ETV Bharat / state

ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਵਧਿਆ, ਲੁਧਿਆਣਾ ਦੇ ਪਿੰਡਾਂ 'ਚ ਪਾਣੀ ਦੀ ਮਾਰ, ਦੇਖੋ ਕਿਹੋ ਜਿਹੇ ਬਣ ਰਹੇ ਹਾਲਾਤ

ਤੇਜ਼ ਮੀਂਹ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਇਸ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਕਈ ਪਿੰਡਾਂ ਵਿੱਚ ਪਾਣੀ ਦੀ ਮਾਰ ਪੈ ਰਹੀ ਹੈ। ਹਲਕਾ ਸਾਹਨੇਵਾਲ ਤੋਂ ਵਿਧਾਇਕ ਨੇ ਪਿੰਡਾਂ ਦਾ ਦੌਰਾ ਕੀਤਾ ਹੈ।

The water level of Sutlej river increased, water reached the village of Ludhiana
ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਵਧਿਆ, ਲੁਧਿਆਣਾ ਦੇ ਪਿੰਡਾਂ 'ਚ ਪਾਣੀ ਦੀ ਮਾਰ, ਦੇਖੋ ਕਿਹੋ ਜਿਹੇ ਬਣ ਰਹੇ ਹਾਲਾਤ
author img

By

Published : Jul 9, 2023, 8:03 PM IST

ਹਲਕਾ ਸਾਹਨੇਵਾਲ ਤੋਂ ਵਿਧਾਇਕ ਜਾਣਕਾਰੀ ਦਿੰਦੇ ਹੋਏ।

ਲੁਧਿਆਣਾ: ਪੰਜਾਬ ਭਾਰਤ ਵਿੱਚ ਬੀਤੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਹੜ੍ਹ ਜਿਹੇ ਹਾਲਾਤ ਪੈਦਾ ਹੋ ਗਏ ਹਨ, ਜਿਸ ਕਰਕੇ ਪੰਜਾਬ ਸਰਕਾਰ ਵੱਲੋਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਨਾਲ ਹੀ ਮਦਦ ਲਈ ਹੈਲਪ ਲਾਈਨ ਨੰਬਰ ਵੀ ਜਾਰੀ ਕਰ ਦਿੱਤੇ ਗਏ ਹਨ। ਇਹੀ ਨਹੀਂ ਸਾਰੇ ਹੀ ਵਿਧਾਇਕਾਂ ਅਤੇ ਅਫਸਰਾਂ ਦੀ ਡਿਊਟੀਆਂ ਲਗਾਈਆਂ ਗਈਆਂ ਹਨ ਕਿ ਉਹ ਆਪੋ ਆਪਣੇ ਇਲਾਕਿਆ ਦੇ ਵਿੱਚ ਨਜ਼ਰਸਾਨੀ ਰਹਿਣਗੇ। ਉਧਰ ਸਤਲੁਜ ਦਰਿਆ ਦੇ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ ਹਾਲਾਂਕਿ ਫਿਲਹਾਲ ਉਹ ਖਤਰੇ ਦੇ ਨਿਸ਼ਾਨ ਤੋਂ ਥੋੜ੍ਹਾ ਹੇਠਾਂ ਹੈ ਪਰ ਜੇਕਰ ਇਸੇ ਤਰ੍ਹਾਂ ਮੀਂਹ ਜਾਰੀ ਰਿਹਾ ਤਾਂ ਭਾਖੜਾ ਤੋਂ ਪਾਣੀ ਛੱਡਣ ਤੋਂ ਬਾਅਦ ਸਤਲੁਜ ਦਰਿਆ ਦਾ ਪਾਣੀ ਦਾ ਪੱਧਰ ਹੋਰ ਵਧ ਜਾਵੇਗਾ।

