ਲੁਧਿਆਣਾ: ਪੰਜਾਬ ਕਾਂਗਰਸ (Punjab Congress) ਦੀ ਅਕਸਰ ਹੀ ਰੀਤ ਰਹੀ ਹੈ ਕਿ ਚੋਣਾਂ ਤੋਂ ਪਹਿਲਾਂ ਆਪਸ ਦੇ ਵਿੱਚ ਖਾਨਾਜੰਗੀ ਸ਼ੁਰੂ ਹੋ ਜਾਂਦੀ ਹੈ। ਹੁਣ ਮੁੜ ਤੋਂ ਪ੍ਰਤਾਪ ਸਿੰਘ ਬਾਜਵਾ ਅਤੇ ਨਵਜੋਤ ਸਿੰਘ ਸਿੱਧੂ ਬਠਿੰਡਾ ਦੇ ਵਿੱਚ ਕੀਤੀ ਗਈ ਰੈਲੀ ਨੂੰ ਲੈ ਕੇ ਆਹਮੋ-ਸਾਹਮਣੇ ਹਨ। ਜਿੱਥੇ ਇੱਕ ਪਾਸੇ ਪ੍ਰਤਾਪ ਸਿੰਘ ਬਾਜਵਾ ਨੇ ਨਵਜੋਤ ਸਿੱਧੂ ਨੂੰ ਸੰਜੀਦਗੀ ਵਿਖਾਉਣ ਦੀ ਸਲਾਹ ਦਿੱਤੀ ਹੈ ਉੱਥੇ ਹੀ ਅੱਜ ਨਵਜੋਤ ਸਿੰਘ ਸਿੱਧੂ ਵੱਲੋਂ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਪਲਟਵਾਰ ਕਰਦਿਆਂ ਕਈ ਸਵਾਲ ਖੜ੍ਹੇ ਕੀਤੇ ਗਏ ਨੇ। ਇੰਡੀਆ ਗਠਜੋੜ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਲਗਾਤਾਰ ਪ੍ਰਤਾਪ ਸਿੰਘ ਬਾਜਵਾ ਇਸ ਗਠਜੋੜ ਦਾ ਵਿਰੋਧ ਕਰ ਰਹੇ ਹਨ ਅਤੇ ਕੀ ਇਹ ਪਾਰਟੀ ਦੇ ਅਨੁਸ਼ਾਸਨ ਅਤੇ ਕੇਂਦਰੀ ਹਾਈ ਕਮਾਨ ਦੇ ਫੈਸਲੇ ਦਾ ਉਲੰਘਣਾ ਨਹੀਂ ਹੈ। ਦੂਜੇ ਪਾਸੇ ਪ੍ਰਤਾਪ ਸਿੰਘ ਬਾਜਵਾ ਨੇ ਇੱਥੋਂ ਤੱਕ ਕਹਿ ਦਿੱਤਾ ਜਦੋਂ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਸਨ ਉਦੋਂ ਕਾਂਗਰਸ ਦੀ 78 ਵਿਧਾਇਕਾਂ ਤੋਂ ਗਿਣਤੀ 18 ਤੱਕ ਰਹਿ ਗਈ।
ਸਿੱਧੂ ਧੜੇ ਨੇ ਚੁੱਕੇ ਸਵਾਲ: ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਨਾਲ ਉਸ ਦੇ ਧੜੇ ਅਤੇ ਕੁਝ ਕਾਂਗਰਸੀ ਆਗੂਆਂ ਨੇ ਵੀ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਨਰਾਜ਼ਗੀ ਜਾਹਿਰ ਕਰਦੇ ਹੋਏ ਕਿਹਾ ਹੈ ਕਿ ਉਹਨਾਂ ਨੂੰ ਕਾਂਗਰਸ ਦੇ ਪ੍ਰੋਗਰਾਮਾਂ ਵਿੱਚ ਨਵਜੋਤ ਸਿੰਘ ਸਿੱਧੂ ਦੇ ਨਾਲ ਨੇੜਤਾ ਹੋਣ ਕਰਕੇ ਨਹੀਂ ਸੱਦ ਰਹੇ । ਸਿੱਧੂ ਧੜੇ ਦੇ ਕਾਂਗਰਸੀ ਵਰਕਰਾਂ ਨੇ ਪ੍ਰਤਾਪ ਬਾਜਵਾ (Pratap Singh Bajwa) ਨੂੰ ਸਵਾਲ ਪੁੱਛੇ ਹਨ ਕਿ ਨਾ ਹੀ ਸਾਨੂੰ ਅਤੇ ਨਾ ਹੀ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦੇ ਸਮਾਗਮਾਂ 'ਚ ਸੱਦਿਆ ਜਾਂਦਾ ਹੈ। ਜੇ ਅਸੀਂ ਕਾਂਗਰਸ ਦੀ ਬਿਹਤਰੀ ਲਈ ਪਾਰਟੀ ਵਰਕਰਾਂ ਦੇ ਸੱਦੇ 'ਤੇ ਰੈਲੀ ਰੱਖ ਕੇ 8 