ਲੁਧਿਆਣਾ: ਸੋਸ਼ਲ ਮੀਡੀਆ 'ਤੇ ਲਗਾਤਾਰ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ਵਿੱਚ ਚੋਰ ਗੁਰਦੁਆਰਾ ਸਿੰਘ ਸਭਾ ਸਾਹਿਬ ਵਲੀਪੁਰ ਕਲਾਂ ਦੀ ਤੋਂ ਗੋਲਕ ਚੋਰੀ ਕਰਦੇ ਹੋਏ ਨਜ਼ਰ ਆ ਰਹੇ ਹਨ। ਇਹ ਚੋਰੀ ਦੀ ਘਟਨਾ ਦੀਆਂ ਸੀ.ਸੀ.ਟੀ.ਵੀ ਤਸਵੀਰਾਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੁਲਿਸ ਨੂੰ ਵੀ ਦਿੱਤੀਆਂ ਹਨ ਅਤੇ ਇੱਕ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ। ਦੱਸ ਦਈਏ ਕਿ ਸੀਸੀਟੀਵੀ ਤਸਵੀਰਾਂ ਵਿੱਚ ਤੁਸੀਂ ਖੁਦ ਵੇਖ ਸਕਦੇ ਓ ਕਿ ਚੋਰ ਕਿਸ ਤਰ੍ਹਾਂ ਗੋਲਕ ਵਿੱਚੋਂ ਪੈਸੇ ਚੋਰੀ ਕਰਕੇ ਲੈ ਕੇ ਜਾ ਰਹੇ ਹਨ।
ਨਸ਼ੇੜੀਆਂ ਨੇ ਗੁਰਦੁਆਰਾ ਸਾਹਿਬ ਜੀ ਦੀ ਗੋਲਕ ਨੂੰ ਬਣਾਇਆ ਨਿਸ਼ਾਨਾ: ਇਸ ਘਟਨਾ ਬਾਰੇ ਗੱਲਬਾਤ ਕਰਦਿਆਂ ਪਿੰਡ ਦੇ ਲੋਕਾਂ ਨੇ ਦੱਸਿਆ ਹੈ ਕਿ ਸਿਰਫ ਸਾਡੇ ਪਿੰਡ ਵਿੱਚ ਹੀ ਨਹੀਂ ਸਗੋਂ ਨੇੜੇ ਤੇੜੇ ਦੇ ਪਿੰਡਾਂ ਵਿੱਚ ਵੀ ਨਸ਼ੇੜੀਆਂ ਨੇ ਗੁਰਦੁਆਰਾ ਸਾਹਿਬ ਜੀ ਦੀ ਗੋਲਕ ਨੂੰ ਨਿਸ਼ਾਨਾ ਬਣਾਇਆ ਹੈ। ਇਸ ਦੌਰਾਨ ਹੀ ਫੋਨ ਉੱਤੇ ਗੱਲਬਾਤ ਕਰਦਿਆਂ ਪਿੰਡ ਵਲੀਪੁਰ ਕਲਾਂ ਦੇ ਵਸਨੀਕ ਦਵਿੰਦਰ ਸਿੰਘ ਨੇ ਕਿਹਾ ਕਿ ਇਹ ਨਸ਼ੇੜੀਆਂ ਦਾ ਕੰਮ ਹੈ, ਇਸ ਦੀ ਸ਼ਿਕਾਇਤ ਅਸੀਂ ਪੁਲਿਸ ਨੂੰ ਦੇ ਦਿੱਤੀ ਹੈ, ਪਰ ਕੈਮਰੇ ਦੀ ਫੁਟੇਜ ਸਾਹਮਣੇ ਆਉਣ ਦੇ ਬਾਵਜੂਦ ਵੀ ਚੋਰਾਂ ਦੀ ਸ਼ਨਾਖ਼ਤ ਨਹੀਂ ਹੋ ਸਕੀ ਹੈ।
- Border Retreat Ceremony: ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਰਿਟ੍ਰੀਟ ਸੈਰੇਮਨੀ ਦਾ ਬਦਲਿਆ ਸਮਾਂ, ਜਾਣ ਲਓ ਵਜ੍ਹਾ
- PM Narendra Modi 73th Birthday: ਅੱਜ ਹੈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ, ਤੁਸੀਂ ਵੀ ਦਿਓ ਵਧਾਈ
- Drug Trafficker Property Sealed: ਬੁਢਲਾਡਾ 'ਚ ਪੁਲਿਸ ਨੇ ਨਸ਼ਾ ਤਸਕਰ ਦੀ ਲੱਖਾਂ ਰੁਪਏ ਦੀ ਜਾਇਦਾਦ ਅਤੇ ਬੈਂਕ ਖਾਤੇ ਕੀਤੇ ਸੀਲ
ਚੋਰਾਂ 'ਤੇ ਸਖ਼ਤ ਕਾਰਵਾਈ ਕਰਨ ਦੀ ਮੰਗ: ਦੱਸ ਦਈਏ ਕਿ ਸੀਸੀਟੀਵੀ ਫੁਟੇਜ ਵੀਡਿਓ ਵਿੱਚ ਸਾਫ ਵੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ 2 ਚੋਰ ਗੁਰਦੁਆਰਾ ਸਿੰਘ ਸਭਾ ਸਾਹਿਬ ਜੀ ਦੇ ਅੰਦਰ ਦਾਖ਼ਲ ਹੁੰਦੇ ਹਨ ਅਤੇ ਸਿੱਧਾ ਗੁਰਦੁਆਰਾ ਸਾਹਿਬ ਜੀ ਦੀ ਗੋਲਕ ਕੋਲ ਆ ਕੇ ਪਹਿਲਾ ਉਸ ਨੂੰ ਚੁੱਕਣ ਦੀ ਕੋਸ਼ਿਸ਼ ਕਰਦੇ ਹਨ ਅਤੇ ਜਦੋਂ ਨਹੀਂ ਚੁੱਕੀ ਜਾਂਦੀ ਤਾਂ ਕਿਸੇ ਚੀਜ਼ ਦੇ ਗੋਲਕ ਨੂੰ ਪੁੱਟਦੇ ਹਨ, ਬਾਅਦ ਵਿੱਚ ਫਿਰ ਗੋਲਕ ਦੇ ਉਪਰੋਂ ਹੀ ਕੁੱਝ ਪੈਸੇ ਚੋਰੀ ਕਰਕੇ ਫਰਾਰ ਹੋ ਜਾਂਦੇ ਹਨ। ਇਹ ਸਾਰੀ ਘਟਨਾ ਤੋਂ ਬਾਅਦ ਪਿੰਡ ਦੇ ਲੋਕਾਂ ਵਿੱਚ ਕਾਫੀ ਰੋਸ ਹੈ ਤੇ ਲੋਕਾਂ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਅਤੇ ਚੋਂਰਾਂ 'ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।