ਵਿਧਾਇਕ ਨੇ ਲਿਆ ਪਿੰਡਾ ਦਾ ਜਾਇਜਾ : ਸਾਹਨੇਵਾਲ ਹਲਕੇ ਦੇ ਕਈ ਪਿੰਡਾਂ ਦੇ ਵਿੱਚ ਦੂਰ ਦਰਿਆ ਦੇ ਨੇੜੇ ਲਗਦੇ ਹਨ, ਉਥੇ ਪਾਣੀ ਦੀ ਮਾਰ ਪਈ ਹੈ, ਸਾਹਨੇਵਾਲ ਤੋਂ ਹਲਕੇ ਦੇ ਵਿਧਾਇਕ ਹਰਦੀਪ ਸਿੰਘ ਵੱਲੋਂ ਅੱਜ ਆਪਣੇ ਇਲਾਕੇ ਦਾ ਦੌਰਾ ਕੀਤਾ ਗਿਆ ਅਤੇ ਦਰਿਆ ਦੇ ਨੇੜੇ ਤੇੜੇ ਦੇ ਪਿੰਡਾਂ ਦਾ ਜਾਇਜ਼ਾ ਲਿਆ ਗਿਆ। ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਗਈ ਅਤੇ ਸਤਲੁਜ ਦਰਿਆ ਦੇ ਵਿੱਚ ਵੱਧ ਰਹੇ ਪਾਣੀ ਦੇ ਪੱਧਰ ਦਾ ਵੀ ਮੁਲਾਂਕਣ ਕੀਤਾ ਗਿਆ ਅਤੇ ਨਾਲ ਹੀ ਨਹਿਰੀ ਵਿਭਾਗ ਦੇ ਨੁਮਾਇੰਦੇ ਅਤੇ ਦੇ ਨਾਲ ਵੀ ਐੱਮਐੱਲਏ ਵੱਲੋਂ ਗੱਲਬਾਤ ਕੀਤੀ ਗਈ। ਅਫ਼ਸਰਾਂ ਨੂੰ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਅਤੇ 24 ਘੰਟੇ ਤੈਨਾਤ ਰਹਿਣ ਲਈ ਕਿਹਾ ਹੈ।

ਸਾਹਨੇਵਾਲ ਦੇ ਐੱਮਐੱਲਏ ਹਰਦੀਪ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਆਪੋ ਆਪਣੇ ਹਲਕਿਆਂ ਦੇ ਵਿਚ ਲਗਾਤਾਰ ਜਾਇਜ਼ਾ ਲੈਣ ਅਤੇ ਲੋਕਾਂ ਨਾਲ ਗੱਲਬਾਤ ਕਰਨ ਲਈ ਕਿਹਾ ਗਿਆ ਹੈ, ਜਿਸ ਕਰਕੇ ਉਹ ਅਫ਼ਸਰਾਂ ਦੀਆਂ ਡਿਊਟੀਆਂ ਨਿਰਧਾਰਿਤ ਕਰ ਰਹੇ ਹਨ ਅਤੇ ਨਾਲ ਹੀ ਇਹ ਲਾਜ਼ਮੀ ਕਰ ਰਹੇ ਹਨ ਕਿ ਕਿਸੇ ਵੀ ਕਿਸਾਨ ਨੂੰ ਜੇਕਰ ਪਾਣੀ ਦੀ ਸਮੱਸਿਆ ਆ ਰਹੀ ਹੈ ਜਾਂ ਫਿਰ ਕਿਸੇ ਇਲਾਕੇ ਦੇ ਚ ਪਾਣੀ ਦੀ ਮਾਰ ਪਈ ਹੈ ਤਾਂ ਹੈਲਪਲਾਈਨ ਨੰਬਰ ਉੱਤੇ ਤੁਰੰਤ ਫੋਨ ਕਰਕੇ ਜਾਣਕਾਰੀ ਸਾਝੀ ਕਰੋ।

ETV Bharat Logo

Copyright © 2024 Ushodaya Enterprises Pvt. Ltd., All Rights Reserved.