ਹਜ਼ਾਰ ਤੋਂ ਉੱਤੇ ਇੱਕਠ ਕੀਤਾ ਤਾਂ ਸਾਡਾ ਹੌਸਲਾ ਵਧਾਉਣ ਦੀ ਬਜਾਏ ਸਾਨੂੰ ਮਾੜਾ ਕਿਉਂ ਕਿਹਾ ਜਾ ਰਿਹਾ ਹੈ। ਅਸੀਂ ਅਹੁਦੇਦਾਰ ਅਤੇ ਵਰਕਰ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਰੁੱਝੇ ਹੋਏ ਹਾਂ ਪਰ ਨਵਜੋਤ ਸਿੱਧੂ ਨਾਲ ਨੇੜਤਾ ਕਰਕੇ ਸਾਡੇ ਨਾਲ ਪਾਰਟੀ ਵਿੱਚ ਪੱਖਪਾਤ ਕਿਉਂ ਕੀਤਾ ਜਾ ਰਿਹਾ ਹੈ। ਅਸਲ 'ਚ ਦੁੱਖ ਇਸ ਗੱਲ ਦਾ ਹੈ ਕਿ ਵਰਕਰਾਂ ਨੂੰ ਮਾਣ ਸਤਿਕਾਰ ਅਤੇ ਨੁਮਾਇੰਦਗੀ ਨਹੀਂ ਮਿਲ ਰਹੀ ਅਤੇ ਜੇ ਕਿਸੇ ਸਿੱਧੂ ਵਰਗੇ ਲੀਡਰ ਨੇ ਵਰਕਰਾਂ ਦੀ ਬਾਂਹ ਫੜੀ ਹੈ ਤਾਂ ਕੁੱਝ ਲੀਡਰਾਂ ਨੂੰ ਇਹ ਗੱਲ ਚੁੱਭ ਕਿਉਂ ਰਹੀ ਹੈ। ਉਮੀਦ ਕਰਦੇ ਹਾਂ ਕਿ ਪੰਜਾਬ ਦੀ ਲੀਡਰਸ਼ਿਪ ਨਵਜੋਤ ਸਿੱਧੂ ਅਤੇ ਸਾਧਾਰਨ ਵਰਕਰਾਂ ਨਾਲ ਪੱਖਪਾਤ ਨਹੀਂ ਕਰੇਗੀ'
ਬਠਿੰਡਾ ਰੈਲੀ ਤੋਂ ਬਾਅਦ ਹੋਇਆ ਵਿਵਾਦ: ਦਰਅਸਲ ਇਹ ਪੂਰਾ ਵਿਵਾਦ ਨਵਜੋਤ ਸਿੰਘ ਸਿੱਧੂ ਵੱਲੋਂ ਬਠਿੰਡਾ ਦੇ ਵਿੱਚ ਇੱਕ ਰੈਲੀ ਕੀਤੇ ਜਾਣ ਤੋਂ ਬਾਅਦ ਸ਼ੁਰੂ ਹੋਇਆ ਹੈ, ਨਵਜੋਤ ਸਿੰਘ ਸਿੱਧੂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਿਲਾਫ ਤਾਂ ਆਪਣੀ ਭੜਾਸ ਕੱਢੀ ਹੀ ਗਈ ਪਰ ਨਾਲ ਹੀ ਉਹਨਾਂ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਵੀ ਮੰਚ ਤੋਂ ਬਿਆਨਬਾਜ਼ੀ ਕੀਤੀ। ਇਸ ਰੈਲੀ ਦੇ ਵਿੱਚ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਸਾਬਕਾ ਵਿਧਾਇਕ ਪਹੁੰਚੇ ਪਰ ਇਸ ਰੈਲੀ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਜ਼ਰ ਨਹੀਂ ਆਏ। ਨਵਜੋਤ ਸਿੰਘ ਸਿੱਧੂ ਨੇ ਰੈਲੀ ਦੌਰਾਨ ਵੱਡਾ ਇਕੱਠ ਕਰਕੇ ਆਪਣਾ ਸ਼ਕਤੀ ਪ੍ਰਦਰਸ਼ਨ ਕੀਤਾ ਤਾਂ ਜੋ ਉਹ ਹਾਈ ਕਮਾਨ ਦਾ ਧਿਆਨ ਆਪਣੇ ਵੱਲ ਆਕਰਸ਼ਿਤ ਕਰ ਸਕਣ ਪਰ ਨਾਲ ਹੀ ਇਹ ਰੈਲੀ ਕੀਤੇ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਆਪਸ ਦੇ ਵਿੱਚ ਹੀ ਦੋ ਧੜਿਆਂ ਦੇ ਅੰਦਰ ਫਿਰ ਤੋਂ ਵੱਡੀ ਹੋਈ ਵਿਖਾਈ ਦੇ ਰਹੀ ਹੈ। (Pratap Bajwa Vs Navjot Sidhu)
