ਲੁਧਿਆਣਾ: ਰੇਪ ਕੇਸ ਮਾਮਲੇ ‘ਚ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ (President) ਅਤੇ ਆਤਮ ਨਗਰ (Atam Nagar) ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ (MLA Simarjit Singh Bains) ਦੀ ਗ੍ਰਿਫ਼ਤਾਰੀ ਦੀ ਚਰਚਾਵਾਂ ਨੂੰ ਲੈ ਕੇ ਬੈਂਸ ਨੇ ਸਪੱਸ਼ਟੀਕਰਨ ਦਿੰਦੇ ਕਿਹਾ ਕਿ ਇਹ ਸਭ ਵਿਰੋਧੀਆਂ ਦੀਆਂ ਚਾਲਾਂ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਪੁਲਿਸ ਬੁਲਾਏਗੀ ਤਾਂ ਉਹ ਆਪ ਥਾਣੇ ਜਾ ਕੇ ਪੁਲਿਸ ਸਾਹਮਣੇ ਖੁਦ ਪੇਸ਼ ਹੋ ਜਾਣਗੇ। ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਵਿੱਚ ਜਾਂਚ ਕਰ ਰਹੀ ਹੈ। ਅਤੇ ਉਨ੍ਹਾਂ ਵੱਲੋਂ ਮਾਮਲੇ ਵਿੱਚ ਪੁਲਿਸ ਨੂੰ ਪੂਰਾ ਸਹਿਯੋਗ ਦੇਣ ਦਾ ਵੀ ਦਾਅਵਾ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਵਿਰੋਧੀਆਂ ਵੱਲੋਂ ਮੇਰੇ ਅਤੇ ਮੇਰੇ ਸਾਥੀਆਂ ‘ਤੇ ਝੂਠੇ ਇਲਜ਼ਾਮ ਲਗਾਏ ਗਏ ਹਨ। ਤਾਂ ਜੋ ਉਹ ਆਉਣ ਵਾਲੀਆਂ 2022 ਦੀਆਂ ਚੋਣਾਂ ਵਿੱਚ ਕਿਸੇ ਨਾ ਕਿਸੇ ਤਰ੍ਹਾਂ ਲੋਕ ਇਨਸਾਫ਼ ਪਾਰਟੀ ਨੂੰ ਢਾਹ ਲਗਾ ਸਕਣ।
ਇਸ ਮੌਕੇ ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਤੇ ਸਿਆਸੀ ਲੀਡਰਾਂ ‘ਤੇ ਵੀ ਜਾਮ ਕੇ ਨਿਸ਼ਾਨੇ ਸਾਧੇ ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਨੂੰ ਲੈਕੇ ਸਿਆਸੀ ਲੀਡਰ ਇੱਕ ਦੂਜੇ ‘ਤੇ ਝੂਠੇ ਇਲਜ਼ਾਮ ਲਗਾ ਰਹੇ ਹਨ, ਤਾਂ ਉਹ ਕਿਸੇ ਨਾ ਕਿਸੇ ਤਰ੍ਹਾਂ ਸਿਆਸਤ ਵਿੱਚ ਆਪਣੀ ਥਾਂ ਮਜ਼ਬੂਤ ਕਰ ਸਕਣ। ਉਨ੍ਹਾਂ ਨੇ ਕਿਹਾ ਕਿ 2022 ਦੀਆਂ ਚੋਣਾਂ ਲਈ ਟਿਕਟਾਂ ਦੇਣ ਤੇ ਟਿਕਟਾਂ ਲੈਣ ਵਾਲੇ ਲੀਡਰ ਪਹਿਲਾਂ ਨਵੇਂ ਤਿੰਨੇ ਖੇਤੀ ਕਾਨੂੰਨਾਂ ‘ਤੇ ਆਪਣੇ ਬਿਆਨ ਸਪੱਸ਼ਟ ਕਰਨ
ਆਮ ਆਦਮੀ ਪਾਰਟੀ ‘ਤੇ ਬੋਲਦਿਆ ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਦੂਜਿਆ ਪਾਰਟੀਆਂ ਤੋਂ ਆਉਣ ਵਾਲੇ ਲੋਕਾਂ ਸ਼ਾਮਲ ਕੀਤੇ ਜਾ ਰਹੇ ਹਨ। ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਚਰਿੱਤਰ ‘ਤੇ ਵੀ ਸਵਾਲ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆ ਸਿਆਸੀ ਪਾਰਟੀਆਂ ਤੇ ਸਾਰੇ ਸਿਆਸੀ ਲੀਡਰ ਜੇਕਰ ਦਿੱਲੀ ਵਿੱਚ ਕਿਸਾਨਾਂ ਦੇ ਨਾਲ ਧਰਨੇ ‘ਤੇ ਬੈਠੇ ਹੁੰਦੇ ਤਾਂ ਕੇਂਦਰ ਸਰਕਾਰ ਹੁਣ ਤੱਕ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰ ਚੁੱਕੀ ਹੁੰਦੀ।
ਉਨ੍ਹਾਂ ਕਿਹਾ ਕਿ ਲੋਕ ਇਨਸਾਫ਼ ਪਾਰਟੀ ਹਲੇ ਆਪਣੇ ਉਮੀਦਵਾਰ ਨਹੀਂ ਐਲਾਨੇਗੀ ਸਗੋਂ ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਪੰਜਾਬ ਤੋਂ ਇੱਕ ਵੱਡਾ ਕਾਫ਼ਲਾ ਲੈਕੇ ਦਿੱਲੀ ਜਾਵੇਗੀ। ਅਤੇ ਸੰਯੁਕਤ ਕਿਸਾਨ ਮੋਰਚੇ ਨੂੰ ਸੋਨੇ ਦੀ ਕਹੀ ਭੇਂਟ ਕਰੇਗੀ।
ਇਹ ਵੀ ਪੜ੍ਹੋ:ਤਿੰਨ ਖੇਤੀਬਾੜੀ ਕਾਨੂੰਨਾਂ ਦੀ ਨੀਂਹ ਬਾਦਲ ਪਰਿਵਾਰ ਨੇ ਰੱਖੀ- ਸਿੱਧੂ