ETV Bharat / state

ਗੁਰਦੁਆਰਾ ਸਾਹਿਬ ਅੰਦਰ ਚੋਰਾਂ ਨੇ ਗੋਲਕ ਉੱਤੇ ਕੀਤਾ ਹੱਥ ਸਾਫ, ਸਿੱਖ ਸੰਗਤ ਵਿੱਚ ਰੋਸ - ਚੋਰਾਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਚੋਰੀ ਦੀ ਵਾਰਦਾਤ

ਲੁਧਿਆਣਾ ਦੇ ਪਿੰਡ ਕੱਕਾ ਦੇ ਗੁਰਦੁਆਰਾ ਸਾਹਿਬ ਦੇ ਅੰਦਰੋ ਚੋਰਾਂ ਵੱਲੋਂ ਗੋਲਕ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਮਾਮਲੇ ਸਬੰਧੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

stealing Golak from Gurdwara sahib
ਗੁਰਦੁਆਰਾ ਸਾਹਿਬ ਅੰਦਰ ਚੋਰਾਂ ਨੇ ਗੋਲਕ ਉੱਤੇ ਕੀਤਾ ਹੱਥ ਸਾਫ
author img

By

Published : Nov 23, 2022, 11:17 AM IST

Updated : Nov 23, 2022, 12:32 PM IST

ਲੁਧਿਆਣਾ: ਜ਼ਿਲ੍ਹੇ ਦੇ ਪਿੰਡ ਕੱਕਾ ਦੇ ਵਿੱਚ ਚੋਰਾਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਚੋਰਾਂ ਨੇ ਗੁਰਦੁਆਰਾ ਸਾਹਿਬ ਅੰਦਰ ਪਏ ਗੋਲਕ ਨੂੰ ਚੁੱਕ ਕੇ ਫਰਾਰ ਹੋ ਗਏ। ਘਟਨਾ ਦੀ ਸਾਰੀ ਵੀਡੀਓ ਉੱਥੇ ਲੱਗੇ ਸੀਸੀਟੀਵੀ ਫੁਟੇਜ ਵਿੱਚ ਕੈਦ ਹੋ ਗਈ ਹੈ। ਮੌਕੇ ’ਤੇ ਪਹੁੰਚ ਕੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪਿੰਡ ਵਾਸੀਆਂ ਨੇ ਸੀਸੀਟੀਵੀ ਪੁਲਿਸ ਦੇ ਹਵਾਲੇ ਕਰ ਦਿੱਤੀ ਹੈ

ਗੁਰਦੁਆਰਾ ਸਾਹਿਬ ਅੰਦਰ ਚੋਰਾਂ ਨੇ ਗੋਲਕ ਉੱਤੇ ਕੀਤਾ ਹੱਥ ਸਾਫ

ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ: ਸੀਸੀਟੀਵੀ ਫੁਟੇਜ ਵਿੱਚ ਸਾਫ ਦੇਖਿਆ ਜਾ ਸਕਦਾ ਹੈ ਕਿ ਚੋਰ ਗੁਰਦੁਆਰਾ ਸਾਹਿਬ ਦਾ ਤਾਲਾ ਤੋੜ ਕੇ ਅੰਦਰ ਦਾਖਲ ਹੁੰਦੇ ਹਨ ਅਤੇ ਫਿਰ ਦਰਬਾਰ ਸਾਹਿਬ ਦੇ ਵਿੱਚ ਪਈ ਗੋਲਕ ਹੀ ਚੁੱਕ ਕੇ ਬਾਹਰ ਚਲੇ ਜਾਂਦੇ ਹਨ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਉਹ ਰਾਤ ਸਮੇਂ ਗੁਰਦੁਆਰਾ ਸਾਹਿਬ ਵਿੱਚ ਮੌਜੂਦ ਨਹੀਂ ਸਨ ਜਿਸ ਸਮੇਂ ਇਹ ਘਟਨਾ ਵਾਪਰੀ ਸੀ। ਉਨ੍ਹਾਂ ਨੇ ਕਿਹਾ ਕਿ ਗੋਲਕ ਦੇ ਵਿੱਚ ਸੰਗਤ ਦਾ ਚੜ੍ਹਾਵਾ ਸੀ।

ਗੁਰਦੁਆਰਾ ਸਾਹਿਬ ਦੇ ਅੰਦਰੋਂ ਗੋਲਕ ਗਾਇਬ: ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਕਿਹਾ ਕਿ ਅੱਜ ਸਵੇਰੇ ਹੀ ਉਹ ਜਦੋਂ ਗੁਰਦੁਆਰਾ ਸਾਹਿਬ ਆਏ ਤਾਂ ਉਨ੍ਹਾਂ ਨੇ ਵੇਖਿਆ ਕਿ ਗੁਰਦੁਆਰਾ ਸਾਹਿਬ ਦੇ ਦਰਵਾਜ਼ੇ ਦਾ ਤਾਲਾ ਟੁੱਟਿਆ ਹੋਇਆ ਹੈ ਅਤੇ ਉਹਨਾਂ ਨੇ ਅੰਦਰ ਆ ਕੇ ਵੇਖਿਆ ਕਿ ਗੋਲਕ ਵੀ ਗਾਇਬ ਹੈ ਜਿਸ ਤੋਂ ਬਾਅਦ ਉਹਨਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।

ਪ੍ਰਸ਼ਾਸਨ ਦੇ ਖ਼ਿਲਾਫ਼ ਰੋਸ: ਚੋਰਾਂ ਦੀ ਇਸ ਹਰਕਤ ਤੋਂ ਬਾਅਦ ਪਿੰਡ ਵਾਸੀਆਂ ਨੇ ਵਿੱਚ ਗੁੱਸਾ ਹੈ ਅਤੇ ਪ੍ਰਸ਼ਾਸਨ ਦੇ ਖ਼ਿਲਾਫ਼ ਰੋਸ ਵੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਨੂੰ ਇਸ ਤਰ੍ਹਾਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜੋ ਕਿ ਇੱਕ ਮੰਦਭਾਗੀ ਗੱਲ ਹੈ। ਉਥੇ ਦੂਜੇ ਪਾਸੇ ਮੌਕੇ ਤੇ ਪਹੁੰਚੀ ਪੁਲਿਸ ਨੇ ਕੁਝ ਬਹੁਤਾ ਤਾਂ ਨਹੀਂ ਕਿਹਾ ਸਿਰਫ਼ ਏਨਾ ਕਿਹਾ ਕਿ ਉਹ ਵੇਖ ਰਹੇ ਹਨ ਮਾਮਲੇ ਦੀ ਜਾਂਚ ਕਰ ਰਹੇ ਹਨ।

ਇਹ ਵੀ ਪੜੋ: ਬੀਕੇਯੂ ਉਗਰਾਹਾਂ ਵਲੋਂ ਸੂਬਾ ਪੱਧਰੀ ਮੀਟਿੰਗ ਵਿੱਚ ਵੱਡੇ ਸੰਘਰਸ਼ ਦਾ ਐਲਾਨ

Last Updated : Nov 23, 2022, 12:32 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.