ਲੁਧਿਆਣਾ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਚਰਨਜੀਤ ਸਿੰਘ ਅਟਵਾਲ ਦੀ ਧਰਮ ਪਤਨੀ (Charanjit Atwals religious wife passed away) ਦਾ ਬੀਤੇ ਦਿਨੀਂ ਲੁਧਿਆਣਾ ਦੇ ਵਿੱਚ ਹੀ ਦਿਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਲੁਧਿਆਣਾ ਵਿਖੇ ਅਟਵਾਲ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ।
ਇਸ ਦੌਰਾਨ ਲੁਧਿਆਣਾ ਅਕਾਲੀ ਦਲ ਦੀ ਲੀਡਰਸ਼ਿਪ ਵੀ ਇਸ ਮੌਕੇ ਉੱਤੇ ਮੌਜੂਦ ਰਹੀ ਸੁਖਬੀਰ ਬਾਦਲ ਨੇ ਪਰਿਵਾਰ ਨਾਲ ਬੈਠਕੇ ਗੱਲਬਾਤ ਕੀਤੀ (Sukhbir Badal sat and talked with the family) ਅਤੇ ਚਰਨਜੀਤ ਸਿੰਘ ਅਟਵਾਲ ਦੇ ਨਾਲ ਵੀ ਕਾਫੀ ਦੇਰ ਤੱਕ ਗੱਲਬਾਤ ਕੀਤੀ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਪਰਿਵਾਰ ਤੇ ਦੁੱਖ ਆਇਆ ਹੈ ਲੰਮੇਂ ਸਮੇਂ ਤੋਂ ਚਰਨਜੀਤ ਸਿੰਘ ਅਟਵਾਲ ਅਕਾਲੀ ਦਲ ਦੇ ਨਾਲ ਜੁੜੇ ਰਹੇ ਹਨ ਕਦੇ ਅਜਿਹੀ ਦੁੱਖ ਦੀ ਘੜੀ ਦੇ ਵਿਚ ਉਹ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਹਨ।
ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਦੇ ਵਿੱਚ ਸਾਰਿਆਂ ਦਾ ਇਕੱਠੇ ਹੋਣਾ ਜ਼ਰੂਰੀ ਹੈ ਇਸ ਕਰਕੇ ਉਹ ਚਰਨਜੀਤ ਸਿੰਘ ਅਟਵਾਲ ਦੀ ਰਿਹਾਇਸ਼ ਉੱਤੇ ਪਹੁੰਚੇ ਹਨ ਹਾਲਾਂਕਿ ਇਸ ਦੌਰਾਨ ਹੁਸ਼ਿਆਰਪੁਰ ਮਾਮਲੇ ਦੇ ਵਿੱਚ ਸੁਖਬੀਰ ਬਾਦਲ ਨੂੰ ਰਾਹਤ ਮਿਲਣ ਸਬੰਧੀ ਪੁੱਛੇ ਸਵਾਲ ਉੱਤੇ ਉਨ੍ਹਾਂ ਕੁਝ ਵੀ ਕਹਿਣ ਤੋਂ ਇਨਕਾਰ ਕੀਤਾ ।
ਇਹ ਵੀ ਪੜ੍ਹੋ: ਕਰੋੜਾਂ ਦੀ ਲਾਗਤ ਨਾਲ ਬਣੇ ਹਸਪਤਾਲ ਦਾ ਸੀਐੱਮ ਮਾਨ ਨੇ ਕੀਤਾ ਉਦਘਾਟਨ