਰਿੰਸੀਪਲ ਡਾ.ਨਰਿੰਦਰ ਸਿੰਘ ਸਿੱਧੂ ਨੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਵਿਸ਼ੇਸ਼ ਕਰਕੇ ਅਧਿਆਪਕਾਂ ਨੂੰ ਵਧਾਈ ਦਿੱਤੀ, ਜਿਨ੍ਹਾ ਦੀ ਸਾਂਝੀ ਮਿਹਨਤ ਸਦਕਾ ਸ਼ਾਨਦਾਰ ਨਤੀਜੇ ਪ੍ਰਾਪਤ ਹੋਏ।