ਲੁਧਿਆਣਾ: ਪੰਜਾਬ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਵਧਦੀਆਂ ਜਾਂਦੀਆਂ ਹਨ। ਇਸ ਸੰਬੰਧੀ ਆਏ ਦਿਨ ਕਿੰਨੇ ਹੀ ਮਾਮਲੇ ਸਾਹਮਣੇ ਆਉਂਦੇ ਹਨ। ਲੁਧਿਆਣਾ 'ਚ ਸੁਨਿਆਰੇ ਦੀ ਦੁਕਾਨ ਨੂੰ ਤਿੰਨ ਚੋਰਾਂ ਵੱਲੋਂ ਪਿਸਤੌਲ ਦੀ ਨੋਕ 'ਤੇ ਲੁੱਟਣ ਦੀ ਕੋਸ਼ਿਸ਼ ਕੀਤੀ ਗਈ। ਜਿਸਦੇ ਸੰਬੰਧ ਵਿੱਚ ਦੋ ਮੁਲਜ਼ਮਾਂ ਨੂੰ ਲੁਧਿਆਣਾ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦੋਂਕਿ ਇੱਕ ਦੋਸ਼ੀ ਫ਼ਰਾਰ ਹੈ।
ਦੱਸ ਦੇਈਏ ਕਿ ਲੁਧਿਆਣਾ ਦੇ ਤਾਜਪੁਰ ਰੋਡ ਉਪਰ ਤਿੰਨ ਨੌਜਵਾਨਾਂ ਵੱਲੋਂ ਬੀਤੀ ਰਾਤ ਸੁਨਿਆਰੇ ਨੂੰ ਪਿਸਤੌਲ ਦੀ ਨੋਕ 'ਤੇ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਸੀ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜੁਆਇੰਟ ਪੁਲਿਸ ਕਮਿਸ਼ਨਰ ਸਚਿਨ ਗੁਪਤਾ ਨੇ ਦੱਸਿਆ ਕਿ ਲੁਧਿਆਣਾ ਪੁਲਿਸ ਨੇ 24 ਘੰਟਿਆਂ ਤੋਂ ਵੀ ਪਹਿਲਾਂ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਮਾਮਲਾ ਹੱਲ ਕੀਤਾ ਹੈ।
ਉਹਨਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਫੜੇ ਗਏ ਮੁਲਜ਼ਮ ਆਪਸ ਵਿਚ ਰਿਸ਼ਤੇਦਾਰ ਹਨ। ਉੱਥੇ ਉਨ੍ਹਾਂ ਨੇ ਦਾਅਵਾ ਕੀਤਾ ਕਿ ਜਲਦ ਹੀ ਤੀਸਰੇ ਮੁਲਜ਼ਮ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਉਹਨਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਇਹਨਾਂ ਨੇ ਪਹਿਲਾਂ ਵੀ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ, ਜਿਨ੍ਹਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਇੱਕ ਮਹੀਨੇ ਦੇ ਬੱਚੇ ਦੀ ਬੋਰੀ 'ਚ ਮਿਲੀ ਲਾਸ਼