ETV Bharat / state

ਪੰਜਾਬ ਸਰਕਾਰ ਨੂੰ ਨਾਜਾਇਜ਼ ਸ਼ਰਾਬ ਮਾਮਲੇ 'ਚ SC ਤੋਂ ਝਾੜ ਪਵਾਉਣ ਵਾਲੇ ਤਰਸੇਮ ਜੋਧਾਂ ਨੇ ਦੱਸੇ ਕਾਰਨ

author img

By

Published : Dec 6, 2022, 10:51 PM IST

ਮਾਣਯੋਗ ਸੁਪਰੀਮ ਕੋਰਟ ਵੱਲੋਂ ਬੀਤੇ ਦਿਨੀਂ ਪੰਜਾਬ ਸਰਕਾਰ ਨੂੰ ਨਸ਼ਿਆਂ ਦੇ ਮੁੱਦੇ 'ਤੇ ਝਾੜ ਪਾਈ ਗਈ ਹੈ। ਜਸਟਿਸ ਐਨ ਆਰ ਸ਼ਾਹ ਅਤੇ ਰਵੀ ਕੁਮਾਰ ਵੱਲੋਂ ਪੰਜਾਬ ਸਰਕਾਰ 'ਤੇ ਤਿੱਖੀ ਟਿੱਪਣੀ ਕੀਤੀ ਗਈ ਕਿ ਪੰਜਾਬ ਦੇ ਵਿਚ ਡਰੱਗਸ ਅਤੇ ਨਾਜਾਇਜ਼ ਸ਼ਰਾਬ ਦਾ ਮੁੱਦਾ ਬੇਹੱਦ ਗੰਭੀਰ ਹੈ ਪਰ ਪੰਜਾਬ ਸਰਕਾਰ ਇਸ ਮੁੱਦੇ ਤੇ ਗੰਭੀਰ ਨਹੀਂ।

ਪੰਜਾਬ ਸਰਕਾਰ ਨੂੰ ਨਾਜਾਇਜ਼ ਸ਼ਰਾਬ ਮਾਮਲੇ 'ਚ SC ਤੋਂ ਝਾੜ ਪਵਾਉਣ ਵਾਲੇ ਤਰਸੇਮ ਜੋਧਾਂ ਨੇ ਦੱਸੇ ਕਾਰਨ
ਪੰਜਾਬ ਸਰਕਾਰ ਨੂੰ ਨਾਜਾਇਜ਼ ਸ਼ਰਾਬ ਮਾਮਲੇ 'ਚ SC ਤੋਂ ਝਾੜ ਪਵਾਉਣ ਵਾਲੇ ਤਰਸੇਮ ਜੋਧਾਂ ਨੇ ਦੱਸੇ ਕਾਰਨ

ਲੁਧਿਆਣਾ: ਮਾਣਯੋਗ ਸੁਪਰੀਮ ਕੋਰਟ ਵੱਲੋਂ ਬੀਤੇ ਦਿਨੀਂ ਪੰਜਾਬ ਸਰਕਾਰ ਨੂੰ ਨਾਜਾਇਜ਼ ਸ਼ਰਾਬ ਮਾਮਲੇ 'ਚ ਝਾੜ ਪਾਈ ਗਈ ਹੈ। ਦਰਅਸਲ ਇਸ ਪੂਰੇ ਮਾਮਲੇ ਦੇ ਵਿਚ ਸੁਪਰੀਮ ਕੋਰਟ ਨੇ ਇਕ ਪਟੀਸ਼ਨ ਉਤੇ ਸੁਣਵਾਈ ਕਰਦਿਆਂ ਇਹ ਝਾੜ ਪਾਈ ਸੀ ਅਤੇ ਇਹ ਪਟੀਸ਼ਨ ਕਿਸੇ ਹੋਰ ਨੇ ਨਹੀਂ ਸਗੋਂ ਸੀਪੀਐਮ (CPI) ਦੇ ਸਾਬਕਾ ਐਮਐਲਏ ਰਹੇ ਤਰਸੇਮ ਜੋਧਾਂ ਵੱਲੋਂ ਪਾਈ ਗਈ ਸੀ।

