ਲੁਧਿਆਣਾ: ਸੂਬੇ ’ਚ ਲੁੱਟ-ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਦਾ ਮਾਮਲਾ ਜਗਰਾਉਂ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਟਰਾਲੀ ਚਾਲਕ ਨੂੰ ਕੁਝ ਲੁਟੇਰਿਆਂ ਨੇ ਗੋਲੀ ਮਾਰ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਮਿਲੀ ਜਾਣਕਾਰੀ ਮੁਤਾਬਿਕ ਦੋ ਨੌਜਵਾਨ ਮੋਟਰਸਾਈਕਲ ’ਤੇ ਆਏ ਅਤੇ ਟਰੈਕਟਰ ਚਾਲਕ ਤੋਂ ਪੈਸੇ ਮੰਗਣ ਲੱਗੇ। ਇਸ ਤੋਂ ਬਾਅਦ ਲੁਟੇਰਿਆਂ ਨੇ ਚਾਲਕ ਕੋਲੋਂ 500 ਰੁਪਏ ਲਏ ਤੇ ਫਿਰ ਉਸਦੀ ਪਿੱਠ ’ਤੇ ਗੋਲੀ ਮਾਰ ਕੇ ਫ਼ਰਾਰ ਹੋ ਗਏ।
ਮਾਮਲੇ ਦੀ ਕੀਤੀ ਜਾ ਰਹੀ ਹੈ ਕਾਰਵਾਈ
ਉਧਰ, ਪੁਲਿਸ ਵੱਲੋਂ ਜ਼ਖਮੀ ਹੋਏ ਨੌਜਵਾਨ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਹੈ। ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮੁਲਜ਼ਮਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜੋ: ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨਾਂ ਵੱਲੋਂ ਮਨਾਇਆ ਜਾ ਰਿਹਾ ਕਾਲਾ ਦਿਵਸ
ਮੁਲਜ਼ਮਾਂ ਖਿਲਾਫ ਕੀਤੀ ਜਾਵੇ ਸਖਤ ਕਾਰਵਾਈ
ਇਸ ਮਾਮਲੇ ’ਤੇ ਪੀੜਤ ਦਾ ਭਰਾ ਜੋ ਕਿ ਜਗਰਾਉਂ ਤਹਿਸੀਲ ਵਿਖੇ ਐਸਡੀਐਮ ਦਾ ਰੀਡਰ ਵੱਜੋ ਸੇਵਾਵਾਂ ਨਿਭਾ ਰਿਹਾ ਹੈ, ਨੇ ਜਾਣਕਾਰੀ ਦਿੰਦਿਆ ਕਿਹਾ ਕਿ ਉਸਦੇ ਭਰਾ ਨਾਲ ਜੋ ਵੀ ਕੁਝ ਵਾਪਰਿਆ ਹੈ ਉਹ ਬਹੁਤ ਹੀ ਮਾੜਾ ਵਾਪਰਿਆ ਹੈ।
ਉਨ੍ਹਾਂ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਪੁਲਿਸ ਮਾਮਲੇ 'ਚ ਜਲਦ ਤੋਂ ਜਲਦ ਕਾਰਵਾਈ ਕਰੇ। ਨਾਲ ਹੀ ਮੁਲਜ਼ਮਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਫਿਲਹਾਲ ਉਸਦੇ ਭਰਾ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ ਜਿੱਥੇ ਉਸਦਾ ਇਲਾਜ ਚਲ ਰਿਹਾ ਹੈ।