ਲੁਧਿਆਣਾ: ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਅਤੇ ਬਲਵਿੰਦਰ ਸੇਖੋਂ ਵਿਚਕਾਰ ਹੋਈ ਤਕਰਾਰ ਦੀ ਇੱਕ ਆਡੀਓ ਕਲਿੱਪ ਸੋਸ਼ਲ ਮੀਡੀਆ ਤੇ ਖ਼ੂਬ ਵਾਇਰਲ ਹੋਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ।
ਸਰਕਾਰ ਵੱਲੋਂ ਬਰਖ਼ਾਸਤ ਕੀਤੇ ਜਾਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਲਵਿੰਦਰ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਉਨ੍ਹਾਂ ਦੇ ਕਾਰਗੁਜ਼ਾਰੀ ਲਈ ਇਕ ਤੋਹਫ਼ਾ ਦਿੱਤਾ ਗਿਆ ਹੈ ਕਿ ਉਨ੍ਹਾਂ ਦੀ ਰਿਟਾਇਰਮੈਂਟ ਵਾਲੇ ਦਿਨ ਹੀ ਬਰਖ਼ਾਸਤ ਕੀਤਾ ਗਿਆ ਹੈ।
ਉਨ੍ਹਾਂ ਨੇ ਕਥਿਤ ਤੌਰ ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਜੇਕਰ ਕੋਈ ਵਿਅਕਤੀ ਸਰਕਾਰ ਅਤੇ ਸਰਕਾਰ ਦੇ ਮੰਤਰੀ ਦੇ ਗ਼ਲਤ ਨੀਤੀਆਂ ਦਾ ਵਿਰੋਧ ਕਰਦੇ ਹਨ ਤਾਂ ਉਸ ਦਾ ਇਹੀ ਅੰਜ਼ਾਮ ਹੋਵੇਗਾ।
ਉਨ੍ਹਾਂ ਨੇ ਕਿਹਾ ਕਿ ਉਹ ਸੋਚਦੇ ਸਨ ਕਿ ਨਵਜੋਤ ਸਿੰਘ ਸਿੱਧੂ ਇੱਕ ਆਮ ਇਮਾਨਦਾਰ ਨੇਤਾ ਹਨ ਜਿਨ੍ਹਾਂ ਦੇ ਕਹਿਣ ਤੇ ਉਨ੍ਹਾਂ ਨੇ ਪੂਰੀ ਇਮਾਨਦਾਰੀ ਨਾਲ ਜਾਂਚ ਕੀਤੀ ਸੀ ਪਰ ਉਨ੍ਹਾਂ ਨੂੰ ਉਨ੍ਹਾਂ ਦੇ ਇਸ ਕਾਰਗੁਜ਼ਾਰੀ ਦਾ ਤੋਹਫ਼ਾ ਇਸ ਰੂਪ ਵਿੱਚ ਦਿੱਤਾ ਗਿਆ ਹੈ। ਕਿ ਰਿਟਾਇਰਮੈਂਟ ਵਾਲੇ ਦਿਨ ਉਨ੍ਹਾਂ ਨੂੰ ਬਰਖ਼ਾਸਤ ਕੀਤਾ ਗਿਆ ਹੈ । ਉਹ ਸਰਕਾਰ ਦੇ ਇਸ ਫ਼ੈਸਲੇ ਖ਼ਿਲਾਫ਼ ਹਾਈ ਕੋਰਟ ਦਾ ਰੁਖ ਕਰਨਗੇ ਕਿਉਂਕਿ ਉਨ੍ਹਾਂ ਕੋਲ ਇਸ ਤੋਂ ਇਲਾਵਾ ਕੋਈ ਹੋਰ ਰਾਹ ਨਹੀਂ ਹੈ।
ਇਹ ਵੀ ਪੜ੍ਹੋਂ:ਸਿੱਧੂ ਬੇਰੰਗ ਪਰਤੇ, ਹੁਣ ਬਾਗੀ ਲਗਾਉਣਗੇ ਵਾਹ