ਪੰਜਾਬ ਪੁਲਿਸ ਨੂੰ ਸੁਪਰੀਮ ਕੋਰਟ ਦੀ ਝਾੜ: ਇਸ ਬਾਰੇ ਉਨ੍ਹਾਂ ਈਟੀਵੀ ਭਾਰਤ ਨਾਲ ਖਾਸ਼ ਗੱਲਬਾਤ ਕੀਤੀ ਅਤੇ ਇਸ ਪੂਰੇ ਮਾਮਲੇ ਦਾ ਖੁਲਾਸਾ ਕੀਤਾ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੀ ਤਰੀਕ 11 ਦਸੰਬਰ ਪੈ ਗਈ ਹੈ ਜਿਸ ਉਤੇ ਸਰਕਾਰ ਵੱਲੋਂ ਅਤੇ ਪੰਜਾਬ ਪੁਲਿਸ ਨੂੰ ਵੀ ਝਾੜ ਪਾਈ ਜਾਵੇਗੀ ਅਤੇ ਉਨ੍ਹਾਂ ਦੀ ਜਵਾਬ-ਤਲਬੀ ਕੀਤੀ ਜਾਵੇਗੀ। ਤਰਸੇਮ ਜੋਧਾਂ ਨੇ ਕਿਹਾ ਕਿ ਪਹਿਲਾਂ ਉਨਾਂ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਸੀ। ਦੋ ਸਾਲ ਪਹਿਲਾਂ ਪੰਜਾਬ ਦੇ ਹਾਈ ਕੋਰਟ ਨੇ ਪਟੀਸ਼ਨ ਇਹ ਕਹਿ ਕੇ ਰੱਦ ਕਰ ਦਿੱਤੀ ਸੀ ਕਿ ਪੰਜਾਬ ਪੁਲਿਸ ਨੇ ਇਸ ਉਤੇ ਕੰਮ ਕਰ ਰਹੀ ਹੈ ਪਰ ਉਨ੍ਹਾਂ ਨੇ ਇਸ ਦਾ ਮੁੱਦਾ ਸਹੀ ਦੱਸਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਦੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਅਤੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ।

ਸੁਪਰੀਮ ਕੋਰਟ ਨੇ ਚਿੰਤਾ ਜਾਹਰ ਕੀਤੀ: ਪੰਜਾਬ ਦੇ ਵਿੱਚ ਦਿਨ ਪ੍ਰਤੀ ਦਿਨ ਹਲਾਤ ਖਰਾਬ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਜਾਇਜ ਸ਼ਰਾਬ ਸ਼ਰੇਆਮ ਵਿਕ ਰਹੀ ਹੈ ਭੱਠੀਆਂ ਉਤੇ ਕੋਈ ਕਾਰਵਾਈ ਨਹੀਂ ਹੋ ਰਹੀ ਨਸ਼ਾ ਵੇਚਣ ਵਾਲੇ ਕਿੰਗਪਿੰਨ ਹਾਲੇ ਵੀ ਖੁੱਲੇ ਆਮ ਘੁੰਮ ਰਹੇ ਹਨ ਜਿਸ ਕਰਕੇ ਇਹ ਸਾਰਾ ਮੁੱਦਾ ਸੁਪਰੀਮ ਕੋਰਟ ਅੱਗੇ ਰੱਖਿਆ ਗਿਆ ਤਾਂ ਉਨ੍ਹਾਂ ਨੇ ਇਸ ਤੇ ਚਿੰਤਾ ਜ਼ਾਹਰ ਕੀਤੀ ਹੈ।

ਪੁਲਿਸ ਪ੍ਰਸ਼ਾਸਨ ਦੀ ਤਸਕਰਾਂ ਨਾਲ ਮਿਲੀਭੁਗਤ?: ਤਰਸੇਮ ਜੋਧਾਂ ਨੇ ਕਿਹਾ ਕਿ ਸਾਡੇ ਸਮੇਂ ਦੇ ਵਿੱਚ ਵਿਧਾਇਕ ਮੰਤਰੀ ਲੋਕਾਂ ਦੀ ਸੇਵਾ ਕਰਦੇ ਸਨ ਪਰ ਹੁਣ ਸਭ ਤੋਂ ਉਪਰ ਪੈਸਾ ਹੈ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਵੀ ਸਰਕਾਰ ਅਤੇ ਲੀਡਰਾਂ ਦੀ ਕਠਪੁਤਲੀ ਬਣ ਜਾਂਦੀ ਹੈ ਉਨ੍ਹਾਂ ਕਿਹਾ ਕਿ ਕਈ ਪੁਲਿਸ ਦੇ ਅਫਸਰ ਇਮਾਨਦਾਰ ਹਨ ਪਰ ਉਨ੍ਹਾਂ ਨੂੰ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸਾਸ਼ਨ ਕੋਲ ਇਸਦੇ ਵਿਚ ਮਿਲਿਆ ਹੋਇਆ ਹੈ ਇਸ ਕਰਕੇ ਜਮੀਨੀ ਪੱਧਰ ਉਤੇ ਕੰਮ ਨਹੀਂ ਹੋ ਰਿਹਾ ਹੈ।ਇਹ ਬਹੁਤ ਚਿੰਤਾ ਦਾ ਵਿਸ਼ਾ ਹੈ।