- Lehenga Ban In Gurudwara: ਆਨੰਦ ਕਾਰਜ ਵੇਲੇ ਲਾੜੀ ਦੇ ਲਹਿੰਗਾ ਪਾਉਣ 'ਤੇ ਰੋਕ, ਲਹਿੰਗਾ ਵਪਾਰੀਆਂ ਨੇ ਕਿਹਾ- ਵਪਾਰ 'ਤੇ ਅਸਰ, ਕੈਂਸਲ ਹੋ ਰਹੀਆਂ ਨੇ ਐਡਵਾਂਸ ਬੁਕਿੰਗਾਂ
- Punjab Bhands Culture: ਕਦੇ ਭੰਡ ਲਾਉਂਦੇ ਸੀ ਮਹਿਫਲਾਂ; ਅਲੋਪ ਹੋਇਆ ਵਿਰਸਾ, ਪਰ ਬਠਿੰਡਾ ਵਿਖੇ ਦੋ ਨੌਜਵਾਨ 'ਪੜੇ ਲਿਖੇ ਭੰਡ' ਦੇ ਨਾਮ ਤੋਂ ਮਸ਼ਹੂਰ
- Amritsar Police Encounter: ਐਨਕਾਊਂਟਰ 'ਚ ਮਾਰੇ ਗਏ ਗੈਂਗਸਟਰ ਦੇ ਪਿਤਾ ਨੇ ਕਿਹਾ- ਪੁੱਤ ਤੋਂ ਤੰਗ ਹੋ ਕੇ ਕੀਤਾ ਸੀ ਉਸ ਨੂੰ ਬੇਦਖਲ
ਪ੍ਰਤਾਪ ਬਾਜਵਾ ਦਾ ਬਿਆਨ: ਨਵਜੋਤ ਸਿੰਘ ਸਿੱਧੂ ਵੱਲੋਂ ਬਠਿੰਡਾ ਦੇ ਵਿੱਚ ਕੀਤੀ ਗਈ ਰੈਲੀ ਦੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਸਣੇ ਚਰਨਜੀਤ ਸਿੰਘ ਚੰਨੀ ਅਤੇ ਪ੍ਰਕਾਸ਼ ਸਿੰਘ ਬਾਦਲ ਉੱਤੇ ਸਵਾਲ ਖੜ੍ਹੇ ਕੀਤੇ ਜਾਣ ਨੂੰ ਲੈ ਕੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਹੋਇਆ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਸੀ ਕਿ ਉਹਨਾਂ ਨੂੰ ਥੋੜ੍ਹੀ ਜਿਹੀ ਹੀ ਸਮਝਦਾਰੀ ਦੇ ਨਾਲ ਬੋਲਣਾ ਚਾਹੀਦਾ ਹੈ। ਪ੍ਰਤਾਪ ਬਾਜਵਾ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਜਦੋਂ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਰਹੇ ਉਦੋਂ ਕਾਂਗਰਸ ਦੀਆਂ ਪੰਜਾਬ ਵਿੱਚ ਸੀਟਾਂ 78 ਤੋਂ 18 ਉੱਤੇ ਆ ਗਈਆਂ ਸਨ। ਉਹਨਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਬੇਨਤੀ ਕਰਦੇ ਹਾਂ ਕਿ ਉਹ ਪਾਰਟੀ ਕੈਡਰ ਦੇ ਨਾਲ ਚੱਲਣ, ਜੇਕਰ ਉਨ੍ਹਾਂ ਨੇ ਸ਼ਾਮਲ ਹੀ ਹੋਣਾ ਹੈ ਤਾਂ 21 ਅਤੇ 22 ਦਸੰਬਰ ਨੂੰ ਕਾਂਗਰਸ ਵੱਲੋਂ ਧਰਨਾ ਦਿੱਤਾ ਜਾਣਾ ਹੈ ਨਵਜੋਤ ਸਿੰਘ ਸਿੱਧੂ ਉੱਥੇ ਆ ਕੇ ਧਰਨੇ ਵਿੱਚ ਸ਼ਾਮਿਲ ਹੋਣ ਅਤੇ ਸੰਬੋਧਨ ਕਰਨ। ਉਹਨਾਂ ਕਿਹਾ ਕਿ ਇਸ ਤਰ੍ਹਾਂ ਵੱਖਰੀ ਸਟੇਜ ਨਹੀਂ ਲਗਾਉਣੀ ਚਾਹੀਦੀ ਸੀ। ਪ੍ਰਤਾਪ ਸਿੰਘ ਬਾਜਵਾ ਨੇ ਸਾਫ ਕਿਹਾ ਕਿ ਪਾਰਟੀ ਦੀ ਕਿਸੇ ਵੀ ਸਟੇਜ ਉੱਤੇ ਉਹਨਾਂ ਨੂੰ ਕਦੇ ਵੀ ਆਉਣ ਤੋਂ ਰੋਕਿਆ ਨਹੀਂ ਗਿਆ ਹੈ ਅਤੇ ਉਹਨਾਂ ਨੂੰ ਖੁੱਲ੍ਹਾ ਸੱਦਾ ਹੈ।