ਸੀਬੀਆਈ ਕਰੇ ਜਾਂਚ : ਉਨ੍ਹਾਂ ਕਿਹਾ ਕਿ ਇਸ ਤੇ ਕਾਰਵਾਈ ਹੋਣੀ ਚਾਹੀਦੀ ਹੈ ਪਟੀਸ਼ਨ ਕਰਤਾ ਨੇ ਇਹ ਵੀ ਮੰਗ ਕੀਤੀ ਕਿ ਪੰਜਾਬ ਦੇ ਵਿੱਚ ਜੋ ਨਸ਼ੇ ਦਾ ਗੋਰਖ ਧੰਦਾ ਚੱਲ ਰਿਹਾ ਹੈ ਉਸ ਵਿੱਚ ਕਿਹੜੇ ਵੱਡੇ ਮਗਰਮੱਛ ਹਨ ਇਸ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਚਾਹੀਦੀ ਹੈ ਅਤੇ ਨਾਲ ਹੀ ਇਸ ਉਤੇ ਕੋਰਟ ਵੀ ਨਿਗਰਾਨੀ ਹੋਣੀ ਚਾਹੀਦੀ ਹੈ ਤਾਂ ਜੋ ਪਾਰਦਰਸ਼ੀ ਢੰਗ ਦੇ ਨਾਲ ਇਸ ਦੀ ਜਾਂਚ ਹੋ ਸਕੇ ਅਤੇ ਵੱਡੇ ਮਗਰਮੱਛ ਸਲਾਖਾਂ ਪਿੱਛੇ ਜਾ ਸਕਣ।

ਕੀ ਅਫ਼ਸਰਸ਼ਾਹੀ ਭਾਰੂ ਹੈ: ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਿਸਾਨ ਅੰਦੋਲਨ ਦੇ ਵਿੱਚ ਕਿਸਾਨ ਇਕਜੁੱਟ ਹੋਏ ਸਨ ਇਸ ਤਰ੍ਹਾਂ ਆਮ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ਼ ਇਕਜੁੱਟ ਹੋਣਾ ਪਵੇਗਾ ਉਹਨਾਂ ਕਿਹਾ ਕਿ ਨਜਾਇਜ਼ ਸ਼ਰਾਬ ਦੀਆਂ ਭੱਠੀਆਂ ਬਿਨਾਂ ਰਾਜਨੀਤਿਕ ਸ਼ਹਿ ਦੇ ਨਹੀਂ ਚੱਲ ਸਕਦੀਆਂ ਇਸ ਕਰਕੇ ਇਸ ਪਿੱਛੇ ਕਿਸ ਦਾ ਹੱਥ ਹੈ ਉਨ੍ਹਾਂ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ ਹੁਣ ਆਮ ਆਦਮੀ ਪਾਰਟੀ ਦੇ ਨਾਲ ਪਿਛਲੀਆਂ ਸਰਕਾਰਾਂ ਉਤੇ ਵੀ ਸਵਾਲ ਖੜੇ ਕੀਤੇ ਅਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਤੋਂ ਛੁਟਕਾਰੇ ਲਈ ਆਮ ਆਦਮੀ ਪਾਰਟੀ ਨੂੰ ਸੱਤਾ ਦੇ ਵਿੱਚ ਲਿਆਂਦਾ ਗਿਆ ਸੀ ਪਰ ਇਹਨਾਂ ਤੋਂ ਵੀ ਹੋਣ ਜ਼ਮੀਨੀ ਪੱਧਰ ਉਤੇ ਕੰਮ ਨਹੀਂ ਹੋ ਰਿਹਾ ਹੈ ਸਰਕਾਰ ਦੇ ਮੰਤਰੀਆਂ ਨੂੰ ਤਜਰਬਾ ਨਹੀਂ ਹੈ ਅਤੇ ਅਫ਼ਸਰਸ਼ਾਹੀ ਤੇ ਭਾਰੂ ਹੈ।

ਇਹ ਵੀ ਪੜ੍ਹੋ:- ਸੁਪਰੀਮ ਕੋਰਟ ਨੇ ਸ਼ਰਾਬ ਮਾਫੀਆ ਦੇ ਖਿਲਾਫ ਕਾਰਵਾਈ ਵਿੱਚ ਪੰਜਾਬ ਸਰਕਾਰ ਨੂੰ ਆਖਿਆ "ਸੁਸਤ"

ETV Bharat Logo

Copyright © 2024 Ushodaya Enterprises Pvt. Ltd., All Rights Reserved.